Amritsar News: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਦਰਗਾਹ ਦੇ ਮੁੱਖ ਸੇਵਾਦਾਰ ਦਾ ਕੀਤਾ ਕਤਲ

By : GAGANDEEP

Published : Dec 21, 2023, 1:51 pm IST
Updated : Dec 21, 2023, 1:51 pm IST
SHARE ARTICLE
Dargah Sewadar was killed in Amritsar News in punjabi
Dargah Sewadar was killed in Amritsar News in punjabi

Amritsar News: ਪਿਛਲੇ 30 ਸਾਲਾਂ ਤੋਂ ਦਰਗਾਹ 'ਤੇ ਸੇਵਾ ਕਰ ਰਿਹਾ ਸੀ ਮ੍ਰਿਤਕ

Dargah Sewadar was killed in Amritsar News in punjabi: ਅੰਮ੍ਰਿਤਸਰ ਦੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਮ੍ਰਿਤਕ ਦੀ ਪਹਿਚਾਣ ਬਲਦੇਵ ਸਿੰਘ (60) ਵਜੋਂ ਹੋਈ ਹੈ। ਬਲਦੇਵ ਸਿੰਘ ਦਰਗਾਹ 'ਤੇ ਸੇਵਾ ਕਰਦਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਚੜ੍ਹ ਕੇ ਅੰਦਰ ਆਇਆ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿਤਾ ਤੇ ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Chandigarh News : ਤਣਾਅ 'ਚ ਪੁਲਿਸ ਮੁਲਾਜ਼ਮ ਕਰ ਰਹੇ ਖ਼ੁਦਕੁਸ਼ੀਆਂ, ਹਾਈ ਪਾਵਰ ਕਮੇਟੀ ਤੋਂ ਜਾਂਚ ਕਰਨ ਦੀ ਕੀਤੀ ਮੰਗ

ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਇਲਾਕਾ ਵਾਸੀਆਂ ਅਨੁਸਾਰ ਬਲਦੇਵ ਸਿੰਘ ਦੀ ਕਦੇ ਕਿਸੇ ਨਾਲ ਲੜਾਈ ਨਹੀਂ ਹੋਈ। ਹਰ ਕੋਈ ਉਨ੍ਹਾਂ ਦਾ ਸਨਮਾਨ ਕਰਦਾ ਸੀ। ਥਾਣਾ ਛਾਉਣੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Tarn Taran Sahib News: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲਗੱਡੀ ਹੇਠਾਂ ਆ ਕੇ ਦਿੱਤੀ ਜਾਨ

ਐਸਐਚਓ ਸੁਖਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਿਛਲੀ ਕੰਧ ਟੱਪ ਕੇ ਅੰਦਰ ਆਇਆ ਅਤੇ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਪਿਛਲਾ ਗੇਟ ਖੋਲ੍ਹ ਕੇ ਭੱਜ ਗਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

(For more news apart from Dargah Sewadar was killed in Amritsar News in punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement