ਆਸਟ੍ਰੇਲੀਆ 'ਚ ਬੰਗਾ ਦੇ ਜੰਮਪਲ ਜਰਨੈਲ ਸਿੰਘ ਭੌਰ ਬਣੇ ਜਸਟਿਸ ਆਫ਼ ਪੀਸ 
Published : Jan 22, 2021, 1:09 am IST
Updated : Jan 22, 2021, 1:10 am IST
SHARE ARTICLE
IMAGE
IMAGE

ਆਸਟ੍ਰੇਲੀਆ 'ਚ ਬੰਗਾ ਦੇ ਜੰਮਪਲ ਜਰਨੈਲ ਸਿੰਘ ਭੌਰ ਬਣੇ ਜਸਟਿਸ ਆਫ਼ ਪੀਸ 

ਪਰਥ, 21 ਜਨਵਰੀ (ਪਿਆਰਾ ਸਿੰਘ) : ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਕਿ ਬੰਗਾ ਦੇ ਜੰਮਪਲ ਜਰਨੈਲ ਸਿੰਘ ਭੌਰ ਨੂੰ ਸੂਬਾ ਪਛਮੀ ਆਸਟ੍ਰੇਲੀਆ ਦੇ ਗਵਰਨਰ ਵਲੋਂ ਸੂਬੇ ਦਾ ਜਸਟਿਸ ਆਫ਼ ਪੀਸ ਨਿਯੁਕਤ ਕੀਤਾ ਗਿਆ | ਜਰਨੈਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਸਮਾਜ ਸੇਵੀ ਕਾਰਜ ਤੇ ਗੁਰਦਵਾਰਾ ਪ੍ਰਬੰਧ ਵਿਚ ਸੇਵਾ ਕਰ ਰਹੇ ਹਨ | ਪਿਛਲੇ ਸਾਲ ਸਮਾਜਕ ਕਾਰਜਾਂ ਲਈ ੲੈਲਨਬਰੁੱਕ ਪੰਜਾਬੀ ਕੌਾਸਲ ਨਾਮੀ ਸੰਸਥਾ ਦੀ ਸਥਾਪਨਾ ਕੀਤੀ | 
ਉਸ ਦੀਆਂ ਸਥਾਨਕ ਭਾਈਚਾਰੇ ਪ੍ਰਤੀ ਸੇਵਾਵਾਂ ਨੂੰ ਮੁਖ ਰੱਖਦੇ ਹੋਏ, ਹਲਕਾ ਸਵੈਨ ਹਿੱਲ ਤੋਂ ਵਿਧਾਇਕਾ ਜੈਸਿਕਾ ਸ਼ਾਅ ਨੇ ਇਸ ਅਹੁਦੇ ਲਈ ਉਸਦਾ ਨਾਮ ਪੇਸ਼ ਕੀਤਾ | ਭੌਰ ਨੇ ਅਪਣੀ ਨਿਯੁਕਤੀ ਬਾਰੇ ਸੱਭ ਤੋਂ ਪਹਿਲਾ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਸਿੱਖ ਪੰਥ ਦੀ ਸਿਰਮੌਰ ਹਸਤੀ ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਪੁੱਤਰ ਹਨ | ਜਰਨੈਲ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ  |
imageimage

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement