ਅੰਤਰਿੰਗ਼ ਕਮੇਟੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਲਿਆ ਫ਼ੈਸਲਾ ਬੜਾ ਹੀ ਦੁਖਦਾਈ : ਸਤਵਿੰਦਰ ਸਿੰਘ ਟੌਹੜਾ

By : JUJHAR

Published : Dec 21, 2024, 1:48 pm IST
Updated : Dec 21, 2024, 1:48 pm IST
SHARE ARTICLE
The decision taken by the internal committee against Jathedar Giani Harpreet Singh is very sad: Satwinder Singh Tohra
The decision taken by the internal committee against Jathedar Giani Harpreet Singh is very sad: Satwinder Singh Tohra

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੁਰਤ ਬਹਾਲ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤਰਿੰਗ਼ ਕਮੇਟੀ ਦੀ ਮੀਟਿੰਗ ’ਚ ਲਏ ਗਏ ਫ਼ੈਸਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ ਜਿਸ ਨੂੰ ਲੈ ਕੇ ਨਾਭਾ ਦੇ ’ਚ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਜੋ ਅੰਤਰਿੰਗ਼ ਕਮੇਟੀ ਵਲੋਂ ਮੀਟਿੰਗ ਦੇ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਫ਼ੈਸਲਾ ਲਿਆ ਗਿਆ ਹੈ, ਉਹ ਬੜਾ ਹੀ ਦੁਖਦਾਈ ਹੈ।

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਅਪੀਲ ਕਰਦਾ ਹਾਂ ਕਿ ਇਸ ਫ਼ੈਸਲੇ ਨੂੰ ਮੁੜ ਵਿਚਾਰਿਆ ਜਾਵੇ। ਜਥੇਦਾਰ ਬੜੀ ਸਤਿਕਾਰਤ ਹਸਤੀ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸੇ ਵੱਡੇ ਪ੍ਰਭਾਵ ਹੇਠ ਲਿਆ ਫ਼ੈਸਲਾ ਲੱਗਦਾ ਹੈ। ਸਮੁੱਚੀ ਸੰਗਤ ਇਸ ਫ਼ੈਸਲੇ ਤੋਂ ਕਾਫੀ ਨਾਰਾਜ਼ ਹੈ। ਸ਼੍ਰੋਮਣੀ ਕਮੇਟੀ ਵੱਡੀਆਂ-ਵੱਡੀਆਂ ਕੁਰਬਾਨੀਆਂ ਉਪਰੰਤ ਹੋਂਦ ਵਿਚ ਆਈ ਹੈ।

ਟੌਹੜਾ ਨੇ ਕਿਹਾ ਕਿ ਬੰਦੇ ਆਉਂਦੇ ਜਾਂਦੇ ਰਹਿੰਦੇ ਹਨ ਪਰ ਸੰਸਥਾਵਾਂ ਵੱਡੀਆਂ ਹੁੰਦੀਆਂ ਹਨ ਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਅਪੀਲ ਕਰਦੇ ਹਾਂ ਕਿ ਇਸ ਫ਼ੈਸਲੇ ਨੂੰ ਮੁੜ ਵਿਚਾਰ ਕੇ ਜਥੇਦਾਰ ਦੀਆਂ ਸੇਵਾਵਾਂ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੇ ਕਾਹਲੀ ਵਿਚ ਇਹ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਮਾੜੇ ਦੌਰ ’ਚੋਂ ਗੁਜ਼ਰ ਰਹੀ ਹੈ, ਇਸ ਕਰ ਕੇ ਮੈਂ ਅਪੀਲ ਕਰਦਾ ਹੈ ਹਾਂ ਕਿ ਇਹੋ ਜਿਹੇ ਹਾਲਾਤ ਨਾ ਬਣਾਏ ਜਾਣ ਕਿ ਕੌਮ ਕਈ ਹਿਸਿਆਂ ਵਿਚ ਵੰਡੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਅੱਜ ਲੋੜ ਹੈ ਕਿ ਕੌਮ ਨੂੰ ਇਸ ਉਲਝਣਤਾਣੀ ਤੋਂ ਬਚਾਈਏ, ਸਿਧਾਤਾਂ ਦੀ ਪਹਿਰੇਦਾਰੀ ਕਰੀਏ ਤੇ ਸੰਸਥਾਵਾਂ ਬਚਾਈਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement