
Amritsar News: 7 ਨਸ਼ਾ ਤਸਕਰਾਂ ਖਿਲਾਫ਼ ਕੀਤੀ ਕਾਰਵਾਈ
Amritsar police sealed property worth 23 crores of drug smugglers News in punjabi :ਪੰਜਾਬ ਪੁਲਿਸ ਨਸ਼ਿਆਂ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸਖ਼ਤ ਹੋ ਗਈ ਹੈ। ਥਾਂ-ਥਾਂ ਛਾਪੇਮਾਰੀ ਅਤੇ ਨਾਕੇ ਲਗਾਏ ਜਾ ਰਹੇ ਹਨ। ਵੀਰਵਾਰ ਨੂੰ ਵੀ ਅੰਮ੍ਰਿਤਸਰ ਦੇ ਪਿੰਡ ਚੌਗਾਵਾਂ ਵਿਚ ਪੁਲਿਸ ਵਲੋਂ ਨਸ਼ਿਆਂ ਖਿਲਾਫ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਜਿਸ ਤਹਿਤ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ 7 ਵਿਅਕਤੀਆਂ ਦੀਆਂ ਲਗਭਗ 23 ਕਰੋੜ ਰੁਪਏ ਦੀਆਂ ਜਾਇਦਾਦਾਂ ਸੀਲ ਕੀਤੀਆਂ ਗਈਆਂ। ਸਾਰੇ ਮੁਲਜ਼ਮਾਂ ਦੇ ਸੰਪਰਕ ਇਕੋ ਇਲਾਕੇ ਨਾਲ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਹ ਵੀ ਪੜ੍ਹੋ: Cabinet Minister Aman Arora: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹੋਈ ਦੋ ਸਾਲ ਦੀ ਸਜ਼ਾ
ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਸਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਲੋਪੋਕੇ ਥਾਣਾ ਇੰਚਾਰਜ ਯਾਦਵਿੰਦਰ ਸਿੰਘ ਨੇ ਆਪਣੀ ਟੀਮ ਸਮੇਤ ਪਿੰਡ ਚੌਗਾਵਾਂ ਵਿੱਚ ਛਾਪੇਮਾਰੀ ਕੀਤੀ। ਪੁਲਿਸ ਵੱਲੋਂ ਸਭ ਤੋਂ ਪਹਿਲਾਂ ਚੌਗਾਵਾਂ ਚੌਕ ਦੀ ਘੇਰਾਬੰਦੀ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਅਤੇ ਤਲਾਸ਼ੀ ਲਈ ਗਈ। ਸੜਕਾਂ ’ਤੇ ਘਰਾਂ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੇ ਕਾਗਜ਼ ਵੀ ਚੈੱਕ ਕੀਤੇ ਗਏ। ਪੁਲਿਸ ਨੇ ਕਈ ਲੋਕਾਂ ਦੇ ਘਰ ਜਾ ਕੇ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ: Jharkhand news: ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ 4 ਵਿਦਿਆਰਥੀਆਂ ਦੀ ਹੋਈ ਮੌਤ
ਚੌਗਾਵਾਂ ਦੀ ਪੰਨਈਆ ਵਾਲੀ ਗਲੀ ਬਲੈਕ ਸਪਾਟ ਹੈ। ਜਿਥੇ ਸੱਤ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੁਰਦਿੱਤ ਸਿੰਘ, ਪਰਦੀਪ ਸਿੰਘ, ਯੂਸਫ ਮਸੀਹ, ਸਾਬ ਸਿੰਘ, ਲਾਭ ਸਿੰਘ, ਕੁਲਦੀਪ ਸਿੰਘ ਅਤੇ ਹੋਰ ਸ਼ਾਮਲ ਹਨ। ਇਨ੍ਹਾਂ ਵਿੱਚੋਂ ਗੁਰਦਿੱਤ ਸਿੰਘ ਦਾ ਇਕੱਲਾ ਘਰ ਅਤੇ ਜਿੰਮ ਸਮੇਤ ਕਰੀਬ 150 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਬਾਕੀ ਮੁਲਜ਼ਮਾਂ ਦੀਆਂ ਜਾਇਦਾਦਾਂ ਸਮੇਤ ਉਨ੍ਹਾਂ ਦੇ ਕੇਸ ਨਾਲ ਲਗਪਗ 23 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ।
ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਨੂੰ ਨਾ ਸਿਰਫ਼ ਗ੍ਰਿਫ਼ਤਾਰ ਕੀਤਾ ਜਾਵੇਗਾ ਸਗੋਂ ਉਸ ਦੀ ਜਾਇਦਾਦ ਵੀ ਸੀਲ ਕਰ ਦਿਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।