ਪਾਣੀਆਂ ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ
Published : Jan 22, 2020, 7:55 pm IST
Updated : Jan 22, 2020, 7:55 pm IST
SHARE ARTICLE
file photo
file photo

ਸੱਤਾਧਾਰੀ ਕਾਂਗਰਸ, ਅਕਾਲੀ-ਬੀਜੇਪੀ, 'ਆਪ' ਤੇ ਲੋਕ ਇਨਸਾਫ਼ ਪਾਰਟੀ ਤੋਂ ਨੇਤਾ ਹੋਣਗੇ ਸ਼ਾਮਲ

ਚੰਡੀਗੜ੍ਹ : ਪੰਜਾਬ ਦੇ ਜ਼ਮੀਨਦੋਜ਼ ਪਾਣੀ ਦੇ ਆਏ ਸੰਕਟ ਲਈ ਜੰਗੀ ਪੱਧਰ 'ਤੇ ਕੋਈ ਹੱਲ ਲੱਭਣ ਅਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਦਾ ਹਿੱਸਾ ਗੁਆਂਢੀ ਰਾਜਾਂ ਨੂੰ ਦੇਣ ਦੀ ਸਕੀਮ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਵਲੋਂ ਭਲਕੇ ਬੁਲਾਈ ਅਹਿਮ ਸਰਬ ਪਾਰਟੀ ਬੈਠਕ ਵਿਚ ਕਾਂਗਰਸ, ਅਕਾਲੀ ਦਲ, ਆਪ, ਬੀਜੇਪੀ ਤੇ ਲੋਕ ਇਨਸਾਫ਼ ਪਾਰਟੀ ਨੇ ਤਿੰਨ ਤਿੰਨ ਨੁਮਾÎਇੰਦੇ ਭੇਜਣ ਦਾ ਫ਼ੈਸਲਾ ਲੈ ਲਿਆ ਹੈ। ਕਿਉਂਕਿ ਪੰਜਾਬ ਦੇ ਕੁਲ 138 ਬਲਾਕਾਂ ਵਿਚੋਂ 109 ਇਸ ਵੇਲੇ ਸੰਕਟਮਈ ਹਾਲਤ ਵਿਚ ਹਨ ਅਤੇ ਹਰ ਸਾਲ ਜ਼ਮੀਨ ਹੇਠਲਾ ਪਾਣੀ 40 ਸੈਂਟੀਮੀਟਰ ਹੋਰ ਨੀਵਾਂ ਜਾਈ ਜਾ ਰਿਹਾ ਹੈ। ਇਸ ਲਈ ਗੰਭੀਰ ਸਥਿਤੀ ਨਾਲ ਨਿਪਟਣ ਲਈ ਭਲਕੇ ਇਸ ਬੈਠਕ ਵਿਚ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।

PhotoPhoto

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਵੇਰੇ 11 ਵਜੇ ਪੰਜਾਬ ਭਵਨ ਵਿਚ ਹੋਣ ਵਾਲੀ ਬੈਠਕ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ, ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮਾਲ ਮੰਤਰੀ ਸੁੱਖ ਸਰਕਾਰੀਆ, ਹੋਰ ਮਾਹਰ ਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

PhotoPhoto

ਦੂਜੇ ਪਾਸੇ ਪਿਛਲੇ 40 ਸਾਲਾਂ ਤੋਂ ਪਾਣੀਆਂ ਦੇ ਮੁੱਦੇ 'ਤੇ ਸੰਘਰਸ਼ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਬੈਠਕ ਵਿਚ ਸਾਢੇ 3 ਘੰਟੇ ਇਸ ਨੁਕਤੇ 'ਤੇ ਚਰਚਾ ਕੀਤੀ ਤੇ ਫ਼ੈਸਲਾ ਕੀਤਾ ਸਰਬ ਪਾਰਟੀ ਬੈਠਕ ਵਿਚ ਐਮ.ਪੀ. ਬਲਵਿੰਦਰ ਭੂੰਦੜ, ਸਾਬਕਾ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਪਾਰਟੀ ਦਾ ਪੱਖ ਰੱਖਣ ਲਈ ਭੇਜਿਆ ਜਾਵੇਗਾ। ਇਸੇ ਤਰ੍ਹਾਂ ਵਿਰੋਧੀ ਧਿਰ 'ਆਪ' ਦੇ ਨੇਤਾ ਹਰਪਾਲ ਚੀਮਾ, ਵਿਧਾਇਕ ਕੁਲਤਾਰ ਸੰਧਵਾਂ, ਅਮਨ ਅਰੋੜਾ ਹਾਜ਼ਰੀ ਭਰਨਗੇ।

PhotoPhoto

ਲੋਕ ਇਨਸਾਫ਼ ਪਾਰਟੀ ਤੋਂ ਦੋਵੇਂ ਬੈਂਸ ਭਰਾ, ਸਿਮਰਜੀਤ ਬੈਂਸ ਤੇ ਬਲਵਿੰਦਰ ਬੈਂਸ ਇਸ ਬੈਠਕ ਵਿਚ ਸ਼ਿਰਕਤ ਕਰਨਗੇ। ਜ਼ਿਕਰਯੋਗ ਹੈ ਕਿ ਨਵੰਬਰ 2016 ਵਿਚ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਬੀਜੇਪੀ ਸਰਕਾਰ ਵੇਲੇ ਇਕ ਪ੍ਰਸਤਾਵ ਪਾਸ ਕੀਤਾ ਗਿਆ ਸੀ ਕਿ ਰਾਜਸਥਾਨ ਨੂੰ ਪਿਛਲੇ 65-70 ਸਾਲਾਂ ਤੋਂ ਪੰਜਾਬ ਵਿਚੋਂ ਦਿਤੇ ਜਾ ਰਹੇ ਪਾਣੀ ਬਦਲੇ, ਬਣਦੀ ਰਕਮ 16000 ਕਰੋੜ ਤੋਂ ਵੀ ਵੱਧ ਦਾ ਬਿਲ ਰਾਜਸਥਾਨ ਤੋਂ ਚਾਰਜ ਕੀਤਾ ਜਾਵੇ। ਬੈਂਸ ਭਰਾ ਇਹ ਨੁਕਤਾ ਭਲਕੇ ਦੀ ਬੈਠਕ ਵਿਚ ਫਿਰ ਉਠਾਉਣਗੇ। ਬੀਜੇਪੀ ਵਲੋਂ ਉਨ੍ਹਾਂ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਵਿਧਾਇਕ ਬੱਬੂ ਦਿਨੇਸ਼ ਅਤੇ ਅਰੁਣ ਨਾਰੰਗ ਦੇ ਭਾਵ ਲੈਣ ਦੀ ਸੰਭਾਵਨਾ ਹੈ।

PhotoPhoto

ਇਥੇ ਇਹ ਵੀ ਦਸਣਾ ਬਣਦਾ ਹੈ ਕਿ ਇਹ ਦੂਜੀ ਸਰਬ ਪਾਰਟੀ ਬੈਠਕ 16 ਸਾਲ ਬਾਅਦ ਪਾਣੀਆਂ ਦੇ ਮੁੱਦੇ 'ਤੇ ਬੁਲਾਈ ਗਈ ਹੈ। ਜੁਲਾਈ 2004 ਵਿਚ ਪਹਿਲੀ ਬੈਠਕ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੇਲੇ ਸੱਦੀ ਗਈ ਸੀ ਜਿਸ ਉਪਰੰਤ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਪਾਣੀਆਂ ਬਾਰੇ ਗੁਆਂਢੀ ਰਾਜਾਂ ਨਾਲ ਕੀਤੇ ਸਾਰੇ ਸਮਝੌਤੇ ਰੱਦ ਕਰ ਦਿਤੇ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement