ਸੂਬੇ ਦੇ ਖ਼ਰੀਦ ਕਾਰਜਾਂ ਤੋਂ ਪੰਜਾਬ ਐਗਰੋ ਨੂੰ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ
Published : Jan 22, 2019, 5:08 pm IST
Updated : Jan 22, 2019, 5:08 pm IST
SHARE ARTICLE
Approval for removing Punjab Agro from state procurement operations
Approval for removing Punjab Agro from state procurement operations

ਸੂਬੇ ਵਿਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਵਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ 'ਤੇ ਚਿੰਤਾ ਪ੍ਰਗਟ...

ਚੰਡੀਗੜ੍ਹ : ਸੂਬੇ ਵਿਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਵਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਖ਼ਰੀਦ ਵਿਚ ਕੇਂਦਰੀ ਏਜੰਸੀ ਦਾ ਹਿੱਸਾ ਵਧਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਆਉਂਦੇ ਹਾੜ੍ਹੀ ਦੇ ਸੀਜ਼ਨ ਵਾਸਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।

aMeeting

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸੂਬੇ ਵਿਚ ਖ਼ਰੀਦ ਲਈ ਐਫ.ਸੀ.ਆਈ. ਦਾ ਹਿੱਸਾ ਵਧਾਉਣ ਵਾਸਤੇ ਕੇਂਦਰੀ ਖ਼ੁਰਾਕ ਮੰਤਰੀ ਨੂੰ ਆਖਣਗੇ। ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਇਹ ਹਿੱਸਾ 30.69 ਫ਼ੀਸਦੀ ਤੋਂ ਘੱਟ ਕੇ ਕੇਵਲ 12 ਫ਼ੀਸਦੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਪਿਛਲੇ 10 ਸਾਲਾਂ ਦੌਰਾਨ ਸੀਜ਼ਨ ਦੇ ਸ਼ੁਰੂ ਵਿਚ ਖ਼ਰੀਦ ਬਾਰੇ ਫ਼ੈਸਲਾ ਹੋਣ ਦੇ ਬਾਵਜੂਦ ਆਖ਼ਰੀ ਸਮੇਂ ਖ਼ਰੀਦ ਤੋਂ ਪਿੱਛੇ ਹਟਦੀ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਫ.ਸੀ.ਆਈ. ਮੁਢਲੀ ਖ਼ਰੀਦ ਏਜੰਸੀ ਹੈ ਜਿਸ ਨੇ ਰਾਸ਼ਟਰ ਵਾਸਤੇ ਅਨਾਜ ਭੰਡਾਰ ਨੂੰ ਯਕੀਨੀ ਬਣਾਉਣਾ ਹੈ।

ਇਸ ਕਰਕੇ ਇਸ ਨੂੰ ਅਨਾਜ ਖ਼ਰੀਦ ਪ੍ਰਕਿਰਿਆ ਵਿਚ ਲਗਾਤਾਰ ਸਰਗਰਮੀ ਨਾਲ ਸ਼ਾਮਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਦਾ ਹਿੱਸਾ ਲਗਾਤਾਰ ਘਟਦਾ ਜਾ ਰਿਹਾ ਹੈ ਜਿਸ ਨਾਲ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਵਿੱਤੀ ਸਥਿਤੀ 'ਤੇ ਇਸ ਦਾ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਇਸ ਨਾਲ ਪੰਜਾਬ 'ਤੇ ਬੋਝ ਵੱਧਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਫ.ਸੀ.ਆਈ. ਵਲੋਂ ਪਹਿਲਾਂ ਤੈਅ ਕੀਤੇ ਹਿੱਸੇ ਦੀ ਖ਼ਰੀਦ ਤੋਂ ਆਖ਼ਰੀ ਸਮੇਂ ਨਾਂਹ ਕਰਨ ਦੇ ਨਾਲ ਸੂਬੇ ਦੇ ਵਿੱਤ 'ਤੇ ਵਾਧੂ ਬੋਝ ਵੱਧਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਚਾਰ ਸੂਬਾਈ ਖ਼ਰੀਦ ਏਜੰਸੀਆਂ- ਮਾਰਕਫੈਡ, ਪਨਸਪ, ਪੀ.ਐਸ.ਡਬਲਿਊ.ਸੀ. ਅਤੇ ਪੰਜਾਬ ਰਾਜ ਐਗਰੋ ਇੰਡਸਟਰੀਜ਼ (ਪੀ.ਏ.ਆਈ.ਸੀ.)- ਨੂੰ ਪੜਾਅਵਾਰ ਖ਼ਰੀਦ ਸਬੰਧੀ ਕਾਰਜਾਂ ਤੋਂ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿਤੀ ਹੈ ਜਿਸ ਦੀ ਸ਼ੁਰੂਆਤ ਪੀ.ਏ.ਆਈ.ਸੀ. ਤੋਂ ਹੋਵੇਗੀ। ਇਸ ਦਾ ਉਦੇਸ਼ ਇਨ੍ਹਾਂ ਚਾਰ ਖ਼ਰੀਦ ਏਜੰਸੀਆਂ ਦਾ ਧਿਆਨ ਇਨ੍ਹਾਂ ਦੇ ਇਕੋ-ਇਕ ਮੂਲ ਕਾਰਜ 'ਤੇ ਕੇਂਦਰਿਤ ਕਰਨਾ ਹੈ ਜੋ ਖੇਤੀ ਆਧਾਰਤ ਉਤਪਾਦਾਂ ਅਤੇ ਸਹਿਕਾਰੀ ਲਹਿਰ ਨੂੰ ਹੁਲਾਰਾ ਦੇਣ ਸਬੰਧੀ ਹੈ।

