Muktsar Firing News: ਸ਼ਰੇਆਮ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ; ਗੋਲੀ ਚਲਾ ਕੇ ਫ਼ਰਾਰ ਹੋਏ ਮੁਲਜ਼ਮ
Published : Dec 21, 2023, 1:24 pm IST
Updated : Dec 21, 2023, 1:28 pm IST
SHARE ARTICLE
Muktsar Firing News
Muktsar Firing News

ਕੁੱਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ ਇਕ ਮੁਲਜ਼ਮ

Muktsar Firing News:  ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਬਾਈਪਾਸ ’ਤੇ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋਇਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਸੁਮੀਤ ਸਿੰਘ ਵਾਸੀ ਰੱਤੇਵਾਲਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਮੂਲੀ ਬਹਿਸ ਉਪਰੰਤ ਸਕਾਰਪੀਓ ਸਵਾਰ ਨੌਜਵਾਨ ਗੋਲੀ ਚਲਾ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਥਾਣਾ ਸਦਰ ਮੁਕਤਸਰ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਘਟਨਾ ਸਨਾਇਕਰ ਰੈਸਟੋਰੈਂਟ ਕੋਲ ਦੇਰ ਰਾਤ ਕਰੀਬ 10 ਵਜੇ ਵਾਪਰੀ। ਥਾਣਾ ਸਦਰ ਮੁਕਤਸਰ ਸਾਹਿਬ ਦੀ ਪੁਲਿਸ ਦੇ ਥਾਣਾ ਮੁਖੀ ਮਲਕੀਤ ਸਿੰਘ ਨੇ ਦਸਿਆ ਕਿ ਦੇਰ ਰਾਤ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਦੋ ਧਿਰਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਵਿਚ ਇਕ ਗਰੁੱਪ ਵਲੋਂ ਗੋਲੀ ਚਲਾਏ ਜਾਣ ਕਾਰਨ ਸੁਮੀਤ ਸਿੰਘ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ ਸੀ। ਪੁਲਿਸ ਵਲੋਂ ਲਵਪ੍ਰੀਤ ਸਿੰਘ ਅਤੇ ਜੈਰੀਤ ਸਿੰਘ ਸਣੇ ਅਣਪਛਾਤੇ ਸਾਥੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ, ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਦਸਿਆ ਜਾ ਰਿਹਾ ਹੈ ਕਿ ਮੁਲਜ਼ਮ ਲਵਪ੍ਰੀਤ ਸਿੰਘ 10 ਸਾਲ ਬਾਅਦ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਹੈ।

(For more news apart from Muktsar Firing News in Punjabi, stay tuned to Rozana Spokesman)

Tags: muktsar

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement