
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਹੁਸ਼ਿਆਰਪੁਰ: ਪੰਜਾਬ ਹੀ ਨਹੀ ਦੇਸ਼ ਭਰ ਵਿਚ ਕੜਾਕੇ ਦੀ ਠੰਡ ਪੈਣ ਨਾਲ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਸ ਵਿਚ ਕਰਤਾਰ ਬੱਸ ਤੇ ਮਾਰੂਤੀ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸ ਦੇਈਏ ਇਹ ਭਿਆਨਕ ਸੜਕਾ ਹਾਦਸਾ ਸ਼ੁਕਰਵਾਰ ਨੂੰ ਤਲਵਾੜਾ ਮੁਕੇਰੀਆਂ ਰੋਡ 'ਤੇ ਵਾਪਰਿਆ ਹੈ। ਕਰਤਾਰ ਬੱਸ ਤੇ ਮਾਰੂਤੀ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਬੱਸ ਜਲੰਧਰ ਤੋਂ ਤਲਵਾੜਾ ਜਾ ਰਹੀ ਸੀ।
ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਮੌਕੇ ਤੇ ਪੁਹੰਚ ਗਈ ਹੈ ਤੇ ਬਚਾਅ ਕਾਰਜ ਵਿੱਚ ਲੱਗੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਸਵਾਰਾਂ ਦੀ ਪਛਾਣ ਕੀਤੀ ਜਾ ਰਹੀ ਹੈ।