ਹਰਪਾਲ ਚੀਮਾ ਵਲੋਂ ਪਟਿਆਲਾ ਜ਼ਿਲ੍ਹੇ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਦੌਰਾ
Published : Jan 22, 2021, 12:41 am IST
Updated : Jan 22, 2021, 12:41 am IST
SHARE ARTICLE
image
image

ਹਰਪਾਲ ਚੀਮਾ ਵਲੋਂ ਪਟਿਆਲਾ ਜ਼ਿਲ੍ਹੇ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਦੌਰਾ

ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ ਪੰਜਾਬ ਵਿਚ ਚਲ ਰਹੇ ਮਾਈਨਿੰਗ ਮਾਫ਼ੀਏ ਦੇ ਰਾਜ ਦਾ ਮਾਮਲਾ ਆਉਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਵਿਚ ਉਠਾਉਂਦੇ ਹੋਏ ਮਾਫ਼ੀਆ ਦਾ ਪਰਦਾਫ਼ਾਸ਼ ਕਰੇਗੀ। ਇਹ ਪ੍ਰਗਟਾਵਾ ਅੱਜ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਪਿੰਡਾਂ ਵਿਚ ਚੱਲ ਰਹੇ ਗੈਰਕਾਨੂੰਨ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕਰਨ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬਾ ਖਜ਼ਾਨਚੀ ਨੀਨਾ ਮਿੱਤਲ, ਗੁਰਪ੍ਰੀਤ ਸੰਧੂ, ਵਿੱਕੀ ਘਨੌਰ ਵੀ ਸਨ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਪਾਰਲੀਮੈਂਟ ਹਲਕੇ ਪਟਿਆਲੇ ਵਿੱਚ ਸ਼ਰਾਬ ਮਾਫ਼ੀਆ, ਮਾਈਨਿੰਗ ਮਾਫ਼ੀਆ ਤੇ ਹੋਰ ਤਰ੍ਹਾਂ ਤਰ੍ਹਾਂ ਦੇ ਮਾਫੀਆ ਸਰਕਾਰੀ ਸਰਪ੍ਰਸਤੀ ਹੇਠ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਚਲ ਰਹੇ ਹਰ ਮਾਫ਼ੀਏ ਲਈ ਕੈਪਟਨ ਅਮਰਿੰਦਰ ਸਿੰਘ, ਮੰਤਰੀ ਅਤੇ ਵਿਧਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲ੍ਹੇ ’ਚ ਕੈਪਟਨ ਸਰਕਾਰ ਦੀਆਂ ਹਦਾਇਤਾਂ ਉਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਖਾਂ ਉਤੇ ਪੱਟੀ ਬੰਨੀ ਹੋਈ ਹੈ, ਪਿੰਡਾਂ ਵਿਚ 30-30 ਫ਼ੁਟ ਡੂੰਘੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਚੀਮਾ ਮੁਤਾਬਕ ਪਿੰਡ ਵਾਸੀਆਂ ਨੇ ਦਸਿਆ ਕਿ ਜਦੋਂ ਉਹ ਮਾਈਨਿੰਗ ਮਾਫ਼ੀਆ ਦਾ ਵਿਰੋਧ ਕਰਦੇ ਹਨ ਤਾਂ ਪੁਲਿਸ ਵਲੋਂ ਝੂਠੇ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਥਾਣੇ ਵਿਚ ਬੰਦ ਕਰ ਦਿਤਾ ਜਾਂਦਾ ਹੈ। ਚੀਮਾ ਨਾਲ ਇਸ ਮੌਕੇ ਪੱਪੂ, ਅਮਰ ਸੈਣੀ, ਹਰਜੀਤ ਸੇਹਰਾ, ਇਸਲਾਮ ਅਲੀ, ਦਿਨੇਸ਼ ਮਹਿਤਾ, ਮਨਦੀਪ ਸਰਾਓ,  ਰਤਨੀਸ਼ ਜਿੰਦਲ ਵੀ ਹਾਜ਼ਰ ਸਨ।  

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement