
ਢੀਂਡਸਾ ਪਰਵਾਰ ਲੋਕਸਭਾ ਚੋਣ ਨਹੀਂ ਲੜੇਗਾ। ਸਾਬਕਾ ਵਿੱਤ ਮੰਤਰੀ ਅਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ...
ਸੰਗਰੂਰ : ਢੀਂਡਸਾ ਪਰਵਾਰ ਲੋਕਸਭਾ ਚੋਣ ਨਹੀਂ ਲੜੇਗਾ। ਸਾਬਕਾ ਵਿੱਤ ਮੰਤਰੀ ਅਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਕੁਠਾਲਾ ਵਿਚ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਗਰੂਰ ਤੋਂ ਬਤੌਰ ਅਕਾਲੀ ਉਮੀਦਵਾਰ ਲੋਕ ਸਭਾ ਚੋਣਾਂ ਵਿਚ ਲੜਨ ਦੀਆਂ ਅਫ਼ਵਾਹਾਂ ‘ਤੇ ਵਿਰਾਮ ਲਗਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਲੜਨ ਦਾ ਹੁਕਮ ਦਿੰਦੀ ਹੈ ਤਾਂ ਉਹ ਉਨ੍ਹਾਂ ਨਾਲ ਗੱਲ ਕਰਨਗੇ
ਪਰ ਅਜੇ ਤੱਕ ਸੰਗਰੂਰ ਤੋਂ ਉਨ੍ਹਾਂ ਨੂੰ ਚੋਣਾਂ ਵਿਚ ਖੜ੍ਹਾ ਕਰਨ ਦੀ ਕੋਈ ਚਰਚਾ ਨਹੀਂ ਹੋਈ ਹੈ। ਲਹਿਰਾਗਾਗਾ ਦੇ ਵਿਧਾਇਕ ਦੇ ਤੌਰ ‘ਤੇ ਉਹ ਵਿਧਾਨ ਸਭਾ ਵਿਚ ਅਪਣੇ ਇਲਾਕੇ ਦੀ ਨੁਮਾਇੰਦਗੀ ਕਰਦੇ ਹੋਏ ਸਮੱਸਿਆਵਾਂ ਚੁੱਕਦੇ ਹਨ।