ਭਾਰਤ ਸਰਕਾਰ ਨਾਲ ਅਨਾਜ ਦੀ ਖ਼ਰੀਦ ਦੇ ਲੰਬਿਤ ਮੁੱਦੇ ਦੇ ਛੇਤੀ ਹੱਲ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰੀ ਵਿੱਤ ਮੰਤਰੀ ਅਤੇ ਕੇਂਦਰੀ ਖ਼ੁਰਾਕ ਮੰਤਰੀ ਨੂੰ ਪੱਤਰ ਲਿਖ ਕੇ ਸਾਂਝੀ ਮੀਟਿੰਗ ਦੀ ਮੰਗ ਕਰਨਗੇ। 31000 ਕਰੋੜ ਰੁਪਏ ਦੇ ਨਕਦ ਹੱਦ ਕਰਜ਼ੇ (ਸੀ.ਸੀ.ਐਲ.) ਨੂੰ ਮਿਆਦੀ ਕਰਜ਼ੇ ਵਜੋਂ ਸਹਿਣ ਕਰਨ ਲਈ ਸੂਬੇ ਨੂੰ ਮਜਬੂਰ ਕੀਤੇ ਜਾਣ ਦੇ ਬਾਵਜੂਦ ਸੂਬਾ ਅਤੇ ਕੇਂਦਰ ਦਰਮਿਆਨ ਢਾਂਚਾਗਤ ਮੁੱਦਾ ਨਾ ਸੁਲਝਣ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਕਿ ਸਾਰੇ ਬਕਾਇਆ ਮਸਲਿਆਂ ਨੂੰ ਛੇਤੀ ਤੋਂ ਛੇਤੀ ਇਕੋ ਵਾਰ 'ਚ ਸੁਲਝਾਉਣ ਲਈ ਉਹ ਮੋਦੀ ਸਰਕਾਰ ਨੂੰ ਅਪੀਲ ਕਰਨਗੇ। ਮੌਜੂਦਾ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਲੈ ਕੇ ਹੁਣ ਤੱਕ ਫ਼ਸਲਾਂ ਦੀ ਨਿਰਵਿਘਨ ਖ਼ਰੀਦ ਸਬੰਧੀ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਰਾਕ ਸੱਕਤਰ ਨੂੰ ਆਖਿਆ ਕਿ ਭਾਰਤ ਸਰਕਾਰ ਕੋਲ ਅਨਾਜ ਦੀ ਢੋਆ-ਢੁਆਈ ਦੀ ਪ੍ਰਕ੍ਰਿਆ ਵਿਚ ਤੇਜ਼ੀ ਲਿਆਉਣ 'ਤੇ ਜ਼ੋਰ ਪਾਇਆ ਜਾਵੇ

ਤਾਂ ਕਿ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2019-20 ਦੌਰਾਨ ਕਣਕ ਦੇ ਭੰਡਾਰ ਲਈ ਹੋਰ ਥਾਂ ਬਣ ਸਕੇ। ਹਾੜ੍ਹੀ ਦੇ ਅਗਾਮੀ ਸੀਜ਼ਨ ਲਈ ਢੁਕਵੇਂ ਬੰਦੋਬਸਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੂੰ ਆਖਿਆ ਕਿ ਫ਼ਸਲ ਦੀ  ਸਮਾਂਬੱਧ ਅਤੇ ਨਿਰਵਿਘਨ ਖ਼ਰੀਦ ਲਈ ਸਮੁੱਚੇ ਸਟਾਫ਼ ਦੀ ਮੁਕੰਮਲ ਤਿਆਰੀ ਨੂੰ ਯਕੀਨੀ ਬਣਾਉਣ ਤਾਂ ਕਿ ਕਿਸਾਨਾਂ ਦਾ ਭਰੋਸਾ ਜਿੱਤਿਆ ਜਾ ਸਕੇ। 

ਅਨਾਜ ਦੇ ਨੁਕਸਾਨ ਨਾਲ ਸੂਬੇ ਨੂੰ ਹੁੰਦੇ ਵਿੱਤੀ ਘਾਟੇ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਗਿਆਨਕ ਢੰਗ ਨਾਲ ਅਨਾਜ ਦਾ ਭੰਡਾਰ ਕਰਨ ਲਈ ਪ੍ਰਭਾਵੀ ਕਦਮ ਚੁੱਕਣ ਲਈ ਆਖਿਆ। ਮੀਟਿੰਗ ਦੌਰਾਨ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਸੂਬੇ ਵਲੋਂ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2019-20 ਦੌਰਾਨ 130 ਲੱਖ ਮੀਟਰਕ ਕਣਕ ਖਰੀਦਣ ਦੀ ਆਸ ਹੈ ਜਿਸ ਵਿਚੋਂ ਸੂਬੇ ਦੀਆਂ ਖ਼ਰੀਦ ਏਜੰਸੀਆਂ 104 ਲੱਖ ਮੀਟਰਿਕ ਟਨ ਖਰੀਦਣਗੀਆਂ।

ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿੱਤ ਮੰਤਰੀ ਅਨੁਰਿਧ ਤਿਵਾੜੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਵਿਸਵਾਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੁਰਾਕ ਤੇ ਸਿਵਲ ਸਪਲਾਈ ਦੇ ਸਕੱਤਰ ਕੇ.ਏ.ਪੀ. ਸਿਨਹਾ ਅਤੇ ਖੁਰਾਕ ਤੇ ਸਿਵਲ ਸਪਲਾਈ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement