ਨਸ਼ੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ: 2 ਨੌਜਵਾਨਾਂ ਦੀ ਮੌਤ
Published : Dec 21, 2022, 5:48 pm IST
Updated : Dec 21, 2022, 5:48 pm IST
SHARE ARTICLE
Shots fired during a dispute over drugs: 2 youths died
Shots fired during a dispute over drugs: 2 youths died

ਪੁਲਿਸ ਨੇ ਮਾਮਲੇ ਦਰਜ ਕਰ ਕੇ ਕੀਤੀ ਕਾਰਵਾਈ ਸ਼ੁਰੂ

 

ਫਿਰੋਜ਼ਪੁਰ: ਸੂਬੇ ਅੰਦਰ ਬੇਸ਼ੱਕ ਪੁਲਿਸ ਵੱਲੋਂ ਹਥਿਆਰਾਂ ’ਤੇ ਰੋਕ ਲਗਾਈ ਹੋਈ ਹੈ। ਪਰ ਫਿਰੋਜ਼ਪੁਰ ਵਿੱਚ ਮਾਮੂਲੀ ਝਗੜੇ ਦੌਰਾਨ ਹਾਲੇ ਵੀ ਹਥਿਆਰਾਂ ਦਾ ਇਸਤੇਮਾਲ ਹੁੰਦਾ ਨਜ਼ਰ ਆ ਰਿਹਾ ਹੈ। ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਦੇ ਪਿੰਡ ਗਾਮੇ ਵਾਲਾ ਤੋਂ ਜਿਥੇ ਗੋਲੀ ਲੱਗਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਦੇ ਲੜਕੇ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੁੱਝ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਜਿਨ੍ਹਾਂ ਕੋਲ ਨਾਜਾਇਜ਼ ਹਥਿਆਰ ਵੀ ਮੋਜੂਦ ਹਨ। ਅਤੇ ਬਾਹਰੋਂ ਆਕੇ ਲੋਕ ਇਹਨਾਂ ਕੋਲੋਂ ਨਸ਼ਾ ਖਰੀਦਦੇ ਹਨ।

ਜਿਨ੍ਹਾਂ ਨੇ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਸੇ ਰੰਜਿਸ਼ ਨੂੰ ਲੈ ਕੇ ਬੀਤੇ ਦਿਨ ਉਨ੍ਹਾਂ ਬਾਹਰੋਂ ਮੁੰਡੇ ਬੁਲਾ ਉਨ੍ਹਾਂ ਉੱਪਰ ਇੱਟਾਂ ਰੋੜਿਆ ਨਾਲ ਹਮਲਾ ਕਰ ਦਿੱਤਾ ਇਥੋਂ ਤੱਕ ਕਿ ਫਾਇਰ ਵੀ ਕੀਤੇ ਗਏ। ਇਸ ਦੌਰਾਨ ਇੱਕ ਗੋਲੀ ਉਸ ਦੇ ਭਰਾ ਯੂਨਸ ਨੂੰ ਲੱਗੀ ਹੈ। ਜਿਸ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

 ਦੂਸਰੇ ਪਾਸੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਗਲੀ ਵਿਚੋਂ ਲੰਘਣ ਅਤੇ ਛੋਟੀ ਮੋਟੀ ਗੱਲ ਦਾ ਰੋਲਾ ਸੀ ਜਿਸ ਦੌਰਾਨ ਗੋਲੀ ਚੱਲੀ ਹੈ ਅਤੇ ਨੌਜਵਾਨ ਦੀ ਮੌਤ ਹੋਈ ਹੈ। ਜਦੋਂ ਪੁਲਿਸ ਨੂੰ ਨਸ਼ਾ ਵੇਚਣ ਬਾਰੇ ਪੁਛਿਆ ਗਿਆ ਤਾਂ ਅੱਗੋਂ ਜਵਾਬ ਮਿਲਿਆ ਕਿ ਇਸ ਬਾਰੇ ਉਹ ਤਫਤੀਸ਼ ਤੋਂ ਬਾਅਦ ਹੀ ਦੱਸ ਸਕਣਗੇ। ਫਿਲਹਾਲ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਉਥੇ ਹੀ ਇਸ ਮਾਮਲੇ ਵਿਚਕਾਰ ਦਲੇਰ ਸਿੰਘ ਵਾਸੀ ਪਿੰਡ ਗਾਮੇ ਵਾਲਾ ਨੇ ਪੁਲਿਸ ਕੋਲ ਬਿਆਨ ਦਰਜ ਕਰਾਏ ਹਨ। ਕਿ ਹਰਬੰਸ ਸਿੰਘ ਤੇ ਦੂਜੇ ਪਾਸੇ ਇੰਦਰਜੀਤ ਸਿੰਘ ਦੋਨੋਂ ਧਿਰਾਂ ਆਪਣੇ ਆਪਣੇ ਕੋਠਿਆਂ ਉੱਪਰੋਂ ਇੱਕ ਦੂਸਰੇ ’ਤੇ ਇੱਟਾਂ ਰੋੜੇ ਅਤੇ ਫਾਇਰ ਕਰ ਰਹੇ ਸਨ। ਫਾਇਰ ਦੀ ਆਵਾਜ ਸੁਣ ਜਦੋਂ ਉਹ ਆਪਣੇ ਕੋਠੇ ਉੱਪਰ ਚੜ ਦੇਖਣ ਲੱਗੇ ਤਾਂ ਇੱਕ ਫਾਇਰ ਉਸ ਦੇ ਭਰਾ ਸੁਰਿੰਦਰ ਸਿੰਘ ਉਮਰ ਕਰੀਬ 27 ਸਾਲ ਦੇ ਪੇਟ ਵਿੱਚ ਲੱਗ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਦਲੇਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement