ਟਕਸਾਲੀਆਂ ਦਾ ਵੱਡਾ ਬਿਆਨ, ਨਵਜੋਤ ਸਿੱਧੂ ਹੋਣਗੇ ਪੰਜਾਬ ਦੇ ਅਗਲੇ ਮੱਖ ਮੰਤਰੀ
Published : Jan 22, 2020, 9:18 am IST
Updated : Jan 22, 2020, 9:18 am IST
SHARE ARTICLE
Photo
Photo

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਅਪਣੇ ਨਾਲ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਅਪਣੇ ਨਾਲ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਨਵਜੋਤ ਸਿੱਧੂ ਨੂੰ ਪਹਿਲਾਂ ਪੀਡੀਏ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ  ਆਪਣੇ ਨਾਲ ਰਲਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

PhotoPhoto

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਾਅਵਾ ਕੀਤਾ ਹੈ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਸ ਪਾਰਟੀ ਵਿਚ ਵੀ ਗਏ, ਪੰਜਾਬ ਵਿਚ ਉਸੇ ਪਾਰਟੀ ਦੀ ਸਰਕਾਰ ਬਣੇਗੀ। ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੱਧੂ ਉਹਨਾਂ ਦੇ ਸਤਿਕਾਰਯੋਗ ਮਿੱਤਰ ਹਨ। ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਕਿਹਾ ਕਿ ਉਹ ਚਾਹੁੰਦੇ ਹਾਂ ਕਿ ਸਿੱਧੂ ਉਹਨਾਂ ਦੀ ਅਗਵਾਈ ਕਰਨ।

PhotoPhoto

ਬ੍ਰਹਮਪੁਰਾ ਨੇ ਕਿਹਾ ਕਿ ਉਹਨਾਂ ਨੇ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਉਹ ਟਕਸਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਹੋਣਗੇ। ਇਸ ਬਾਰੇ ਸਿੱਧੂ ਨਾਲ ਗੱਲ਼ਬਾਤ ਚੱਲ ਰਹੀ ਹੈ। ਇਸ ਕੰਮ ਲਈ ਸੇਵਾ ਸਿੰਘ ਸੇਖਵਾਂ ਤੇ ਰਤਨ ਸਿੰਘ ਅਜਨਾਲਾ ਦੀ ਜ਼ਿੰਮੇਵਾਰੀ ਲਾਈ ਗਈ ਹੈ। ਉਹ ਸਿੱਧੂ ਨਾਲ ਗੱਲਬਾਤ ਕਰ ਰਹੇ ਹਨ।

PhotoPhoto

ਬ੍ਰਹਮਪੁਰਾ ਨੇ ਸਿੱਧੂ ਦੇ ਮੁੱਖ ਵਿਰੋਧੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ, "ਉਹ 12 ਵਜੇ ਉੱਠਦਾ ਤੇ 3 ਵਜੇ ਸੌਂਦਾ ਹੈ। ਉਹ ਭਲਾ ਪੰਜਾਬ ਨੂੰ ਕਿਵੇਂ ਚਲਾਏਗਾ।" ਬ੍ਰਹਮਪੁਰਾ ਨੇ ਅਕਾਲੀ ਦਲ ਨੂੰ ਵੰਗਾਰਦਿਆਂ ਕਿਹਾ ਕਿ ਲੋਕ ਸਭਾ 'ਚ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਵੋਟ ਕੀਤੀ ਸੀ।

Captain amarinder singh cabinet of punjabPhoto

ਜੇ ਹਰਸਿਮਰਤ ਨੂੰ ਬੀਜੇਪੀ ਕੱਢ ਦੇਵੇ ਤਾਂ ਅਕਾਲੀ ਗੱਠਜੋੜ ਤੋੜ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਬੀਜੇਪੀ ਨਾਲ ਲੜਾਈ ਨਾਗਰਿਕਤਾ ਕਾਨੂੰਨ ਕਰਕੇ ਨਹੀਂ ਸਗੋਂ ਸੀਟਾਂ ਦਾ ਝਗੜਾ ਸੀ। ਅਕਾਲੀ ਦਲ 8 ਸੀਟਾਂ ਮੰਗਦਾ ਸੀ ਪਰ ਬੀਜੇਪੀ ਇੱਕ ਦਿੰਦੀ ਸੀ। ਅਕਾਲੀ ਹੁਣ ਕਹਾਣੀਆਂ ਬਣਾ ਰਹੇ ਹਨ। ਉਨ੍ਹਾਂ ਨੂੰ ਵੋਟ ਕਰਨ ਲੱਗੇ ਪਤਾ ਨਹੀਂ ਲੱਗਾ।

Harsimrat Kaur BadalPhoto

ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਪੰਥਕ ਆਗੂਆਂ ਤੋਂ ਇਲਾਵਾ ਹੁਣ ਹੋਰ ਪੰਜਾਬ ਹਿਤੈਸ਼ੀ ਆਗੂਆਂ ਨੂੰ ਉਨ੍ਹਾਂ ਨਾਲ ਰਲ ਕੇ ਚੱਲਣ ਲਈ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਨਵਜੋਤ ਸਿੱਧੂ ਨੂੰ ਵੀ ਸੱਦਾ ਦਿੱਤਾ ਗਿਆ ਹੈ।

Rattan Singh Ajnala, Ranjit Singh Brahmpura and Sewa Singh Sekhwan, Photo

ਸਿੱਧੂ ਨਾਲ ਸੰਪਰਕ ਕਰਨ ਵਾਸਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੀ ਡਿਊਟੀ ਲਗਾਈ ਗਈ ਹੈ। ਸੇਵਾ ਸਿੰਘ ਸੇਖਵਾਂ ਦਾ ਕਹਿਣਾ ਸੀ ਕਿ ਉਨ੍ਹਾਂ ਇਹ ਲੜਾਈ ਇੱਕ ਸਿਧਾਂਤ ਨੂੰ ਲੈ ਕੇ ਸ਼ੁਰੂ ਕੀਤੀ ਹੈ ਤੇ ਉਨ੍ਹਾਂ ਦਾ ਮੰਤਵ ਪੁਰਾਣੇ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement