Jagjit Singh Dallewal News: ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰਗਟਾਏ ਖਦਸ਼ੇ, ਪ੍ਰਸ਼ਾਸਨ ਡੱਲੇਵਾਲ ਨੂੰ ਕਰ ਸਕਦਾ ਏਅਰਲਿਫਟ!
Published : Dec 21, 2024, 5:25 pm IST
Updated : Dec 21, 2024, 5:25 pm IST
SHARE ARTICLE
Khanuri Border press conference Jagjit Singh Dallewal News
Khanuri Border press conference Jagjit Singh Dallewal News

ਮੋਰਚੇ ਵਾਲੀ ਥਾਂ ਨੇੜੇ ਬਣਾਏ ਜਾ ਰਹੇ ਹਨ ਹੈਲੀਪੇਡ

ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿਚ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਸ਼ਾਸਨ ਕਿਸੇ ਵੇਲੇ ਵੀ ਏਅਰਲਿਫਟ ਕਰ ਸਕਦਾ ਹੈ ਕਿਉਂਕਿ ਮੋਰਚੇ ਵਾਲੀ ਜਗ੍ਹਾ ਨੇੜੇ ਹੈਲੀਪੇਡ  ਬਣਾਏ ਜਾ ਰਹੇ ਹਨ। ਇਨ੍ਹਾਂ ਹੈਲੀਪੇਡਾਂ ਤੋਂ ਪ੍ਰਸ਼ਾਸਨ ਦੀ ਮਨਸਾ ਜ਼ਾਹਰ ਹੁੰਦੀ ਹੈ ਕਿ ਪ੍ਰਸ਼ਾਸਨ ਕਿਸੇ ਢੰਗ ਨਾਲ ਵੀ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਦੀ ਕੋਸ਼ਿਸ਼ ਕਰੇਗਾ।

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵਿਚ ਸਰਗਰਮੀ ਵਧੀ ਹੈ ਇਸ ਲਈ ਸਾਨੂੰ ਡਰ ਹੈ ਕਿ ਪ੍ਰਸ਼ਾਸਨ ਧੱਕੇ ਨਾਲ ਡੱਲੇਵਾਲ ਦਾ ਮਰਨ ਵਰਤ ਖੁੱਲਵਾ ਸਕਦਾ ਹੈ ਜਾਂ ਉਨ੍ਹਾਂ ਨੂੰ ਕਿਸੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾ ਸਕਦਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਸੜਕਾਂ ਬੰਦ ਕਰਨ ਦੇ ਸਵਾਲ 'ਤੇ ਕੋਹਾੜ ਨੇ ਕਿਹਾ ਕਿ ਪੂਰੀ ਦੁਨੀਆ ਨੂੰ ਇਹ ਪਤਾ ਹੈ ਕਿ ਸੜਕਾਂ ਕਿਸ ਨੇ ਬੰਦ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਕੱਲ਼੍ਹ ਜਿੱਥੇ ਪ੍ਰਧਾਨ ਮੰਤਰੀ ਨਿਵਾਸ ਹੈ ਉਥੇ ਕਿਸੇ ਸਮੇਂ ਕਿਸਾਨ ਰਹਿੰਦੇ ਸਨ ਤੇ ਉਨ੍ਹਾਂ ਨੂੰ ਉਥੋਂ ਉਜਾੜ ਕੇ ਹੋਰਾਂ ਥਾਵਾਂ 'ਤੇ ਵਸਾਇਆ ਗਿਆ। ਅੱਜ ਬੜੇ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿਚ ਜਾਨ ਲਈ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement