ਪਰਵਾਸੀਆਂ ਦੇ ਮਸਲੇ ਤਰਜੀਹੀ ਅਧਾਰ 'ਤੇ ਕੀਤੇ ਜਾ ਰਹੇ ਹਨ ਹੱਲ: ਲੱਧੜ
Published : Jan 22, 2019, 1:23 pm IST
Updated : Jan 22, 2019, 1:26 pm IST
SHARE ARTICLE
Punjabi Pravasi Divas
Punjabi Pravasi Divas

ਪੰਜਾਬ ਸਰਕਾਰ ਅਤੇ ਇੰਟਰਨੈਸ਼ਨਲ ਚੈਂਬਰ ਫ਼ਾਰ ਸਰਵਿਸ ਇੰਡਸਟਰੀ (ਆਈ.ਸੀ.ਐਸ.ਆਈ.) ਦੇ ਸਾਂਝੇ ਉੱਦਮ ਨਾਲ ਅੱਜ ਇਥੇ ਤਾਜ ਹੋਟਲ ਵਿਖੇ........

ਚੰਡੀਗੜ : ਪੰਜਾਬ ਸਰਕਾਰ ਅਤੇ ਇੰਟਰਨੈਸ਼ਨਲ ਚੈਂਬਰ ਫ਼ਾਰ ਸਰਵਿਸ ਇੰਡਸਟਰੀ (ਆਈ.ਸੀ.ਐਸ.ਆਈ.) ਦੇ ਸਾਂਝੇ ਉੱਦਮ ਨਾਲ ਅੱਜ ਇਥੇ ਤਾਜ ਹੋਟਲ ਵਿਖੇ 25ਵੇਂ ਪੰਜਾਬੀ ਪਰਵਾਸੀ ਦਿਵਸ ਮੌਕੇ ਕਰਵਾਏ ਕੌਮਾਂਤਰੀ ਵਪਾਰ ਸੰਮੇਲਨ ਵਿਖੇ ਬੋਲਦਿਆਂ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਆਰ. ਲੱਧੜ ਨੇ ਸਮੂਹ ਪਰਵਾਸੀ ਪੰਜਾਬੀਆਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 550ਵਾਂ ਗੁਰਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ।

ਉਨ੍ਹਾਂ ਕਿਹਾ ਕਿ ਸ੍ਰੀ ਸੁਲਤਾਨਪੁਰ ਲੋਧੀ ਤੋਂ ਗੁਰਪੁਰਬ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸਾਲ ਭਰ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬੀਆਂ ਲਈ ਹੋਰ ਵੀ ਖ਼ੁਸ਼ੀ ਦੀ ਗੱਲ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਸ੍ਰੀ ਲੱਧੜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਪਰਵਾਸੀਆਂ  ਨੂੰ ਪੰਜਾਬ ਨਾਲ ਜੋੜਨ ਲਈ ਸ਼ੁਰੂ ਕੀਤੀ ਮੁਹਿੰਮ 'ਅਪਣੀਆਂ ਜੜ੍ਹਾਂ ਨਾਲ ਜੁੜੋ' ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਬੈਠਾ ਕੋਈ ਵੀ 16 ਤੋਂ 22 ਸਾਲ ਤਕ ਦਾ ਬੱਚਾ ਜੋ ਹੁਣ ਤਕ ਪੰਜਾਬ ਨਹੀਂ ਆਇਆ,

Punjabi Pravasi DivasPunjabi Pravasi Divas

ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵਲੋਂ ਇਨ੍ਹਾਂ ਬੱਚਿਆਂ ਦੇ ਪੰਜਾਬ ਆਉਣ ਦਾ ਸਾਰਾ ਖ਼ਰਚਾ ਚੁੱਕਿਆ ਜਾਵੇਗਾ ਅਤੇ ਪੰਜਾਬ ਵਿਚ ਮੌਜੂਦ ਧਾਰਮਕ, ਇਤਿਹਾਸਕ ਅਤੇ ਸੈਲਾਨੀ ਥਾਵਾਂ ਦੇ ਦਰਸ਼ਨ ਕਰਵਾਏ ਜਾਣਗੇ। ਪਿਛਲੇ ਸਾਲ ਇੰਗਲੈਂਡ ਤੋਂ ਪਰਵਾਸੀ ਪੰਜਾਬੀ ਨੌਜਵਾਨਾਂ ਦਾ ਇਕ ਗਰੁੱਪ ਘੁੰਮਣ ਆਇਆ ਸੀ। ਇਸ ਮੌਕੇ ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ ਨੇ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਸਕਿੱਲਡ ਲੇਬਰ ਦੀ ਬਹੁਤ ਘਾਟ ਹੈ ਅਤੇ ਭਾਰਤ ਇਸ ਲੋੜ ਨੂੰ ਪੂਰਾ ਕਰਨ ਲਈ ਸੱਭ ਤੋਂ ਢੁਕਵਾਂ ਦੇਸ਼ ਹੈ।

ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਅਨੁਸਾਰ ਹੁਨਰ ਦੇ ਅੰਤਰ ਨੂੰ ਪੂਰਾ ਕਰਨ ਲਈ ਜ਼ਰੂਰੀ ਕਦਮ ਚੁੱਕਣ 'ਤੇ ਜ਼ੋਰ ਦਿਤਾ। ਇਸ ਮੌਕੇ ਪਿੰਡਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਐਨ.ਆਰ.ਆਈ. ਨੂੰ ਸਨਮਾਨਿਤ ਵੀ ਕੀਤਾ ਗਿਆ। ਏ.ਡੀ.ਜੀ.ਪੀ. (ਪਰਵਾਸੀ ਭਾਰਤੀ ਮਾਮਲੇ) ਈਸ਼ਵਰ ਸਿੰਘ ਨੇ ਪਰਵਾਸੀ ਭਾਰਤੀਆਂ ਦੇ ਹਿੱਤ ਵਿਚ ਲਏ ਫ਼ੈਸਲਿਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਹਿੱਤ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਦੇ ਵਿਭਾਗ ਵਲੋਂ ਉਨ੍ਹਾਂ ਨਾਲ ਸਬੰਧਤ ਫ਼ੈਸਲੇ ਤਰਜੀਹੀ ਆਧਾਰ 'ਤੇ ਲਏ ਜਾਂਦੇ ਹਨ।

Punjabi Pravasi DivasPunjabi Pravasi Divas

ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿੰਗ ਵਲੋਂ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਈ-ਮੇਲ ਅਤੇ ਵੈੱਬਸਾਈਟ ਬਣਾਉਣ ਤੋਂ ਇਲਾਵਾ ਹੈਲਪਲਾਈਨ ਨੰਬਰ 181 ਸਥਾਪਤ ਕੀਤਾ ਗਿਆ ਹੈ। ਇਨਵੈਸਟ ਪੰਜਾਬ ਦੇ ਸਲਾਹਕਾਰ ਮੇਜਰ ਬੀ.ਐਸ. ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਨਿਵੇਸ਼ ਪੱਖੀ ਕਦਮਾਂ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਨਵੀਂ ਸਨਅਤੀ ਨੀਤੀ ਵਿਚ ਸਨਅਤ ਨਾਲ ਜੁੜੇ ਲੋਕਾਂ ਨੂੰ ਵੀ ਸਿੱਧੇ ਤੌਰ 'ਤੇ ਭਾਈਵਾਲ ਬਣਾਇਆ ਗਿਆ।

ਸੂਬੇ ਵਿਚ ਨਿਵੇਸ਼ ਪੱਖੀ ਮਾਹੌਲ ਕਾਇਮ ਕਰਨ ਲਈ ਸੂਬਾ ਸਰਕਾਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸਖਤੀ ਨਾਲ ਬਰਕਰਾਰ ਰਖਿਆ ਅਤੇ ਗੈਂਗਸਟਰਾਂ ਅਤੇ ਸਮਾਜ ਲਈ ਖ਼ਤਰਾ ਬਣੇ ਹੋਰ ਸਮਾਜ ਵਿਰੋਧੀ ਤੱਤਾਂ 'ਤੇ ਵੀ ਕਾਰਵਾਈ ਕੀਤੀ। ਉਨ੍ਹਾਂ ਨੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਤਾ ਕਿ ਅਪਣੀ ਮਾਤ ਭੂਮੀ ਵਿਚ ਨਿਵੇਸ਼ ਕਰਨ ਵਾਲੇ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ। ਸੈਰ ਸਪਾਟਾ ਵਿਭਾਗ ਦੇ ਸੰਯੁਕਤ ਸਕੱਤਰ ਲਖਮੀਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਬਣਾਏ ਸੈਲਾਨੀ ਪੱਖੀ ਮਾਹੌਲ ਅਤੇ ਉਸਾਰੇ ਬਿਹਤਰ ਬੁਨਿਆਦੀ ਢਾਂਚੇ, ਸੜਕੀ ਨੈਟਵਰਕ ਅਤੇ ਮਿਊਜ਼ੀਅਮਾਂ ਕਰ ਕੇ

Punjabi Pravasi DivasPunjabi Pravasi Divas

ਸੂਬੇ ਵਿਚ ਆਉਣ ਵਾਲੇ ਧਾਰਮਕ ਸ਼ਰਧਾਲੂਆਂ ਅਤੇ ਸੈਰ-ਸਪਾਟਾ ਸੈਲਾਨੀਆਂ ਦੀ ਗਿਣਤੀ ਵਿਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰੋਜ਼ਾਨਾ ਔਸਤਮ ਸਵਾ ਲੱਖ ਸ਼ਰਧਾਲੂ ਆਉਂਦੇ ਹਨ ਜਦਕਿ ਵਿਰਾਸਤ-ਏ-ਖਾਲਸਾ ਸੈਲਾਨੀਆਂ ਦੀ ਗਿਣਤੀ ਵਿਚ ਦੇਸ਼ ਦਾ ਨੰਬਰ ਇਕ ਮਿਊਜ਼ੀਅਮ ਬਣਿਆ ਹੈ ਜਿਸ ਦਾ ਨਾਂ ਲਿਮਕਾ ਬੁੱਕ ਆਫ ਰਿਕਾਰਡਜ਼ ਵਿਚ ਦਰਜ ਹੋਇਆ ਹੈ। ਸੈਰ ਸਪਾਟਾ ਵਿਭਾਗ ਵਿਚ ਸੀਨੀਅਰ ਮੈਨੇਜਰ (ਪ੍ਰਾਜੈਕਟਸ) ਅਲਕਾ ਕਪੂਰ ਨੇ ਅਪਣੇ ਵਿਭਾਗ ਦੇ ਪ੍ਰਾਜੈਕਟਾਂ ਬਾਰੇ ਤਿਆ੍ਰ ਕੀਤੀ ਵਿਸ਼ੇਸ਼ ਪੇਸ਼ਕਾਰੀ ਦਿਖਾਈ।

