
ਆਜ਼ਾਦ ਟੈਕਸੀ ਯੂਨੀਅਨ ਵਲੋਂ ਸਪੋਕਸਮੈਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਦਾ ਸਨਮਾਨ
ਚੰਡੀਗੜ੍ਹ, 22 ਜਨਵਰੀ (ਭੁੱਲਰ) : ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਵਲੋਂ ਅੱਜ ਪੰਜਾਬ ਦੇ ਹਰ ਵਰਗ ਦੀ ਨਿਰਪੱਖ ਅਵਾਜ਼ ਉਠਾਉਣ ਵਾਲੇ ਸਪੋਕਸਮੈਨ ਦੀ ਤਾਰੀਫ ਕਰਦਿਆਂ ਅਦਾਰੇ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ |
ਯੂਨੀਅਨ ਦੇ ਅਹੁਦੇਦਾਰਾਂ ਵਲੋਂ ਇਹ ਸਨਮਾਨ ਰੋਜ਼ਾਨਾ ਸਪੋਕਸਮੈਨ ਵਲੋਂ ਪਿਛਲੇ ਸਮੇਂ ਦੌਰਾਨ ਆਜ਼ਾਦ ਟੈਕਸੀ ਯੂਨੀਅਨ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੇ ਸ਼ੁਕਰਾਨੇ ਵਜੋਂ ਕੀਤਾ ਗਿਆ ਹੈ |
ਯੂਨੀਅਨ ਅਹੁਦੇਦਾਰਾਂ ਨੇ ਕਿਹਾ ਕਿ ਸਾਡੇ ਕਈ ਮਸਲੇ ਸਨ ਜਿਨ੍ਹਾਂ ਨੂੰ ਲੈ ਕੇ ਉਹ ਕਾਫ਼ੀ ਪ੍ਰੇਸ਼ਾਨ ਸਨ | ਰੋਜ਼ਾਨਾ ਸਪੋਕਸਮੈਨ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਬਾਅਦ ਉਨ੍ਹਾਂ ਦੀ ਆਵਾਜ਼ ਸਰਕਾਰ ਤਕ ਪਹੁੰਚੀ | ਹੁਣ ਉਨ੍ਹਾਂ ਦੇ ਕਈ ਮਸਲੇ ਹੱਲ ਹੋ ਚੁੱਕੇ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਸਾਡੇ ਮਸਲੇ ਸਪੋਕਸਮੈਨ ਵਲੋਂ ਸਾਡੀ ਆਵਾਜ਼ ਸਰਕਾਰ ਤਕ ਪਹੁੰਚਾਉਣ ਕਾਰਨ ਹੋਏ ਹਨ, ਇਸ ਲਈ ਉਨ੍ਹਾਂ ਵਲੋਂ ਰੋਜ਼ਾਨਾ ਸਪੋਕਸਮੈਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਨੂੰ ਸਨਮਾਨਤ ਕੀਤਾ ਹੈ | ਇਸ ਮੌਕੇ ਆਜ਼ਾਦ ਟੈਕਸੀ ਯੂਨੀਅਨ ਦੇ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ, ਉਪ ਪ੍ਰਧਾਨ ਜੈਦੀਪ ਸਿੰਘ, ਜਰਨੈਲ ਸਿੰਘ, ਕਮਲਜੀਤ ਸਿੰਘ ਢਿੱਲੋਂ ਉਪ ਪ੍ਰimageਧਾਨ ਮੋਹਾਲੀ, ਕੁਲਜੀਤ ਸਿੰਘ ਆਦਿ ਹਾਜ਼ਰ ਸਨ |
ਫ਼ੋਟੋ : ਮੈਡਮ