
Cabinet Minister Aman Arora: ਸਾਲ 2008 ਵਿਚ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਵਲੋਂ ਕੁੱਟਮਾਰ ਕਰਨ ਦਾ ਮੁਕੱਦਮਾ ਕਰਵਾਇਆ ਗਿਆ ਸੀ ਦਰਜ
Cabinet Minister Aman Arora Punishment News in punjabi : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਸੁਨਾਮ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਣੇ 9 ਵਿਅਕਤੀਆਂ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇ ਨਾਲ ਪੰਜ-ਪੰਜ ਹਜ਼ਾਰ ਰੁਪਿਆ ਜੁਰਮਾਨਾ ਵੀ ਲਗਾਇਆ ਹੈ। ਦੱਸ ਦੇਈਏ ਕਿ ਸਾਲ 2008 ਵਿਚ ਅਮਨ ਅਰੋੜਾ ਦੇ ਸਕੇ ਜੀਜੇ ਰਾਜਿੰਦਰ ਦੀਪਾ ਵਲੋਂ ਇਨ੍ਹਾਂ ਵਿਅਕਤੀਆਂ ’ਤੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਅਦਾਲਤ ਵਲੋਂ ਅਰੋੜਾ ਸਣੇ ਜਿਨ੍ਹਾਂ 9 ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ ਉਨ੍ਹਾਂ ’ਚੋਂ ਇੱਕ ਦੀ ਮੌਤ ਵੀ ਹੋ ਚੁੱਕੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਹ ਵੀ ਪੜ੍ਹੋ: Jharkhand news: ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ 4 ਵਿਦਿਆਰਥੀਆਂ ਦੀ ਹੋਈ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਵਕੀਲ ਤੇਜਪਾਲ ਭਾਰਦਵਾਜ ਅਤੇ ਸੁਸ਼ੀਲ ਕੁਮਾਰ ਵਸ਼ਿਸ਼ਟ ਨੇ ਦੱਸਿਆ ਕਿ ਰਜਿੰਦਰ ਦੀਪਾ ਜੋ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਤੋਂ ਹਲਕਾ ਇੰਚਾਰਜ ਵੀ ਹਨ ਨੇ ਸਾਲ 2008 'ਚ ਮੁਕਾਮੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਨ ਅਰੋੜਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਘਰ 'ਚ ਜ਼ਬਰਦਸਤੀ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ ਪਰ ਪੁਲਿਸ ਇਸ ਮਾਮਲੇ ਵਿਚ ਕਾਰਵਾਈ ਨਹੀਂ ਕਰ ਰਹੀ, ਜਿਸ 'ਤੇ ਰਜਿੰਦਰ ਦੀਪਾ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ।
ਇਹ ਵੀ ਪੜ੍ਹੋ: Singer Singga: ਗੈਰੀ ਸੰਧੂ ਦਾ ਨਾਂ ਲੈ ਕੇ ਗਾਇਕ ਸਿੰਗੇ ਨੇ ਕਰ ਦਿਤਾ ਇਕ ਹੋਰ ਨਵਾਂ ਖੁਲਾਸਾ, ਕਿਹਾ ਮੈਨੂੰ ਧਮਕੀਆਂ..
ਕਰੀਬ ਪੰਦਰਾਂ ਸਾਲ ਚੱਲੇ ਇਸ ਕੇਸ ਦੀ ਸੁਣਵਾਈ ਕਰਦਿਆਂ ਅੱਜ ਸਬਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਗੁਰਪਿੰਦਰ ਸਿੰਘ ਜੌਹਲ ਦੀ ਮਾਨਯੋਗ ਅਦਾਲਤ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਸਣੇ ਨੌਂ ਜਣਿਆਂ ਨੂੰ ਸਜ਼ਾ ਸੁਣਾਈ ਹੈ।
ਸਜ਼ਾ ਮਿਲਣ ਤੋਂ ਬਾਅਦ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਦਾਲਤ ਨੇ ਮੈਨੂੰ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ ਮੇਰੇ ਨਾਲ-ਨਾਲ ਮੇਰੀ ਮਾਂ 85 ਸਾਲਾ ਨੂੰ ਵੀ ਸਜ਼ਾ ਸੁਣਾਈ ਗਈ ਹੈ। ਠੀਕ ਹੈ, ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ, ਮੈਂ ਇਸ ਦਾ ਸਵਾਗਤ ਕਰਦਾ ਹਾਂ, ਪਰ ਇਸ ਦੀ ਅਪੀਲ ਵਿਚ ਜ਼ਿਲ੍ਹਾ ਅਦਾਲਤ ਵਿਚ ਜਾਵਾਂਗਾ।
ਅਮਨ ਅਰੋੜਾ ਨੇ ਕਿਹਾ ਕਿ ਉਸ ਦੇ ਜੀਜਾ ਰਜਿੰਦਰ ਦੀਪਾ ਵੱਲੋਂ ਜੋ ਵੀ ਦੋਸ਼ ਲਾਏ ਗਏ ਹਨ, ਉਹ ਪੂਰੀ ਤਰ੍ਹਾਂ ਨਾਲ ਗਲਤ ਹਨ, ਉਸ ਦਿਨ ਸਾਡੇ ਵੱਲੋਂ ਕੋਈ ਹਮਲਾ ਨਹੀਂ ਕੀਤਾ ਗਿਆ ਸੀ, ਸਗੋਂ ਮੇਰੇ ਜੀਜੇ ਵੱਲੋਂ ਹੀ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਮੈਂ ਵੀ ਜ਼ਖ਼ਮੀ ਹੋ ਗਿਆ ਸੀ ਅਤੇ ਮੈਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਅਮਨ ਅਰੋੜਾ ਨੇ ਕਿਹਾ ਕਿ ਮੇਰੀ ਮੈਂਬਰਸ਼ਿਪ ਰੱਦ ਕੀਤੀ ਜਾਂਦੀ ਹੈ ਜਾਂ ਨਹੀਂ ਇਹ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਫੈਸਲਾ ਲੈਣਗੇ। ਕਾਨੂੰਨ ਅਨੁਸਾਰ ਜੋ ਵੀ ਕਰਨਾ ਹੋਵੇਗਾ, ਉਹ ਕਾਨੂੰਨੀ ਫੈਸਲਾ ਹੋਵੇਗਾ। ਉਨ੍ਹਾਂ ਆਪਣੇ ਜੀਜਾ ਰਾਜਿੰਦਰ ਦੀਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਾਜਿੰਦਰ ਦੀਪਾ ਨੇ ਸਿਰਫ ਰਾਜਨੀਤੀ ਕਰਕੇ ਹੀ ਇੰਨਾ ਵੱਡਾ ਹੰਗਾਮਾ ਮਚਾਇਆ।