ਇਸ ਮੌਕੇ ਨਿਵੇਸ਼ ਪੰਜਾਬ ਦੀ ਸੰਯੁਕਤ ਮੁੱਖ ਕਾਰਜਕਾਰੀ ਅਧਿਕਾਰੀ ਅਵਨੀਤ ਕੌਰ, ਮਾਰਕਫੈੱਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਬਾਲ ਮੁਕੰਦ ਸ਼ਰਮਾ ਅਤੇ ਵੇਰਕਾ ਦੇ ਜਨਰਲ ਮੈਨੇਜਰ (ਕੁਆਲਿਟੀ) ਸੰਜੀਵ ਸ਼ਰਮਾ ਨੇ ਵੀ ਸੂਬਾ ਸਰਕਾਰ ਵਲੋਂ ਪਰਵਾਸੀ ਪੰਜਾਬੀਆਂ ਲਈ ਕੀਤੇ ਜਾ ਰਹੇ ਠੋਸ ਕਾਰਜਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਮੁੱਖ ਸਕੱਤਰ (ਰੋਜ਼ਗਾਰ ਉਤਪਤੀ) ਡੀ.ਕੇ. ਤਿਵਾੜੀ, ਡਾਇਰੈਕਟਰ ਲੈਂਡ ਰਿਕਾਰਡਜ਼ ਡਾ.ਬਸੰਤ ਗਰਗ, ਆਈ.ਸੀ.ਆਈ.ਸੀ.ਆਈ. ਦੇ ਸੰਯੁਕਤ ਜਨਰਲ ਮੈਨੇਜਰ ਸ੍ਰੀ ਵਿਸ਼ਾਲ ਬੱਤਰਾ, ਪ੍ਰਸਿੱਧ ਸਮਾਜ ਸੇਵੀ ਅਤੇ ਪਰਵਾਸੀ ਪੰਜਾਬੀ ਸ੍ਰੀ ਐਸ.ਪੀ.ਐਸ. ਓਬਰਾਏ,

Punjabi Pravasi DivasPunjabi Pravasi Divas

ਯੂਰੋਪਾ ਸਿਕਿਓਰਟੀਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਹਰਸ਼ ਵਰਧਨ, ਮੁਹਾਲੀ ਕੌਮਾਂਤਰੀ ਹਵਾਈ ਅੱਡਾ ਦੇ ਸੀ.ਈ.ਓ. ਸ੍ਰੀ ਸੁਨੀਲ ਦੱਤ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਦੇਸ਼ਾਂ ਤੋਂ ਆਏ ਪਰਵਾਸੀ ਪੰਜਾਬੀ ਸ਼ਾਮਲ ਸਨ। ਇਸ ਮੌਕੇ ਖੁੱਲ•ੇ ਮੈਦਾਨ ਵਿਚ ਲਾਈਆਂ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਰਹੀਆਂ। ਇਹ ਪ੍ਰਦਰਸ਼ਨੀਆਂ ਮਾਰਕਫੈਡ, ਵੇਰਕਾ, ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ, ਐਨ.ਆਰ. ਆਈ ਵਿੰਗ (ਪੰਜਾਬ ਪੁਲਿਸ),

ਰੋਜ਼ਗਾਰ ਉਤਪਤੀ ਤੇ ਹੁਨਰ ਸਿਖਲਾਈ, ਉਚਾ ਦਰ ਬਾਬੇ ਨਾਨਕ ਦਾ, ਸਟੇਟ ਬੈਂਕ ਆਫ ਇੰਡੀਆ, ਆਈ.ਸੀ.ਆਈ.ਸੀ.ਆਈ. ਡੀ.ਸੀ.ਬੀ. ਬੈਂਕ ਵੱਲੋਂ ਲਗਾਈਆਂ ਇਨ•ਾਂ ਪ੍ਰਦਰਸ਼ਨੀਆਂ ਦਾ ਉਦਘਾਟਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਿਬਨ ਕੱਟ ਕੇ ਕੀਤਾ। ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪ੍ਰਦਰਸ਼ਨੀ ਖੇਤਰ ਦਾ ਉਚੇਚੇ ਤੌਰ 'ਤੇ ਦੌਰਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement