ਆਸਟਰੇਲੀਆ ਦੇ ਹਾਈ ਕਮਿਸ਼ਨਰ ਵਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ
Published : Jan 22, 2021, 1:12 am IST
Updated : Jan 22, 2021, 1:12 am IST
SHARE ARTICLE
IMAGE
IMAGE

ਆਸਟਰੇਲੀਆ ਦੇ ਹਾਈ ਕਮਿਸ਼ਨਰ ਵਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ


ਚੰਡੀਗੜ੍ਹ, 21 ਜਨਵਰੀ (ਭੁੱਲਰ) : ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਬੈਰੀ ਓ ਫ਼ੈਰਲ ਏਓ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ | ਬੀਤੇ ਕੱਲ ਉਨ੍ਹਾਂ ਨੇ ਪੰਜਾਬ ਵਿਚ ਅਪਣੇ ਪਹਿਲੇ ਦੌਰੇ ਦੀ ਸ਼ੁਰੂਆਤ ਕੀਤੀ ਸੀ | 
ਮੁੱਖ ਮੰਤਰੀ ਅਤੇ ਹਾਈ ਕਮਿਸ਼ਨਰ ਨੇ ਕੋਵਿਡ-19 ਤੋਂ ਬਾਅਦ ਆਰਥਕ ਵਿਕਾਸ ਨੂੰ ਮੁੜ ਲੀਹਾਂ 'ਤੇ ਲਿਆਉਣ, ਖੇਤੀਬਾੜੀ, ਪਾਣੀ ਅਤੇ ਸਿਖਿਆ ਦੇ ਖੇਤਰ ਵਿਚ ਪੰਜਾਬ ਤੇ ਆਸਟਰੇਲੀਆ ਦਰਮਿਆਨ ਆਰਥਕ ਸਹਿਯੋਗ ਵਿਚ ਵਾਧਾ ਕਰਨ ਅਤੇ ਆਪਸੀ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ | 
   ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਨਾਲ ਗੱਲਬਾਤ ਕੀਤੀ | ਸ਼੍ਰੀਮਤੀ ਮਹਾਜਨ ਨੇ ਆਸਟਰੇਲੀਆ-ਭਾਰਤ ਸਿਖਿਆ ਸਬੰਧੀ ਭਾਈਵਾਲੀ ਬਾਰੇ ਚਾਨਣਾ ਪਾਇਆ ਅਤੇ ਭਾਰਤ ਵਿਚ ਕੈਂਪਸ ਸਥਾਪਤ ਕਰਨ ਵਿਚ ਦਿਲਚਸਪੀ ਰੱਖਣ ਵਾਲੀਆਂ ਆਸਟਰੇਲੀਆ ਯੂਨੀਵਰਸਟੀਆਂ ਲਈ ਮੋਹਾਲੀ ਨੂੰ ਇਕ ਆਦਰਸ਼ ਸਥਾਨ ਦਸਿਆ | ਉਨ੍ਹਾਂ ਪੇਸ਼ਕਸ਼ ਕੀਤੀ ਕਿ ਖੇਤੀਬਾੜੀ ਵਿਚ ਖੋਜ ਅਤੇ ਵਿਕਾਸ ਦੇ ਸਹਿਯੋਗ ਵਿਚ ਵਾਧਾ ਕੀਤਾ ਜਾ ਸਕਦਾ ਹੈ | ਮੀਟਿੰਗ ਦੌਰਾਨ ਸਰਕਾਰੀ ਵਫ਼ਦ ਨੇ ਖੇਤੀ ਜਿਣਸਾਂ ਜਿਵੇਂ ਕਿੰਨੂ, ਨਾਸ਼ਪਾਤੀ, ਟਮਾਟਰ, ਆਲੂ ਦੇ ਬੀਜ ਆਦਿ ਵਿਚ ਸਾਂਝ ਵਧਾਉਣ ਦੀ ਵੀ ਪੇਸ਼ ਕੀਤੀ | ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਲਈ ਇਨ੍ਹਾਂ ਖੇਤਰਾਂ ਵਿਚ ਕਾਫੀ ਸੰਭਾਵਨਾਵਾਂ ਹਨ | ਸੂਬਾ ਸਰਕਾਰ ਵਲੋਂ ਆਸਟਰੇਲੀਆਈ ਸਰਕਾਰ ਨੂੰ ਖੇਤੀ-ਨਿਰਯਾਤ ਸਰਟੀਫ਼ਿਕੇਟ ਵਿਚ ਛੋਟ ਦੇਣ ਦੀ ਵੀ ਅਪੀਲ ਕੀਤੀ ਗਈ ਜਿਵੇਂ ਕਿ ਅਮਰੀਕਾ ਅਤੇ ਕੈਨੇਡਾ ਵਲੋਂ ਦਿਤੀ ਜਾਂਦੀ ਹੈ | ਆਸਟਰੇਲੀਆਈ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਸੱਦਾ ਵੀ ਦਿਤਾ ਗਿਆ | ਉਨ੍ਹਾਂ ਨੂੰ ਦਸਿਆ ਗਿਆ ਕਿ ਪੰਜਾਬ ਨਿਵੇਸਕਾਂ ਨੂੰ ਢੁਕਵਾਂ ਮਾਹੌਲ ਪ੍ਰਦਾਨ ਕਰਦਾ ਹੈ | ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਬੈਰੀ ਓ ਫ਼ੈਰਲ ਏਓ ਵਲੋਂ ਆਸਟਰੇਲੀਆਈ ਪੈਨਸਨ ਫ਼ੰਡਾਂ ਦੀ ਭਾਰਤੀ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਲੰਮੇ ਸਮੇਂ ਲਈ ਨਿਵੇਸ਼ ਕਰਨ ਸਬੰਧੀ ਦਿਲਚਸਪੀ ਜ਼ਾਹਰ ਕੀਤੀ ਗਈ | ਹਾਈ ਕਮਿਸਨਰ ਨੇ ਆਸਟਰੇਲੀਆ ਦੀਆਂ ਯੂਨੀਵਰਸਿਟੀਆਂ ਦੇ ਅਪਣੇ ਪੰਜਾਬੀ ਹਮਰੁਤਬਾ ਨਾਲ ਸਹਿਯੋਗ ਵਿਚ ਵਾਧਾ ਕਰਨ ਅਤੇ ਅਪਣੀ ਸਰਕਾਰ ਵਲੋਂ ਸੂਬੇ ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸੇਵਾਵਾਂ, ਸਿਖਿਆ ਅਤੇ ਉਦਯੋਗਾਂ ਦੀਆਂ ਆਧੁਨਿਕ ਕਾਰਜ ਪ੍ਰਣਾਲੀਆਂ ਦੇ ਖੇਤਰ ਵਿਚ ਵਧੇਰੇ ਸਹਿਯੋਗ ਦੇਣ ਦੀ ਇੱਛਾ ਜ਼ਾਹਰ ਕੀਤੀ ਗਈ | 
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement