ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ
Published : Dec 21, 2024, 3:36 pm IST
Updated : Dec 21, 2024, 3:36 pm IST
SHARE ARTICLE
PEDA celebrates State Energy Conservation Day News
PEDA celebrates State Energy Conservation Day News

ਪੇਡਾ ਨੇ ਮਨਾਇਆ ਸੂਬਾ ਪੱਧਰੀ 'ਊਰਜਾ ਸੰਭਾਲ ਦਿਵਸ'

ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ” (ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਮਾਤਾ ਹੈ) ਦਾ ਹਵਾਲਾ ਦਿੰਦਿਆਂ ਕਿਹਾ ਕਿ ਟਿਕਾਊ ਭਵਿੱਖ ਦੀ ਪ੍ਰਾਪਤੀ ਲਈ ਪੰਜਾਬ ਵੱਲੋਂ ਰਿਵਾਇਤੀ ਈਂਧਨ 'ਤੇ ਨਿਰਭਰਤਾ ਨੂੰ ਘਟਾਉਣ ਅਤੇ ਗਰੀਨ ਊਰਜਾ ਵੱਲ ਤਬਦੀਲੀ ਕਰਨ ਸਬੰਧੀ ਰਣਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ।

 ਉਹ ਇੱਥੇ ਇੱਕ ਹੋਟਲ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੈਂਕੜੇ ਸਾਲ ਪਹਿਲਾਂ ਸਾਡੇ ਪਹਿਲੇ ਗੁਰੂ ਸਾਹਿਬ ਜੀ ਨੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਆਖ਼ਰਕਾਰ ਵਿਸ਼ਵ ਹੁਣ ਜਲਵਾਯੂ ਤਬਦੀਲੀ ਦੀ ਸੱਚਾਈ ਪ੍ਰਤੀ ਜਾਗਰੂਕ ਹੋ ਰਿਹਾ ਹੈ ਅਤੇ ਸਮੇਂ ਦੀ ਲੋੜ ਹੈ ਕਿ ਸਾਰੇ ਇਸ ਸੰਕਟ ਦੀ ਗੰਭੀਰਤਾ ਨੂੰ ਸਵੀਕਾਰ ਕਰਨ ਅਤੇ ਸਾਡੀ ਧਰਤੀ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਸਮੇਤ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ ਹੈ। 6200 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਸਬੰਧੀ ਇੱਕ ਹੋਰ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀ.ਈ.ਈ. 4 ਸਟਾਰ ਰੇਟਿੰਗ ਵਾਲੇ ਖੇਤੀ ਪੰਪ-ਸੈੱਟ ਲਗਾਏ ਗਏ ਹਨ। ਸੂਬੇ ਵਿੱਚ 750 ਤੋਂ ਵੱਧ ਇਮਾਰਤਾਂ ਈ.ਸੀ.ਬੀ.ਸੀ. ਅਨੁਕੂਲ ਹਨ।

ਪੰਜਾਬ ਨੂੰ ਊਰਜਾ ਕੁਸ਼ਲ ਸੂਬੇ ਵਿੱਚ ਤਬਦੀਲ ਕਰਨ ਲਈ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸਰਕਾਰ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸਰਕਾਰ ਸਿਰਫ਼ ਈਕੋ-ਸਿਸਟਮ ਤਿਆਰ ਕਰ ਸਕਦੀ ਹੈ ਪਰ ਮੁੱਖ ਜ਼ਿੰਮੇਵਾਰੀ ਨਿੱਜੀ ਅਦਾਰਿਆਂ ਦੀ ਹੈ ਕਿਉਂਕਿ ਉਹਨਾਂ ਨੇ ਆਪਣੀਆਂ ਸੰਸਥਾਵਾਂ ਨੂੰ ਊਰਜਾ ਕੁਸ਼ਲ ਤਕਨੀਕਾਂ ਨਾਲ ਲੈਸ ਕਰਨਾ ਹੈ।

ਉਹਨਾਂ ਨੇ ਪੁਰਾਣੀ ਕਹਾਵਤ 'ਪੈਸੇ ਦੀ ਬੱਚਤ ਕਰਕੇ ਵੀ ਪੈਸਾ ਕਮਾਇਆ ਜਾ ਸਕਦਾ ਹੈ' ਨੂੰ ਭਵਿੱਖੀ ਊਰਜਾ ਦੀ ਮਹੱਤਤਾ ਦੇ ਸੰਦਰਭ ਵਿੱਚ ਵਿੱਚ ਦਰਸਾਉਂਦਿਆਂ ਕਿਹਾ ਕਿ 'ਊਰਜਾ ਦੀ ਬੱਚਤ ਕਰਨਾ ਹੀ ਊਰਜਾ ਪੈਦਾ ਕਰਨਾ ਹੈ'। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ 'ਤੇ ਜ਼ੋਰ ਦੇਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।

ਪੇਡਾ ਦੇ ਡਾਇਰੈਕਟਰ  ਐਮ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਹਾਜ਼ਰੀਨਾਂ ਨੂੰ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਈ.ਸੀ.ਬੀ.ਸੀ., ਈ.ਸੀ. ਹਫ਼ਤਾ ਮਨਾਉਣ, 85 ਤੋਂ ਵੱਧ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਦੇ ਲਾਗੂ ਕਰਨ ਅਤੇ ਈ.ਸੀ.ਬੀ.ਸੀ. ਤੇ ਗ੍ਰੀਨ ਬਿਲਡਿੰਗਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਪੰਜਾਬ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਮੋਹਰੀ ਸੂਬਾ ਹੈ।

ਇਸ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਵਿੱਚ ਜੀ.ਆਰ.ਆਈ.ਐਚ.ਏ. ਕੌਂਸਲ ਦੇ ਡਿਪਟੀ ਸੀਈਓ ਸ਼ਬਨਮ ਬੱਸੀ, ਵੀਪੀ ਬਿਜ਼ਨਸ ਡਿਵੈਲਪਮੈਂਟ ਗਲੋਬਲ ਨੈਟਵਰਕ ਫਾਰ ਜ਼ੀਰੋ ਦੇ ਗੌਰਵ ਮੁਖੀਜਾ, ਪੀ.ਐਸ.ਪੀ.ਸੀ.ਐਲ., ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਸਿਹਤ, ਮੈਡੀਕਲ ਸਿੱਖਿਆ ਤੇ ਖੋਜ, ਗਮਾਡਾ ਸਮੇਤ ਹੋਰ ਭਾਈਵਾਲ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement