
ਪੇਂਡੂ ਵਿਕਾਸ ਫ਼ੰਡ 'ਚ ਕਟੌਤੀ ਕਰ ਕੇ ਕੇਂਦਰ ਕਿਸਾਨ ਅੰਦੋਲਨ ਦਾ ਬਦਲਾ ਲੈ ਰਿਹੈ : ਪਰਮਿੰਦਰ ਸਿੰਘ ਢੀਂਡਸਾ
ਚੰਡੀਗੜ੍ਹ, 22 ਜਨਵਰੀ (ਸੁਰਜੀਤ ਸਿੰਘ ਸੱਤੀ) : ਕੇਂਦਰ ਸਰਕਾਰ ਵਲੋਂ ਪੇਂਡੂ ਵਿਕਾਸ ਫ਼ੰਡ (ਆਰਡੀਐਫ਼) ਵਿਚ ਕਟੌਤੀ ਕੀਤੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਕਾਰਨ ਹੀ ਕੇਂਦਰ ਸਰਕਾਰ ਹੁਣ ਪੰਜਾਬ ਤੋਂ ਬਦਲਾ ਲੈਣ ਲਈ ਉਤਾਰੂ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਨੂੰ ਮਿਲਦੇ ਤਿੰਨ ਫ਼ੀ ਸਦੀ ਪੇਂਡੂ ਵਿਕਾਸ ਫ਼ੰਡ ਨੂੰ ਘਟਾ ਕੇ ਇਕ ਫ਼ੀ ਸਦੀ ਕਰ ਦੇਣ ਦਾ ਫ਼ੈਸਲਾ ਇਕ ਪਾਸੜ ਹੈ ਅਤੇ ਕੇਂਦਰ ਹੁਣ ਵਿਤਕਰੇ ਦੀ ਰਾਹ 'ਤੇ ਚੱਲ ਪਿਆ ਹੈ | ਉਨ੍ਹਾਂ ਕਿਹਾ ਕਿ ਇਹ ਫ਼ੰਡ ਪੇਂਡੂ ਵਿਕਾਸ 'ਤੇ ਹੀ ਖ਼ਰਚ ਹੁੰਦਾ ਹੈ | ਪਰ ਕੇਂਦਰ ਨੇ ਪੈਸਾ ਘਟਾ ਕੇ ਪੰਜਾਬ ਦੇ ਵਿਕਾਸ ਕੰਮਾਂ ਵਿਚ ਰੁਕਵਾਟ ਖੜੀ ਕਰਨ ਦੀ ਕੋਸ਼ਿਸ਼ ਕੀਤੀ ਹੈ |
ਸ: ਢੀਂਡਸਾ ਨੇ ਕਿਹਾ ਕਿ ਪਹਿਲਾਂ ਕੇਂਦਰ ਨੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਡਰਾਉਣ ਲਈ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭਜਵਾਏ ਗਏ | ਹੁਣ ਜਦੋਂ ਕੇਂਦਰ ਦੀਆਂ ਸਾਰੀਆਂ ਕੋਝੀਆਂ ਸਾਜ਼ਸ਼ਾਂ ਨਾਕਾਮ ਹੋ ਚੁੱਕੀਆਂ ਹਨ ਤਾਂ ਪੰਜਾਬ ਦੇ ਪੇਂਡੂ ਵਿਕਾਸ ਕੰਮਾਂ ਵਿਚ ਲੱਗਣ ਵਾਲੇ ਪੈਸਿਆਂ ਵਿਚ ਕਟੌਤੀ ਕਰ ਕੇ ਕੇਂਦਰ ਸਰਕਾਰ ਸੂਬੇ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ |
ਉਨ੍ਹਾਂ ਕਿਹਾ ਕਿ ਇਸ ਕਟੌਤੀ ਨਾਲ ਸੂਬੇ ਨੂੰ ਵਿੱਤੀ ਰੂਪ ਵਿਚ ਵੱਡੀ ਮਾਰ ਝੱਲਣੀ ਪਵੇਗੀ ਅਤੇ ਇਸ ਫ਼ੈਸਲੇ ਦਾ ਸਿੱਧਾ ਅਸਰ ਪੇਂਡੂ ਵਿਕਾਸ 'ਤੇ ਪਵੇਗਾ | ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਨੂੰ ਵੱਡਾ ਦਿਲ ਦਿਖਾਉਂਦਿਆਂ ਇੰਜ ਵਿਤਕੇਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਫ਼ੰਡ ਵਿਚ ਕੀਤੀ ਗਈ ਕਟੌਤੀ ਦਾ ਫ਼ੈਸਲਾ ਵਾਪਿਸ ਲੈ ਲੈਣਾ ਚਾਹੀਦਾ ਹੈ | ਉਨ੍ਹਾਂ imageਨੇ ਪੰਜਾਬ ਸਰਕਾਰ ਨੂੰ ਵੀ ਇਸ ਵਿਰੁਧ ਕੋਈ ਕਾਨੂੰਨੀ ਰਾਹ ਲੱਭਣ ਲਈ ਕਿਹਾ ਹੈ | ਜਿਸ ਨਾਲ ਕੇਂਦਰ ਦੀ ਇਸ ਕੋਝੀ ਸਾਜ਼ਸ਼ ਨੂੰ ਨਾਕਾਮ ਕੀਤਾ ਜਾ ਸਕੇ¢