
ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ...
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ 57ਵੇਂ ਦਿਨ ਵੀ ਜਾਰੀ ਹੈ। ਕਿਸਾਨੀ ਮੋਰਚੇ ‘ਤੇ ਦਿਨ-ਰਾਤ ਡਟੇ ਕਿਸਾਨਾਂ ਦੇ ਹੌਂਸਲਿਆਂ ਨੂੰ ਬੁਲੰਦ ਕਰਨ ਲਈ ਲਗਾਤਾਰ ਵੱਖ-ਵੱਖ ਲੋਕਾਂ ਵੱਲੋਂ ਅੰਦੋਲਨ ਵਿਚ ਕਈਂ ਤਰ੍ਹਾਂ ਦੇ ਯੋਗਦਾਨ ਪਾਏ ਗਏ ਹਨ ਅਤੇ ਕਈਂ ਕਿਸਾਨਾਂ ਵੱਲੋਂ ਖੇਤੀ ਬਿਲਾਂ ਦੇ ਵਿਰੋਧ ਵਿਚ ਖੁਦਕੁਸ਼ੀਆਂ ਵੀ ਕੀਤੀਆਂ ਗਈਆਂ ਹਨ ਹੁਣ ਤੱਕ 80 ਦੇ ਲਗਪਗ ਅੰਦੋਲਨ ਦੌਰਾਨ ਜਾਨ ਗਵਾ ਚੁੱਕੇ ਹਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਨੌਕਰੀ ਅਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
Kisan Tractor Parade
ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਜਲਦ ਹੀ ਇਹ ਅੰਦੋਲਨ ਖਤਮ ਹੋ ਜਾਵੇਗਾ।
Kissan
ਪੰਜਾਬ ਦੇ ਪਿੰਡਾਂ ਵਿਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਲਈ ਰੈਲੀਆਂ ਸ਼ੁਰੂ
ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਪਿੰਡਾਂ ਵਿਚੋਂ ਟਰੈਕਟਰ ਰੈਲੀਆਂ ਦਾ ਆਯੋਜਨ ਸ਼ੁਰੂ ਕਰ ਦਿੱਤਾ ਹੈ ਤਾਂਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਆਯੋਜਿਤ ਕੀਤੀ ਜਾਣ ਵਾਲੀ ਟਰੈਕਟਰ ਰੈਲੀ ਦੇ ਲਈ ਲੋਕਾਂ ਨੂੰ ਤਿਆਰ ਕੀਤਾ ਜਾ ਸਕੇ।
Kissan Morcha
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 26 ਜਨਵਰੀ ਉਤੇ ਤਿਆਰ ਪ੍ਰੋਗਰਾਮ ਦੇ ਲਈ ਨਵਾਂ ਸ਼ਹਿਰ ਅਤੇ ਗੁਰਦਾਸਪੁਰ ਵਰਗੀਆਂ ਥਾਵਾਂ ਉਤੇ ਟਰੈਕਟਰ ਰੈਲੀਆਂ ਦਾ ਆਯੋਜਨ ਕੀਤਾ ਗਿਆ ਹੈ। ਅਗਲੇ ਦੋ ਦਿਨਾਂ ਵਿਚ ਹੋਰ ਰੈਲੀਆਂ ਕਰਨ ਦੀ ਯੋਜਨਾ ਹੈ।