
ਸਿਮਰਜੀਤ ਬੈਂਸ ਨੇ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਕਾਂਗਰਸ ਹਾਈਕਮਾਨ 'ਚ ਸੋਨੀਆ ਗਾਂਧੀ...
ਸਮਰਾਲਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਨਿਤਰੇ ਹਨ। ਨਵਜੋਤ ਸਿੱਧੂ ਬਾਰੇ ਬੋਲਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਜੇਕਰ ਨਵਜੋਤ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਜਾਂਦਾ ਹੈ ਤਾਂ ਇਹ ਪੰਜਾਬੀਆਂ ਦੀ ਖੁਸ਼ਕਿਸਮਤੀ ਹੋਵੇਗੀ ਕਿਉਂਕਿ ਉਨ੍ਹਾਂ ਨੂੰ ਇਕ ਈਮਾਨਦਾਰ ਮੁੱਖ ਮੰਤਰੀ ਮਿਲ ਜਾਵੇਗਾ।
Navjot Singh Sidhu
ਸਿਮਰਜੀਤ ਬੈਂਸ ਨੇ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਕਾਂਗਰਸ ਹਾਈਕਮਾਨ 'ਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੱਥ ਪਾਵਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਹੱਥ ਪਾਵਰ ਹੁੰਦੀ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਨਵਜੋਤ ਸਿੱਧੂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਮੁੱਖ ਮੰਤਰੀ ਬਣ ਜਾਣਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਾਲ 2022 ਦੀਆਂ ਚੋਣਾਂ ਦੌਰਾਨ ਸਿੱਧੂ ਨੂੰ ਮੁੱਖ ਮੰਤਰੀ ਬਣਾਉਂਦੀ ਹੈ ਤਾਂ ਉਨ੍ਹਾਂ ਵਲੋਂ ਕਾਂਗਰਸ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਜਾਵੇਗਾ।
Navjot Singh Sidhu
ਦਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਕਾਂਗਰਸ ਨੇ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਅੱਜ ਭਾਵ ਬੁੱਧਵਾਰ ਨੂੰ ਜਾਰੀ ਕੀਤੀ ਹੈ। ਇਸ ਲਿਸਟ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, ਸ਼ਤਰੂਘਨ ਸਿਨਹਾ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਵਾਡਰਾ, ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਨੇਤਾਵਾਂ ਦੇ ਨਾਂ ਸ਼ਾਮਲ ਹਨ।
Simarjit Singh Bains
ਸਟਾਰ ਪ੍ਰਚਾਰਕਾਂ ਦੀ ਲਿਸਟ ’ਚ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਸਿੱਧੂ ਦਾ ਲਿਸਟ ’ਚ ਨਾਂ ਸ਼ਾਮਲ ਹੋਣਾ ਇਸ ਲਈ ਹੈਰਾਨੀ ਭਰਿਆ ਹੈ, ਕਿਉਂਕਿ ਉਹ ਕਾਫੀ ਸਮੇਂ ਤੋਂ ਸਰਗਰਮ ਨਹੀਂ ਹਨ। ਲਿਸਟ ’ਚ ਸਭ ਤੋਂ ਉੱਪਰ ਸੋਨੀਆ ਗਾਂਧੀ ਦਾ ਨਾਂ ਹੈ ਅਤੇ ਫਿਰ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਦਾ ਨਾਂ ਹੈ। ਲਿਸਟ ਦੇ 22 ਨੰਬਰ ’ਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਹੈ।
Simarjit Singh Bains
ਦੱਸਣਯੋਗ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ 8 ਫਰਵਰੀ 2020 ਨੂੰ ਹੋਣੀਆਂ ਹਨ ਅਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਜੀ ਵਾਰ ਚੋਣਾਵੀ ਦੰਗਲ 'ਚ ਉਤਰਨਗੇ। ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਦਿੱਲੀ ਦੇ ਚੋਣਾਵੀ ਦੰਗਲ 'ਚ ਜਿੱਤ ਲਈ ਪੂਰੀ ਵਾਹ ਲਾਉਣ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।