
ਦਸਿਆ ਜਾ ਰਿਹਾ ਹੈ ਕਿ ਜੀਆਰਪੀ ਪੁਲਿਸ ਮੁਲਾਜ਼ਮ ਨੇ ਖੁਦਕੁਸ਼ੀ ਕੀਤੀ ਹੈ
Punjab News: ਅੰਮ੍ਰਿਤਸਰ ਦੇ ਕੋਟ ਮੀਤ ਸਿੰਘ ਇਲਾਕੇ ਵਿਚ ਏਐਸਆਈ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਪਰਿਵਾਰ ਨੇ ਮ੍ਰਿਤਕ ਦੀ ਪਤਨੀ ਉਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਦਸਿਆ ਜਾ ਰਿਹਾ ਹੈ ਕਿ ਜੀਆਰਪੀ ਪੁਲਿਸ ਮੁਲਾਜ਼ਮ ਨੇ ਖੁਦਕੁਸ਼ੀ ਕੀਤੀ ਹੈ ਹਾਲਾਂਕਿ ਮ੍ਰਿਤਕ ਸ਼ਮਸ਼ੇਰ ਸਿੰਘ ਦੇ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਵਲੋ ਇਸ ਨੂੰ ਕਤਲ ਦਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਮ੍ਰਿਤਕ ਸ਼ਮਸ਼ੇਰ ਸਿੰਘ ਦੀ ਮਾਤਾ ਨੇ ਦਸਿਆ ਕਿ ਉਸ ਦੇ ਪਤੀ ਦੀ ਮੌਤ ਤੋ ਬਾਅਦ ਉਸ ਦੇ ਬੇਟੇ ਸ਼ਮਸ਼ੇਰ ਸਿੰਘ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ। ਨੌਕਰੀ ਤੋਂ ਬਾਅਦ ਜਦੋਂ ਉਸ ਦਾ ਵਿਆਹ ਹੋਇਆ ਪਤਨੀ ਨੇ ਉਸ ਨੂੰ ਵੱਖ ਰਹਿਣ ਲਈ ਮਜਬੂਰ ਕੀਤਾ ਅਤੇ ਹੁਣ ਉਹ ਸਰਕਾਰੀ ਕੁਆਟਰ ਵਿਚ ਰਹਿ ਰਿਹਾ ਸੀ। ਉਸ ਦੀ ਇਕ ਚਾਰ ਸਾਲ ਦੀ ਧੀ ਵੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸ਼ਮਸ਼ੇਰ ਸਿੰਘ ਦੀ ਪਤਨੀ ਅਤੇ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕੀਤਾ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸ਼ਨ ਕੋਲੋ ਮੰਗ ਕਰਦੇ ਹਾਂ ਕਿ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਫਿਲਹਾਲ ਇਸ ਸਬੰਧੀ ਪੁਲਿਸ ਵਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
(For more news apart from Railway police ASI died in suspicious condition, stay tuned to Rozana Spokesman)