ਮਨਰੇਗਾ ਫੰਡਾਂ ਵਿਚ ਗ਼ਬਨ ਕਰਨ ਦੇ ਦੋਸ਼ ਹੇਠ ਮਹਿਲਾ ਸਰਪੰਚ ਗ੍ਰਿਫ਼ਤਾਰ
Published : Dec 21, 2022, 8:02 pm IST
Updated : Dec 21, 2022, 8:02 pm IST
SHARE ARTICLE
Punjab Vigilance
Punjab Vigilance

ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਕੇਸ ਦਰਜ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲ੍ਹਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement