Punjab News: ਕੈਬਨਿਟ ਸਬ-ਕਮੇਟੀ ਨੇ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੀਤਾ ਵਿਚਾਰ ਵਟਾਂਦਰਾ

By : GAGANDEEP

Published : Dec 21, 2023, 6:29 pm IST
Updated : Dec 21, 2023, 6:29 pm IST
SHARE ARTICLE
CABINET SUB-COMMITTEE TO DISCUSS LEGITIMATE DEMANDS OF DIVYANG PERSONS
CABINET SUB-COMMITTEE TO DISCUSS LEGITIMATE DEMANDS OF DIVYANG PERSONS

Punjab News: ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ

CABINET SUB-COMMITTEE TO DISCUSS LEGITIMATE DEMANDS OF DIVYANG PERSONS: ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕੈਬਨਿਟ ਸਬ-ਕਮੇਟੀ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ. ਬਲਜੀਤ ਕੌਰ ਅਤੇ ਪ੍ਰਸ਼ਾਸਕੀ ਸੁਧਾਰ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ, ਵੱਲੋਂ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ। 

 ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਦੀ 23 ਕਰੋੜ ਦੀ ਜਾਇਦਾਦ ਕੀਤੀ ਸੀਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਹੂਲਤਾਂ ਦੇਣ ਲਈ ਆਪਣੀਆਂ ਵੱਖ ਵੱਖ ਮੰਗਾ ਕੈਬਨਿਟ ਸਬ-ਕਮੇਟੀ ਸਾਹਮਣੇ ਰੱਖੀਆ। ਜਿਨ੍ਹਾਂ ਵਿੱਚੋ ਬਹੁਤ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਓਨਾ ਦੀਆਂ ਮੰਗਾਂ ਤੇ ਸਾਕਾਰਤਮਕ ਵਿਚਾਰ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵਲੋਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆ  ਨੂੰ ਭਰੋਸਾ ਦਿਤਾ ਕਿ ਜਲਦ ਹੀ ਦਿਵਿਆਂਗ ਵਿਅਕਤੀਆਂ ਦੇ ਨੌਕਰੀਆਂ ਵਿਚ ਪਏ ਬੈਕਲਾਗ ਨੂੰ ਭਰਿਆ ਜਾਵੇਗਾ। ਜਿਸ ਸਬੰਧੀ ਕਾਰਵਾਈ ਆਰੰਭੀ ਜਾ ਚੁੱਕੀ ਹੈ।

 ਇਹ ਵੀ ਪੜ੍ਹੋ: Punjab News : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜਾਪਾਨ ਦਾ ਕੀਤਾ ਦੌਰਾ  

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਨੂੰ ਪੰਜਾਬ ਵਿਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਬਣਦਾ ਲਾਭ, ਅਧਿਕਾਰ ਅਤੇ ਸਨਮਾਨ ਦੇਣਾ ਅਤੇ ਐਕਟ ਵਿਚ ਦਰਸਾਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਦਿਵਿਆਂਗ ਵਿਅਕਤੀਆਂ, ਔਰਤਾਂ ਅਤੇ ਦਿਵਿਆਂਗ ਬੱਚਿਆਂ ਦੇ ਨਾਲ ਦਿਵਿਆਂਗਤਾਂ  ਦੇ ਆਧਾਰ 'ਤੇ ਕਿਸੇ ਵੀ ਤਰਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਰੇ ਅਦਾਰੇ  ਭਰੀਆਂ ਜਾਣ ਵਾਲੀਆਂ ਕੁਲ ਅਸਾਮੀਆਂ ਦਾ ਘੱਟੋ ਘੱਟ  ਚਾਰ ਫੀਸਦੀ ਦਿਵਿਆਂਗ ਵਿਅਕਤੀਆਂ ਲਈ ਰਾਖਵਾਂ ਰੱਖਣਗੇ ਅਤੇ ਇੰਨਾ ਅਸਾਮੀਆਂ ਤੇ ਸਿਰਫ ਦਿਵਿਆਂਗ ਵਿਅਕਤੀਆਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ। ਦਿਵਿਆਂਗ ਵਿਅਕਤੀਆਂ ਤੇ ਕਿਸੇ ਵੀ ਤਰਾਂ ਦਾ ਅਤਿਆਚਾਰ ਨੂੰ ਰੋਕਣ ਲਈ ਕੈਬਨਿਟ ਸਬ-ਕਮੇਟੀ  ਨੇ ਪੰਜਾਬ ਪੁਲਿਸ ਅਤੇ ਉੱਚ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਵੀ ਦਿਤੇ।
 

(For more news apart from CABINET SUB-COMMITTEE TO DISCUSS LEGITIMATE DEMANDS OF DIVYANG PERSONS, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement