Punjab News: ਬਾਸਕਟਬਾਲ ਖੇਡਦੇ ਸਮੇਂ ਵਿਦਿਆਰਥੀ ਦੀ ਅਚਾਨਕ ਮੌਤ; CCTV ਕੈਮਰੇ ਵਿਚ ਕੈਦ ਹੋਈ ਘਟਨਾ
Published : Dec 21, 2023, 8:33 am IST
Updated : Dec 21, 2023, 8:33 am IST
SHARE ARTICLE
File Photo of Shubam
File Photo of Shubam

ਸਾਥੀਆਂ ਨਾਲ ਖੇਡਦੇ ਸਮੇਂ ਗਰਾਊਂਡ ਵਿਚ ਅਚਾਨਕ ਹੋਇਆ ਸੀ ਬੇਹੋਸ਼

Punjab News: ਜ਼ੀਰਕਪੁਰ ਦੇ ਇਕ ਨਿੱਜੀ ਸਕੂਲ ਵਿਚ ਬਾਸਕਟਬਾਲ ਖੇਡਦੇ ਹੋਏ ਵਿਦਿਆਰਥੀ ਸ਼ੁਭਮ (14) ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਦੇ ਡਿੱਗਣ ਕਾਰਨ ਗਰਦਨ ਫਰੈਕਚਰ ਹੋਣ ਦੇ ਚਲਦਿਆਂ ਇਹ ਹਾਦਸਾ ਵਾਪਰਿਆ। ਸਕੂਲ ਪ੍ਰਬੰਧਕਾਂ ਮੁਤਾਬਕ ਵਿਦਿਆਰਥੀ ਸਕੂਲ ਵਿਚ ਅਪਣੇ ਭਰਾ ਨਾਲ ਬਾਸਕਟਬਾਲ ਖੇਡ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਸ਼ੁਭਮ ਖੇਡਦੇ ਸਮੇਂ ਅਚਾਨਕ ਬੇਹੋਸ਼ ਹੋ ਗਿਆ। ਘਟਨਾ ਮੰਗਲਵਾਰ ਸਵੇਰੇ 9 ਵਜੇ ਦੀ ਦੱਸੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘਟਨਾ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਸ਼ੁਭਮ ਦੇ ਪਿਤਾ ਨਵੀਨ ਗਰਗ ਵਾਸੀ ਏ.ਕੇ.ਐੱਸ. ਕਾਲੋਨੀ, ਜ਼ੀਰਕਪੁਰ ਨੂੰ ਬੁਲਾਇਆ ਅਤੇ ਸ਼ੁਭਮ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਜੀਐਮਸੀਐਚ-32 ਰੈਫਰ ਕਰ ਦਿਤਾ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

(For more news apart from 'Sudden death of student while playing basketball, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement