ਐਸ.ਸੀ ਸਕਾਲਰਸ਼ਿਪ ਦੇ ਮੁੱਦੇ 'ਤੇ 'ਆਪ' ਵਿਧਾਇਕਾਂ ਵੱਲੋਂ ਮਨਪ੍ਰੀਤ ਬਾਦਲ ਨਾਲ ਮੁਲਾਕਾਤ
Published : Jan 22, 2021, 5:48 pm IST
Updated : Jan 22, 2021, 5:48 pm IST
SHARE ARTICLE
Aap Mla's
Aap Mla's

ਮਾਮਲੇ ਦਾ ਹੱਲ ਨਾ ਹੋਣ ਦੀ ਸੂਰਤ 'ਚ 'ਆਪ' ਘੇਰੇਗੀ ਵਿੱਤ ਮੰਤਰੀ ਦੀ ਕੋਠੀ...

ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਾ ਕਰਨ ਕਰਕੇ ਖਰਾਬ ਹੋ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਦੇ ਮਕਸਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਦਿਆਂ ਇਸ ਉੱਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਅੱਜ ਸਵੇਰੇ ਸਮੇਂ ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਪਹੁੰਚੇ ਤਾਂ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਦਾਖਲ ਨਾ ਹੋਣ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਸਟਰ ਬਲਦੇਵ ਸਿੰਘ, 'ਆਪ' ਆਗੂ ਜਸਟਿਸ ਜੋਰਾ ਸਿੰਘ, ਐਸਸੀ ਵਿੰਗ ਦੇ ਮੀਤ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਵੀ ਮੌਜੂਦ ਸਨ।

ਕਾਫੀ ਸਮੇਂ ਤੱਕ 'ਆਪ' ਆਗੂਆਂ ਨੂੰ ਸੜਕ ਉੱਤੇ ਹੀ ਰੋਕੀ ਰੱਖਿਆ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ 'ਆਪ' ਆਗੂਆਂ ਨਾਲ ਆਪਣੇ ਦਫ਼ਤਰ ਵਿੱਚ ਮੁਲਾਕਾਤ ਕੀਤੀ। 'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਗਬਨ ਕਰਨ ਕਰਕੇ ਅੱਜ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। 

ਸਰਕਾਰ ਵੱਲੋਂ ਪ੍ਰਾਈਵੇਟ ਕਾਲਜਾਂ ਨੂੰ ਐਸਸੀ ਸਕਾਲਰਸ਼ਿਪ ਦਾ ਪੈਸਾ ਰਿਲੀਜ ਨਾ ਕਰਨ ਦੇ ਸਿੱਟੇ ਵਜੋਂ ਪ੍ਰਾਈਵੇਟ ਕਾਲਜਾਂ ਨੇ ਸੂਬੇ ਭਰ 'ਚ ਢਾਈ ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਮਨਾ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਲਟਕ ਰਹੀ ਤਲਵਾਰ ਨੂੰ ਲੈ ਕੇ ਕਈ ਵਾਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ, ਪ੍ਰੰਤੂ ਸਰਕਾਰ ਨੇ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।

'ਆਪ' ਆਗੂਆਂ ਨੇ ਕਿਹਾ ਕਿ ਬੀਤੇ 14 ਜਨਵਰੀ ਨੂੰ 4 ਕੈਬਨਿਟ ਮੰਤਰੀਆਂ ਦੀ ਕਮੇਟੀ ਜਿਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸਾਧੂ ਸਿੰਘ ਧਰਮਸੋਤ ਨੇ ਪ੍ਰਾਈਵੇਟ ਕਾਲਜਾਂ ਨੂੰ ਤਿੰਨ ਦਿਨਾਂ ਦੇ ਅੰਦਰ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ਰਿਲੀਜ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਸੀ। ਪਰ ਇਕ ਹਫਤੇ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਨਾ ਤਾਂ ਵਿਦਿਆਰਥੀਆਂ ਨੂੰ ਡਿਗਰੀਆਂ ਮਿਲੀਆਂ ਅਤੇ ਨਾ ਹੀ ਡਿਗਰੀਆਂ ਰੋਕਣ ਵਾਲੇ ਕਾਲਜਾਂ ਖਿਲਾਫ ਕੋਈ ਕਾਰਵਾਈ ਹੋਈ।

'ਆਪ' ਆਗੂਆਂ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਖਿਲਵਾੜ ਦਾ ਹੁਣ ਬਿਲਕੁਲ ਪਰਦਾਫਾਸ ਹੋ ਚੁੱਕਿਆ ਹੈ। ਇਸ ਦਾ ਸਬੂਤ ਇਹ ਹੀ ਹੈ ਕਿ ਬੀਤੇ ਕੱਲ੍ਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਮੰਨਿਆ ਲਿਆ ਕਿ ਉਨ੍ਹਾਂ ਅਜੇ ਤੱਕ ਪ੍ਰਾਈਵੇਟ ਕਾਲਜਾਂ ਦੇ ਸਾਲ 2015-16 ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 309 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਇਸਦੇ ਨਾਲ ਇਹ ਵੀ ਮੰਨਿਆ ਹੈ ਕਿ ਸਾਲ 2017-18, 2018-19, 2019-20 ਦੀ ਬਣਦੀ ਸਕਾਲਰਸ਼ਿਪ ਦੇ 40 ਪ੍ਰਤੀਸ਼ਤ 1200 ਕਰੋੜ ਵੀ ਜਾਰੀ ਨਹੀਂ ਕੀਤੇ ਹਨ।

'ਆਪ' ਆਗੂਆਂ ਨੇ ਕਿਹਾ ਕਿ ਅੱਜ ਅਸੀਂ ਵਿੱਤ ਮੰਤਰੀ ਤੋਂ ਇਹ ਪੁੱਛਣ ਆਏ ਸੀ ਕਿ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਿਉਂ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਤੁਰੰਤ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਜਾਰੀ ਨਾ ਕੀਤੇ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਤਿੱਖਾ ਅੰਦੋਲਨ ਸ਼ੁਰੂ ਕਰੇਗੀ। 'ਆਪ' ਆਗੂਆਂ ਨੇ ਇਹ ਵੀ ਕਿ ਵਿਦਿਆਰਥੀਆਂ ਦੇ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ, ਜਿਸ ਉੱਤੇ ਸੂਬੇ ਭਰ ਵਿੱਚੋਂ ਕੋਈ ਵੀ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕੇ। 

ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਤਿੰਨ ਦਿਨਾਂ ਦੇ ਵਿੱਚ-ਵਿੱਚ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਜਾਰੀ ਕਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਮੰਗ ਉੱਤੇ ਇਹ ਵੀ ਵਿਸ਼ਵਾਸ ਦਿੱਤਾ ਕਿ ਛੇਤੀ ਹੀ ਕੋਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉੱਤੇ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement