RDF News: ਮਾਮਲਾ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਹੋਣ ਕਾਰਨ ਨਹੀਂ ਜਾਰੀ ਕੀਤਾ ਗਿਆ RDF: ਕੇਂਦਰੀ ਮੰਤਰੀ
Published : Dec 21, 2023, 3:39 pm IST
Updated : Dec 21, 2023, 3:49 pm IST
SHARE ARTICLE
RDF not released as case pending in Supreme Court: Union minister
RDF not released as case pending in Supreme Court: Union minister

ਪੰਜਾਬ ਦਾ ਕੇਂਦਰ ਵੱਲ 5,637 ਕਰੋੜ ਰੁਪਏ ਦਾ ਫੰਡ ਬਕਾਇਆ

RDF News: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬਕਾਇਆ 5,637 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਜਾਰੀ ਹੋਣ ਦੀ ਉਡੀਕ ਜਾਰੀ ਹੈ। ਇਸ ਦੌਰਾਨ ਕੇਂਦਰੀ ਪੇਂਡੂ ਵਿਕਾਸ ਮੰਤਰੀ ਗਿਰੀਰਾਜ ਸਿੰਘ ਨੇ ਲੋਕ ਸਭਾ ਵਿਚ ਦਸਿਆ ਕਿ ਕੇਂਦਰ ਨੇ ਪੰਜਾਬ ਨੂੰ ਆਰਡੀਐਫ ਜਾਰੀ ਨਹੀਂ ਕੀਤਾ ਹੈ ਕਿਉਂਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ।  

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਫੰਡ ਸੂਬਿਆਂ ਕੋਲ ਉਪਲਬਧ ਫੰਡਾਂ ਦੇ ਬਕਾਇਆ, ਲੋੜੀਂਦੇ ਦਸਤਾਵੇਜ਼ ਅਤੇ ਉਪਯੋਗਤਾ ਸਰਟੀਫਿਕੇਟ ਜਮ੍ਹਾਂ ਕਰਾਉਣ, ਯੋਜਨਾਵਾਂ ਦੇ ਤਹਿਤ ਪਹਿਲਾਂ ਹੀ ਅਲਾਟ ਕੀਤੇ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ, ਯੋਜਨਾਬੱਧ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਤੋਂ ਬਾਅਦ ਜਾਰੀ ਕੀਤਾ ਜਾਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਤੋਂ ਆਮ ਆਮਦੀ ਪਾਰਟੀ ਦੇ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਵਲੋਂ ਲੋਕ ਸਭਾ ਵਿਚ ਪੰਜਾਬ ਦੇ ਬਕਾਇਆ ਆਰਡੀਐਫ ਬਾਰੇ ਸਵਾਲ ਕੀਤਾ ਗਿਆ ਸੀ ਕਿ ਕੇਂਦਰ ਸਰਕਾਰ ਸੂਬੇ ਨੂੰ ਰੋਕਿਆ ਹੋਇਆ ਆਰਡੀਐਫ ਕਦੋਂ ਤਕ ਜਾਰੀ ਕਰੇਗੀ। ਪੰਜਾਬ ਸਰਕਾਰ ਨੇ ਜੁਲਾਈ ਵਿਚ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਕੇਂਦਰ ਸਰਕਾਰ ਵਲੋਂ ਆਰਡੀਐਫ ਦੇ ਖਾਤੇ ਵਿਚ 5,637 ਕਰੋੜ ਰੁਪਏ ਦੀ ਅਦਾਇਗੀ ਕਰਨ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿਤੀ ਗਈ ਸੀ, ਜੋ ਸੂਬਾ, ਕੇਂਦਰ ਸਰਕਾਰ ਵਲੋਂ ਪੰਜਾਬ ਤੋਂ ਕੀਤੀ ਜਾਣ ਵਾਲੀ ਅਨਾਜ ਦੀ ਖਰੀਦ ਉਤੇ ਲੱਗਦਾ ਹੈ।

ਕੇਂਦਰ ਸਰਕਾਰ ਵਲੋਂ ਪੰਜਾਬ ਦੇ ਆਰਡੀਐਫ ਵਿਚ ਵਾਧਾ ਕਰਨ ਦੀ ਕਿਸੇ ਤਜਵੀਜ਼ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਮੰਤਰਾਲਾ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰਾਂ ਨਾਲ ਲਗਾਤਾਰ ਸੰਪਰਕ ਵਿਚ ਰਹਿੰਦਾ ਹੈ ਅਤੇ ਜਿਥੇ ਵੀ ਸੰਭਵ ਹੋਵੇ ਪੰਜਾਬ ਸਮੇਤ ਹੋਰ ਸੂਬਿਆਂ ਨੂੰ ਅਲਾਟਮੈਂਟ ਵਿਚ ਵਾਧਾ ਕਰਦਾ ਹੈ।

(For more news apart from 'RDF not released as case pending in Supreme Court: Union minister, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement