ਟਕਸਾਲੀ ਆਗੂਆਂ ਵਲੋਂ ਬਾਦਲਾਂ ਦੇ ਗੜ੍ਹ 'ਚ ਸੰਨ੍ਹ ਲਾਉਣ ਦੀ ਤਿਆਰੀ
Published : Jan 22, 2019, 12:13 pm IST
Updated : Jan 22, 2019, 12:30 pm IST
SHARE ARTICLE
Taksali Akali
Taksali Akali

23 ਜਨਵਰੀ ਨੂੰ ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਪੁਜਣਗੇ ਬਠਿੰਡਾ 'ਚ......

ਬਠਿੰਡਾ : ਕੁੱਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਨ ਕਰਨ ਵਾਲੇ ਆਗੂ ਹੁਣ ਬਾਦਲਾਂ ਦੇ ਗੜ੍ਹ ਬਠਿੰਡਾ 'ਚ ਦਸਤਕ ਦੇਣ ਆ ਰਹੇ ਹਨ। ਸੂਤਰਾਂ ਅਨੁਸਾਰ ਨਵੇਂ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਇਲਾਵਾ  ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ 23 ਜਨਵਰੀ ਨੂੰ ਬਠਿੰਡਾ ਪੱਟੀ ਦੇ ਕੁੱਝ ਅਕਾਲੀਆਂ ਨੂੰ ਅਪਣੇ ਨਾਲ ਜੋੜਨ ਲਈ ਮੀਟਿੰਗਾਂ ਕਰਨਗੇ। ਪਤਾ ਲੱਗਾ ਹੈ ਕਿ ਉਕਤ ਆਗੂਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਤੇ ਉਨ੍ਹਾਂ ਦੇ ਸਾਥੀਆਂ ਨਾਲ ਜਥੇਦਾਰ ਦੀ ਬਠਿੰਡਾ ਸਥਿਤ ਰਿਹਾਇਸ਼ 'ਤੇ ਮੀਟਿੰਗ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਬਾਅਦ ਦੁਪਿਹਰ ਕਰੀਬ ਢਾਈ ਵਜੇ ਸਥਾਨਕ ਮਾਲ ਰੋਡ 'ਤੇ ਸਥਿਤ ਹੋਟਲ ਵਿਖੇ ਵਰਕਰਾਂ ਦੀ ਮੀਟਿੰਗ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਹਾਲਾਂਕਿ ਉਕਤ ਦਿਨ ਬਠਿੰਡਾ ਪੱਟੀ ਦੇ ਕਿਸੇ ਵੱਡੇ ਆਗੂ ਦੇ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋਣ ਦੀ ਸੂਚਨਾ ਪ੍ਰਾਪਤ ਨਹੀਂ ਹੋਈ ਪਰ ਇਹ ਜ਼ਰੂਰ ਪਤਾ ਲੱਗਾ ਹੈ ਕਿ ਉਕਤ ਮੀਟਿੰਗ ਨੂੰ ਕਾਮਯਾਬ ਕਰਨ ਲਈ ਬਾਦਲਾਂ ਨਾਲ ਨਾਰਾਜ਼ ਚੱਲ ਰਹੇ ਅਕਾਲੀਆਂ ਵਲੋਂ ਅੰਦਰਖਾਤੇ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ।
'ਰੋਜ਼ਾਨਾ ਸਪੋਕਸਮੈਨ' ਦੇ ਇਸ ਪ੍ਰਤੀਨਿਧ ਨੂੰ ਮਿਲੀ ਸੂਚਨਾ ਮੁਤਾਬਕ ਗੁਪਤ ਤੌਰ 'ਤੇ ਸਾਬਕਾ ਐਮ.ਪੀ ਤੇ ਸਾਬਕਾ ਅਕਾਲੀ ਵਿਧਾਇਕ

ਨੂੰ ਅਪਣੇ ਨਾਲ ਜੋੜਨ ਲਈ ਟਕਸਾਲੀ ਅਕਾਲੀ ਆਗੂਆਂ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਹਾਲਾਂਕਿ ਨਾਰਾਜ਼ ਚੱਲ ਰਹੇ ਉਕਤ ਸਾਬਕਾ ਨੁਮਾਇੰਦਿਆਂ ਵਲੋਂ ਅਪਣੇ ਪੱਤੇ ਨਹੀਂ ਖੋਲ੍ਹੇ ਜਾ ਰਹੇ। ਸੂਤਰਾਂ ਨੇ ਦਸਿਆ ਕਿ ਬਠਿੰਡਾ ਲੋਕ ਸਭਾ ਸੀਟ ਅਧੀਨ ਆਉਂਦੇ ਬਠਿੰਡਾ ਦਿਹਾਤੀ ਦੇ ਕੁੱਝ ਨਰਾਜ਼ ਅਕਾਲੀ ਆਗੂਆਂ ਵਲੋਂ ਗੱਲੀਂ-ਬਾਤੀਂ ਬ੍ਰਹਮਪੁਰਾ ਤੇ ਉਨ੍ਹਾਂ ਦੇ ਸਾਥੀਆਂ ਦਾ ਗੁਣਗਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਦੇ ਪਿਛਲੇ ਦਿਨੀਂ ਅਕਾਲੀ ਦਲ ਵਿਚ ਹੋਈ ਉਠਾ-ਬੈਠਕ ਤੋਂ ਬਾਅਦ ਹਾਲੇ ਵੀ ਧੂੰਆਂ ਭਖਦਾ ਹੋਣ ਦੀਆਂ ਸਰਗੋਸ਼ੀਆਂ ਸੁਣਾਈ ਦੇ ਰਹੀਆਂ ਹਨ। 

ਜ਼ਿਕਰਯੋਗ ਹੈ ਕਿ ਮਾਝੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨਾਲ ਹਾਲੇ ਤਕ ਪੰਜਾਬ ਦੀ ਸਿਆਸਤ 'ਚ ਉਲਟਫੇਰ ਕਰਨ ਦੀ ਸਮਰੱਥਾ ਰੱਖਣ ਵਾਲੇ ਮਾਲਵਾ ਖੇਤਰ ਤੋਂ ਕਈ ਵੱਡਾ ਆਗੂ ਨਾਲ ਨਹੀਂ ਤੁਰਿਆ ਜਿਸ ਕਾਰਨ ਟਕਸਾਲੀ ਆਗੂਆਂ ਵਲੋਂ ਬਾਦਲ ਪ੍ਰਵਾਰ ਨੂੰ ਸਿਆਸੀ ਤੌਰ 'ਤੇ ਘੇਰਨ ਲਈ ਬਠਿੰਡਾ ਵਲ ਧਿਆਨ ਦੇਣ ਦੀ ਰਣਨੀਤੀ ਉਲੀਕੀ ਜਾ ਰਹੀ ਹੈ। 

ਕਾਂਗਰਸ ਤੇ ਅਕਾਲੀ-ਭਾਜਪਾ ਵਿਰੋਧੀ ਧਿਰਾਂ ਦੀ ਲੁਧਿਆਣਾ 'ਚ ਮੀਟਿੰਗ ਅੱਜ 

ਲੋਕ ਸਭਾ ਚੋਣਾਂ ਦੇ ਸਨਮੁਖ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਦਾ ਬਦਲ ਬਣਨ ਲਈ ਭਲਕੇ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਵਿਰੋਧੀ ਧਿਰਾਂ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿਚ ਆਪ ਨੂੰ ਨਹੀਂ ਸਦਿਆ ਗਿਆ। ਸੂਤਰਾਂ ਮੁਤਾਬਕ ਪੰਜਾਬ ਡੈਮੋਕਰੇਟਿਕ ਅਲਾਇੰਸ ਦੀ ਪਹਿਲਕਦਮੀ 'ਤੇ ਹੋ ਰਹੀ ਇਸ ਮੀਟਿੰਗ ਵਿਚ ਬੈਂਸ ਭਰਾ, ਡਾ. ਧਰਮਵੀਰ ਗਾਂਧੀ, ਟਕਸਾਲੀ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਬਸਪਾ ਆਗੂ, ਪੰਥਕ ਧਿਰਾਂ ਵੀ ਮੁੱਖ ਤੌਰ 'ਤੇ ਸ਼ਾਮਲ ਹੋ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

15 Jan 2025 12:29 PM

Lawrence Bishnoi Gang ਦੇ ਬਦਮਾਸ਼ਾਂ ਦਾ LIVE Jalandhar Encounter, ਪੁਲਿਸ ਨੇ ਪਾਇਆ ਹੋਇਆ ਘੇਰਾ, ਚੱਲੀਆਂ ਗੋਲੀਆਂ

15 Jan 2025 12:19 PM

ਦੋਵੇਂ SKM ਹੋਣ ਜਾ ਰਹੇ ਇਕੱਠੇ, 18 Jan ਨੂੰ ਹੋਵੇਗਾ ਵੱਡਾ ਐਲਾਨ ਕਿਸਾਨਾਂ ਨੇ ਦੱਸੀ ਬੈਠਕ ਚ ਕੀ ਹੋਈ ਗੱਲ 

14 Jan 2025 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

14 Jan 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

12 Jan 2025 12:17 PM
Advertisement