Tarn Taran Sahib News: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲਗੱਡੀ ਹੇਠਾਂ ਆ ਕੇ ਦਿੱਤੀ ਜਾਨ

By : GAGANDEEP

Published : Dec 21, 2023, 12:51 pm IST
Updated : Dec 21, 2023, 1:21 pm IST
SHARE ARTICLE
Farmers Commit Suicide in Tarn Taran Sahib News
Farmers Commit Suicide in Tarn Taran Sahib News

ਮ੍ਰਿਤਕ ਕਿਸਾਨ ਸਿਰ ਲਗਭਗ ਸੱਤ ਲੱਖ ਦਾ ਸੀ ਕਰਜ਼ਾ

Farmers Commit Suicide in Tarn Taran Sahib News:  ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਮਲੂਕ ਸਿੰਘ (55) ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਰਾਮਪੁਰ ਭੂਤਵਿੰਡ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Safar-E-Shahadat - ਸਰਸਾ ਨਦੀ 'ਤੇ ਵਿੱਛੜ ਗਿਆ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੇ ਬਿਆਸ ਤੋਂ ਸ੍ਰੀ ਗੋਇੰਦਵਾਲ ਸਾਹਿਬ ਨੂੰ ਚੱਲਣ ਵਾਲੀ ਰੇਲਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੀੜਤ ਵਿਅਕਤੀ ਦੇ ਭਰਾ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੂਕ ਸਿੰਘ ਕੋਲ ਚਾਰ ਏਕੜ ਦੇ ਕਰੀਬ ਜ਼ਮੀਨ ਹੈ।

ਇਹ ਵੀ ਪੜ੍ਹੋ: Farming News: 570 ਏਕੜ ਝੀਂਗਾ ਪਾਲਣ ਰਕਬੇ ਵਿਚ ਕਿਸਾਨਾਂ ਦੀ ਮਿਹਨਤ ਸਦਕਾ 1310 ਟਨ ਝੀਂਗੇ ਦਾ ਹੋਇਆ ਉਤਪਾਦਨ

ਉਸ ਸਿਰ ਲਗਭਗ ਛੇ ਸੱਤ ਲੱਖ ਦਾ ਕਰਜ਼ਾ ਸੀ ਅਤੇ ਮੌਜੂਦਾ ਸਮੇਂ ਅੰਦਰ ਉਸ ਵਲੋਂ ਆਪਣੀ ਜ਼ਮੀਨ ਵਿਚ ਮਟਰ ਦੀ ਫ਼ਸਲ ਦੀ ਖੇਤੀ ਕੀਤੀ ਗਈ ਸੀ ਪਰ ਮਟਰ ਦੀ ਫ਼ਸਲ ਦਾ ਰੇਟ ਹੇਠਾਂ ਡਿੱਗ ਜਾਣ ਕਰ ਕੇ ਉਸ ਦੀ ਪ੍ਰੇਸ਼ਾਨੀ ਹੋਰ ਵਧ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਿਆਲ ਸਿੰਘ ਮੀਆਂਵਿੰਡ ਅਤੇ ਸਤਨਾਮ ਸਿੰਘ ਖੋਜਕੀਪੁਰ ਵਲੋਂ ਮ੍ਰਿਤਕ ਦੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਮ੍ਰਿਤਕ ਦੇ ਬੇਰੁਜ਼ਗਾਰ ਪੁੱਤ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ।

(For more news apart from Farmers Commit Suicide in Tarn Taran Sahib News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement