ਕੈਪਟਨ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਕੀਤੇ ਵਾਅਦੇ ਕਰਨ ਪੂਰੇ : ਹਰਪਾਲ ਚੀਮਾ
Published : Jan 22, 2019, 6:18 pm IST
Updated : Jan 22, 2019, 6:18 pm IST
SHARE ARTICLE
Harpal Cheema
Harpal Cheema

ਚੋਣਾਂ ਤੋਂ ਪਹਿਲਾਂ ਹਰ ਘਰ ਰੁਜ਼ਗਾਰ ਦਾ ਨਾਅਰਾ ਦੇਣ ਵਾਲੀ ਕਾਂਗਰਸ ਸਰਕਾਰ ਦੇ ਅਪਣੇ ਵਾਅਦੇ ਤੋਂ ਮੁੱਕਰਨ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ...

ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਹਰ ਘਰ ਰੁਜ਼ਗਾਰ ਦਾ ਨਾਅਰਾ ਦੇਣ ਵਾਲੀ ਕਾਂਗਰਸ ਸਰਕਾਰ ਦੇ ਅਪਣੇ ਵਾਅਦੇ ਤੋਂ ਮੁੱਕਰਨ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ਦੇ ਨੌਜਵਾਨਾਂ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਦੀ ਸੰਵੇਦਨਸ਼ੀਲ ਸੋਚ ਦਾ ਮੁਜਾਹਰਾ ਦੱਸਿਆ ਹੈ। ਪਾਰਟੀ ਦੇ ਚੰਡੀਗੜ੍ਹ ਹੈੱਡ ਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਕੈਪਟਨ ਨੇ ਵੱਡੇ ਵੱਡੇ ਝੂਠੇ ਨਾਅਰੇ ਦਿਤੇ ਸਨ

ਪ੍ਰੰਤੂ ਚੋਣ ਜਿੱਤਣ ਤੋਂ ਬਾਅਦ ਅਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ। ਚੀਮਾ ਨੇ ਕਿਹਾ ਕਿ ਕਿਸਾਨਾਂ, ਦਲਿਤਾਂ, ਖੇਤ ਮਜ਼ਦੂਰਾਂ ਵਾਂਗ ਪੰਜਾਬ ਦੇ ਨੌਜਵਾਨਾਂ ਨਾਲ ਵੀ ਵੱਡਾ ਧੋਖਾ ਹੋਇਆ ਹੈ ਅਤੇ ਹਰ ਘਰ ਵਿਚ ਰੁਜ਼ਗਾਰ ਦੇਣ ਜਾਂ ਰੁਜ਼ਗਾਰ ਨਾ ਦੇਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤਾ ਦੇਣਾ ਵੀ ਚੋਣ ਜੁਮਲਾ ਸਾਬਤ ਹੋਇਆ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਸਿਰਫ਼ ਭਾਸ਼ਣ ਹੀ ਸਾਬਤ ਹੋਏ ਹਨ ਜਦੋਂ ਕਿ ਜ਼ਮੀਨੀ ਪੱਧਰ ਤੇ ਇਨਾਂ ਉੱਥੇ ਕਿਸੇ ਤਰਾਂ ਦਾ ਅਮਲ ਨਹੀਂ ਕੀਤਾ ਗਿਆ।

ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਸਗੋਂ ਪਹਿਲਾਂ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਕੇ ਉਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਬੜੇ ਜ਼ੋਰ ਸ਼ੋਰ ਨਾਲ ਲੱਖਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਲੁਧਿਆਣਾ ਵਿਚ ਸਰਕਾਰ ਵਲੋਂ ਨਿੱਜੀ ਕੰਪਨੀਆਂ ਓਲਾ ਅਤੇ ਫੂਡ ਪਾਂਡਾ ਦੇ ਸਹਿਯੋਗ ਨਾਲ ਲਗਾਏ ਗਏ ਰੁਜ਼ਗਾਰ ਮੇਲੇ ਵਿਚ 1571 ਅਰਜ਼ੀਆਂ ਆਉਣ ਤੋਂ ਬਾਅਦ ਸਿਰਫ਼ ਇਕ ਨੌਜਵਾਨ ਦਾ ਨੌਕਰੀ ਲਈ ਆਉਣਾ ਸਿੱਧ ਕਰਦਾ ਹੈ

ਕਿ ਨੌਜਵਾਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਉਤੇ ਕੋਈ ਭਰੋਸਾ ਨਹੀਂ ਰਿਹਾ ਹੈ। ਉਨਾਂ ਕਿਹਾ ਕਿ ਨੌਜਵਾਨਾਂ ਦੇ ਭਰੋਸੇ ਟੁੱਟਣ ਦਾ ਅਸਲ ਕਾਰਨ ਪਿਛਲੇ ਰੁਜ਼ਗਾਰ ਮੇਲਿਆਂ ਵਿਚ ਸਰਕਾਰ ਵਲੋਂ ਪੜ੍ਹੇ ਲਿਖੇ ਨੌਜਵਾਨਾਂ ਲਈ ਅਤਿ ਨੀਵੇਂ ਦਰਜੇ ਦੀਆਂ ਨੌਕਰੀਆਂ ਦੀ ਪੇਸ਼ਕਸ਼ ਹੈ। ਉਨਾਂ ਕਿਹਾ ਕਿ ਐਮ ਏ ਪੀਐਚ ਡੀ ਕਰ ਚੁੱਕੇ ਨੌਜਵਾਨਾਂ ਨੂੰ ਪਰਚੂਨ, ਕੱਪੜੇ ਅਤੇ ਸਰਵਿਸ ਸਟੇਸ਼ਨ ਵਰਗੀਆਂ ਨੌਕਰੀਆਂ ਦੀ ਪੇਸ਼ਕਸ਼ ਉਨਾਂ ਨਾਲ ਭੱਦਾ ਮਜ਼ਾਕ ਹੈ।

ਸਰਕਾਰ ਦੁਆਰਾ ਰੁਜਗਾਰ ਮੇਲਿਆਂ ਦੇ ਨਾਂਅ ਤੇ ਕੀਤੇ ਜਾ ਰਹੇ ਧੋਖੇ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਤੇ ਲੱਖਾਂ ਰੁਪਏ ਖ਼ਰਚ ਕਰਕੇ ਡਿਗਰੀਆਂ ਕਰਨ ਵਾਲੇ ਨੌਜਵਾਨਾਂ ਨਾਲ ਧੱਕਾ ਹੈ। ਉਨਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਪ੍ਰਤੀ ਸੰਵੇਦਨਸ਼ੀਲਤਾ ਦਾ ਮੁਜ਼ਾਹਰਾ ਕਰਦਿਆਂ ਉਨਾਂ ਦੀ ਸਿੱਖਿਆ ਮੁਤਾਬਿਕ ਰੁਜਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦੇ ਕੈਂਪਸ ਪਲੇਸਮੈਂਟ ਪ੍ਰੋਗਰਾਮ ਨੂੰ ਸਰਕਾਰੀ ਰੁਜਗਾਰ ਮੇਲੇ ਦਾ ਨਾਮ ਦੇਣਾ ਗ਼ਲਤ ਹੈ।

ਕੈਪਟਨ ਸਰਕਾਰ ਨੂੰ ਤਾਕੀਦ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਅਪਣੇ ਪੱਧਰ ਤੇ ਸਰਕਾਰੀ ਪ੍ਰੋਜੈਕਟ ਲੱਗਾ ਕੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰੇ ਅਤੇ ਉਨਾਂ ਨਾਲ ਚੋਣਾਂ ਤੋਂ ਪਹਿਲਾਂ ਰੁਜ਼ਗਾਰ ਦੇਣ ਦਾ ਵਾਅਦਾ ਜਲਦ ਪੂਰਾ ਕਰੇ। ਚੀਮਾ ਨੇ ਕਿਹਾ ਕਿ ਸਰਕਾਰ ਦੇ ਕਰੀਬ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਰੁਜ਼ਗਾਰ ਦੇ ਖੇਤਰ ਵਿੱਚ ਕੋਈ ਕਾਰਜ ਨਾ ਕਰਨਾ ਸਰਕਾਰ ਦੀ ਨਾਲਾਇਕੀ ਜ਼ਾਹਿਰ ਕਰਦੀ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਤੋਂ ਸੇਧ ਲੈਂਦਿਆਂ ਸਹੀ ਅਰਥਾਂ ਵਿਚ ਨੌਕਰੀਆਂ ਪ੍ਰਦਾਨ ਕਰੇ ਤਾਂ ਜੋ ਸੂਬੇ ਦੇ ਨਸ਼ਿਆਂ ਦੀ ਦਲ ਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement