ਕਿਸਾਨਾਂ ਨੂੰ ਬੇਇੱਜ਼ਤ ਕਰ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ
Published : Jan 22, 2021, 9:48 pm IST
Updated : Jan 22, 2021, 9:48 pm IST
SHARE ARTICLE
Bhagwant Mann
Bhagwant Mann

ਕੇਂਦਰ ਸਰਕਾਰ ਕਿਸਾਨਾਂ ਨੂੰ ਡਰਾਉਣ ਲੱਗੀ

ਚੰਡੀਗੜ੍ਹ : ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫ਼ਲ ਰਹਿਣ ਉਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਨਿਕੰਮੀ ਤੇ ਅਸਫ਼ਲ ਸਿੱਧ ਹੋ ਰਹੀ ਹੈ। ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਇਸ ਮਾਮਲੇ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ। 

Bhagwant MannBhagwant Mann

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਸਰਕਾਰ ਨੇ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਦੀ ਬੇਇੱਜਤੀ ਕਰਨਾ ਅਤੇ ਦਿੱਲੀ ਪੁਲਿਸ ਵਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਹਮਲਾ ਕਰਵਾ ਕੇ ਸ਼ੀਸ਼ੇ ਭੰਨਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਦੇਸ਼ ਵਾਸੀਆਂ ਨੂੰ ਉਮੀਦ ਸੀ ਕਿ ਸਰਕਾਰ ਕਿਸਾਨਾਂ ਦੀ ਸਿੱਧੀ-ਸਾਦੀ ਮੰਗ ਨੂੰ ਮੰਨਦੇ ਹੋਏ ਤੁਰਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਮੰਨੇਗੀ। ਪ੍ਰੰਤੂ ਬਹੁਤ ਦੁਖਦਾਈ ਹੈ ਕਿ ਮੋਦੀ ਸਰਕਾਰ ਦੇ ਮੰਤਰੀਆਂ ਨੇ ਉਲਟਾ ਗੁੰਡਿਆਂ ਦੀ ਤਰ੍ਹਾਂ ਕਿਸਾਨ ਆਗੂਆਂ ਨੂੰ ਹੀ ਡਰਾਉਣਾ ਸ਼ੁਰੂ ਕਰ ਦਿਤਾ ਹੈ। 

Bhagwant MannBhagwant Mann

ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਵਲੋਂ ਕਿਸਾਨ ਆਗੂਆਂ ਡਾਕਟਰ ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਨੂੰ ਲਗਾਤਾਰ ਦਿਤੀਆਂ ਜਾ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਪਰਵਾਰਾਂ ਵਿਰੁਧ ਕੀਤੀ ਜਾ ਰਹੀ ਭੱਦੀ ਸ਼ਬਦਵਲੀ ਨੇ ਭਾਰਤੀ ਜਨਤਾ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਲਿਆ ਦਿਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਦੇਸ਼ ’ਚ ਹਰੇਕ ਨਾਗਰਿਕ ਨੂੰ ਅਪਣੀ ਗੱਲ ਕਹਿਣ ਦੀ ਆਜ਼ਾਦੀ ਹੈ, ਪ੍ਰੰਤੂ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਇਹ ਕਹਿਣਾ ਕਿ ਉਨ੍ਹਾਂ ਮੀਡੀਆ ਵਿਚ ਅਪਣੀ ਗੱਲ ਕਿਉਂ ਕੀਤੀ, ਇਹ ਕਿਸੇ ਐਂਮਰਜੈਂਸੀ ਤੋਂ ਘੱਟ ਨਹੀਂ ਹੈ, ਜਿਸ ਦੌਰਾਨ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾਂਦਾ ਹੈ।

Bhagwant mannBhagwant mann

ਭਗਵੰਤ ਮਾਨ ਨੇ ਕਿਹਾ ਕਿ ਇਕ ਲੋਕਤੰਤਰ ਢੰਗ ਨਾਲ ਚੁਣੇ ਗਈ ਕੇਂਦਰ ਸਰਕਾਰ ਅੱਜ ਦੇਸ਼ ਵਿਚ ਇਕ ਤਾਨਾਸ਼ਾਹ ਦੀ ਤਰ੍ਹਾਂ ਰਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਅਪਣੇ ਦੇਸ਼ ਦੇ ਅੰਨਦਾਤਾ ਦੀ ਮੰਗ ਨੂੰ ਮੰਨਦੀ ਹੋਈ ਤੁਰਤ ਕਾਲੇ ਕਾਨੂੰਨ ਰੱਦ ਕਰਦੀ, ਪ੍ਰੰਤੂ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ, ਧਮਕਾਉਣ ਜਾਂ ਭਟਕਾਉਣ ਵਾਲੀਆਂ ਘਟੀਆਂ ਚਾਲਾਂ ਬੰਦ ਕਰ ਕੇ ਤੁਰਤ ਮੌਤ ਦੇ ਵਾਰੰਟ ਕਾਲੇ ਕਾਨੂੰਨਾਂ ਨੂੰ ਤੁਰਤ ਵਾਪਸ ਲਵੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement