ਖ਼ਬਰਾਂ |

ਤਾਜ਼ਾ |

ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਰੰਧਾਵਾ
Published : Jan 22, 2019, 6:58 pm IST
Updated : Jan 22, 2019, 6:58 pm IST
SHARE ARTICLE
Sukhjinder Singh Randhawa
Sukhjinder Singh Randhawa

ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸਾਲ 2017-18 ਦੀ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਲਈ 65 ਕਰੋੜ ਰੁਪਏ...

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸਾਲ 2017-18 ਦੀ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਲਈ 65 ਕਰੋੜ ਰੁਪਏ ਜਾਰੀ ਕਰ ਦਿਤੇ ਗਏ ਹਨ ਜੋ ਕੱਲ ਤੱਕ ਸਬੰਧਤ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਜਮ੍ਹਾਂ ਹੋ ਜਾਣਗੇ। ਸਹਿਕਾਰੀ ਖੰਡ ਮਿੱਲਾਂ ਵਲੋਂ ਹੁਣ ਤੱਕ 151.33 ਕਰੋੜ ਰੁਪਏ  ਦਾ ਬਕਾਇਆ ਸੀ ਅਤੇ ਅੱਜ 65 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ 86.33 ਕਰੋੜ ਰੁਪਏ ਗੰਨੇ ਦੀ ਰਾਸ਼ੀ ਬਕਾਇਆ ਰਹਿ ਜਾਵੇਗੀ ਜਿਸ ਦੀ ਵੀ ਜਲਦੀ ਅਦਾਇਗੀ ਕਰ ਦਿਤੀ ਜਾਵੇਗੀ।

ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਦੱਸਿਆ ਕਿ ਪਿੜਾਈ ਸੀਜ਼ਨ 2018-19 ਦੌਰਾਨ ਸਹਿਕਾਰੀ ਖੰਡ ਮਿੱਲਾਂ ਨੇ 21 ਜਨਵਰੀ ਤੱਕ 99.15 ਲੱਖ ਕੁਇੰਟਲ ਗੰਨਾ ਪੀੜਿਆ ਗਿਆ ਹੈ। ਸਹਿਕਾਰੀ ਖੰਡ ਮਿੱਲਾਂ ਦੀ ਔਸਤਨ ਖੰਡ ਦੀ ਰਿਕਵਰੀ ਅੱਜ ਤੱਕ ਦੀ 10.40 ਫ਼ੀਸਦੀ ਅਤੇ ਹੁਣ ਤੱਕ ਦੀ ਰਿਕਵਰੀ 9.61 ਫ਼ੀਸਦੀ ਦੀ ਦਰ ਨਾਲ ਚੱਲ ਰਹੀ ਹੈ ਜਿਸ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ।

ਭੋਗਪੁਰ ਅਤੇ ਮੋਰਿੰਡਾ ਸਹਿਕਾਰੀ ਖੰਡ ਮਿੱਲਾਂ ਵਲੋਂ ਪਿਛਲੇ ਸਾਲਾਂ ਨਾਲੋਂ ਵਧੀਆ ਕਾਰਗੁਜ਼ਾਰੀ ਕਰਦੇ ਹੋਏ 11.40 ਫ਼ੀਸਦੀ ਦੀ ਦਰ ਨਾਲ ਅੱਜ ਤੱਕ ਰਿਕਵਰੀ ਦਿਤੀ ਜਾ ਰਹੀ ਹੈ। ਪਿਛਲੇ ਪਿੜਾਈ ਸੀਜ਼ਨ ਦੇ ਮੁਕਾਬਲੇ ਸਹਿਕਾਰੀ ਖੰਡ ਮਿੱਲਾਂ ਵਲੋਂ ਹੁਣ ਤੱਕ ਲਗਭੱਗ 18 ਕਰੋੜ ਰੁਪਏ ਦੀ ਕੀਮਤ ਦੀ ਖੰਡ ਦੀ ਵੱਧ ਪੈਦਾਵਾਰ ਕੀਤੀ ਗਈ ਹੈ। ਸਹਿਕਾਰਤਾ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੜਾਈ ਸੀਜ਼ਨ 2018-19 ਦੌਰਾਨ ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਜਲਦੀ ਅਦਾਇਗੀ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ

ਅਤੇ 21 ਜਨਵਰੀ ਤੱਕ ਪੰਜਾਬ ਸਰਕਾਰ ਵਲੋਂ ਨਿਰਧਾਰਤ 310 ਰੁਪਏ ਪ੍ਰਤੀ ਕੁਇੰਟਲ ਦੇ ਰੇਟ ਅਨੁਸਾਰ ਖਰੀਦੇ ਗਏ ਗੰਨੇ ਦੀ ਬਣਦੀ ਕੁੱਲ ਕੀਮਤ 307.28 ਕਰੋੜ ਰੁਪਏ ਵਿਚੋਂ 178.74 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵਲੋਂ ਅਪਣੇ ਪੱਧਰ 'ਤੇ ਕਰ ਦਿਤੀ ਗਈ ਹੈ ਅਤੇ ਹੁਣ ਤੱਕ 58.17 ਫੀਸਦੀ ਗੰਨੇ ਦੀ ਕੀਮਤ ਦੀ ਅਦਾਇਗੀ ਹੋ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement