ਪੰਜਾਬ ਨੂੰ 'ਸੋਨੇ ਦੀ ਚਿੜੀ' ਬਣਾਉਣੈ ਤਾਂ ਪਰਵਾਸੀ ਪੰਜਾਬੀ ਯੋਗਦਾਨ ਪਾਉਣ : ਮਨਪ੍ਰੀਤ ਬਾਦਲ
Published : Jan 22, 2019, 1:13 pm IST
Updated : Jan 22, 2019, 1:13 pm IST
SHARE ARTICLE
Making Punjab 'gold sparrow' should be immigrant Punjabi contribution Manpreet Badal
Making Punjab 'gold sparrow' should be immigrant Punjabi contribution Manpreet Badal

ਪੰਜਾਬ ਸਰਕਾਰ ਵਲੋਂ ਕਰਵਾਏ ਗਏ 25ਵੇਂ ਪੰਜਾਬੀ ਪਰਵਾਸੀ ਦਿਵਸ ਮੌਕੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੀਆਂ ਰਾਹਾਂ ਉਤੇ ਤੋਰਨ ਦਾ ਟੀਚਾ.......

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕਰਵਾਏ ਗਏ 25ਵੇਂ ਪੰਜਾਬੀ ਪਰਵਾਸੀ ਦਿਵਸ ਮੌਕੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੀਆਂ ਰਾਹਾਂ ਉਤੇ ਤੋਰਨ ਦਾ ਟੀਚਾ ਉਲੀਕਿਆ ਗਿਆ ਹੈ। ਅੱਜ ਹੋਟਲ ਤਾਜ ਵਿਚ ਕਰਵਾਏ ਗਏ ਪਰਵਾਸੀ ਦਿਵਸ ਵਿਚ ਬੋਲਦਿਆਂ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਤਾਂ ਹੀ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾ ਸਕਦਾ ਹੈ ਜੇਕਰ ਇਸ ਵਿਚ ਸਾਰੇ ਪੰਜਾਬੀ ਅਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਿਆਦਾ ਨਿਵੇਸ਼ ਲਿਆਉਣ ਲਈ ਅਤੇ ਸੈਰ-ਸਪਾਟਾ ਖੇਤਰ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਕੋਸ਼ਿਸ਼ਾਂ ਤੇਜ਼ ਕਰ ਦਿਤੀਆਂ ਹਨ

ਅਤੇ ਇਸ ਨੂੰ ਪਰਵਾਸੀ ਪੰਜਾਬੀ ਹੋਰ ਹੁਲਾਰਾ ਦੇ ਸਕਦੇ ਹਨ। ਪਰਵਾਸੀ ਪੰਜਾਬੀਆਂ ਨੂੰ ਪਰਦੇਸੀ ਹੰਸ ਕਹਿ ਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਕ ਪੰਜਾਬੀ ਹੋਣ ਦੇ ਨਾਤੇ ਉਹ ਚਾਹੁੰਦੇ ਹਨ ਕਿ ਸਾਡੀ ਅਗਲੀ ਪੀੜ੍ਹੀ ਖੁਸ਼ਹਾਲ ਅਤੇ ਸਿਹਤਮੰਦ ਜ਼ਿੰਦਗੀ ਜੀਵੇ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਅਪਣੀ ਮਾਂ ਭੂਮੀ ਦੀ ਪੂਰੀ ਸਿਰੜ ਨਾਲ ਸੇਵਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਦੋਂ ਵੀ ਗ਼ੈਰਤ ਤੇ ਅਣਖ ਦੀ ਗੱਲ ਆਈ ਤਾਂ ਪੰਜਾਬੀ ਸੱਭ ਤੋਂ ਮੂਹਰੇ ਸਨ। ਮਨਪ੍ਰੀਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਵਿਚ ਅਜਿਹਾ ਜਾਦੂ ਹੈ ਤੇ ਪਾਣੀ ਵਿਚ ਅਜਿਹਾ ਸਰੂਰ ਹੈ ਕਿ ਇਥੇ ਜੰਮਿਆਂ ਨੂੰ ਬੇਇਨਸਾਫ਼ੀ ਬਿਲਕੁਲ ਵੀ ਪਸੰਦ ਨਹੀਂ ਹੁੰਦੀ।

ਮਨਪ੍ਰੀਤ ਨੇ ਕਿਹਾ ਕਿ ਦਹਾਕਿਆਂ ਪਹਿਲਾਂ ਅਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਛੱਡਣ ਵਾਲੇ ਸੰਸਾਰ ਭਰ ਦੇ ਕੋਨੇ-ਕੋਨੇ ਵਿਚ ਵਸਦੇ ਪੰਜਾਬੀ ਅਪਣੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਖੁਲ੍ਹਦਿਲੀ ਨਾਲ ਅੱਗੇ ਆਉਣ। ਉਹਨਾਂ ਕਿਹਾ ਕਿ ਅਜ਼ਾਦੀ ਦੇ ਅੰਦੋਲਨ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਤੇ ਜੇਕਰ ਪਰਵਾਸੀ ਪੰਜਾਬੀ ਹਿੰਮਤ ਮਾਰਨ ਤਾਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸਾਡੇ ਸੱਭ ਦੇ ਸਾਹਮਣੇ ਹੋਵੇਗੀ।

ਪਰਵਾਸੀ ਪੰਜਾਬੀ ਸਮਾਗਮ ਨੂੰ ਇੰਟਰਨੈਸ਼ਨਲ ਚੈਂਬਰ ਫਾਰ ਸਰਵਿਸ ਇੰਡਸਟਰੀ (ਆਈ.ਸੀ.ਐਸ.ਆਈ) ਅਤੇ ਪੰਜਾਬ ਸਰਕਾਰ ਨੇ ਸਾਂਝੇ ਤੌਰ 'ਤੇ ਮਿਲ ਕੇ ਕਰਵਾਇਆ ਜਿਸ ਵਿਚ ਨਾਮੀ ਪਰਵਾਸੀ ਪੰਜਾਬੀਆਂ ਨੇ ਸ਼ਿਰਕਤ ਕੀਤੀ। ਮਨਪ੍ਰੀਤ ਬਾਦਲ ਵਲੋਂ ਪੰਜਾਬ ਦੀ ਮਾਲੀ ਸਥਿਤੀ ਨੂੰ ਦਰੁਸਤ ਕਰਨ ਸਬੰਧੀ ਇਕ ਭਵਿਖਮੁਖੀ ਸੋਚ ਵਾਲਾ ਵਿਜ਼ਨ ਡਾਕੂਮੈਂਟ ਵੀ ਜਾਰੀ ਕੀਤਾ ਗਿਆ। ਮਨਪ੍ਰੀਤ ਨੇ ਕਿਹਾ ਕਿ ਸੇਵਾ ਖੇਤਰ ਵਿਚ ਪੰਜਾਬ ਥੋੜ੍ਹਾ ਪਿਛੇ ਚਲ ਰਿਹਾ ਹੈ ਪਰ ਕੈਪਟਨ ਸਰਕਾਰ ਹੁਣ ਇਸ ਵੱਲ ਖਾਸ ਤਵੱਜੋ ਦੇ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement