ਕਿਸਾਨਾਂ ਨੂੰ ਬੇਇੱਜ਼ਤ ਕਰ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕੇਂਦਰ ਦੀ ਮੋਦੀ ਸਰਕਾਰ : ਭਗਵੰਤ ਮਾਨ
Published : Jan 22, 2021, 11:50 pm IST
Updated : Jan 22, 2021, 11:50 pm IST
SHARE ARTICLE
image
image

ਕਿਸਾਨਾਂ ਨੂੰ ਬੇਇੱਜ਼ਤ ਕਰ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕੇਂਦਰ ਦੀ ਮੋਦੀ ਸਰਕਾਰ : ਭਗਵੰਤ ਮਾਨ

ਕੇਂਦਰ ਸਰਕਾਰ ਕਿਸਾਨਾਂ ਨੂੰ ਡਰਾਉਣ ਲੱਗੀ


ਚੰਡੀਗੜ੍ਹ, 22 ਜਨਵਰੀ (ਸੁਰਜੀਤ ਸਿੰਘ ਸੱਤੀ) : ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫ਼ਲ ਰਹਿਣ ਉਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਨਿਕੰਮੀ ਤੇ ਅਸਫ਼ਲ ਸਿੱਧ ਹੋ ਰਹੀ ਹੈ | ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਇਸ ਮਾਮਲੇ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ | 
    ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਸਰਕਾਰ ਨੇ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਦੀ ਬੇਇੱਜਤੀ ਕਰਨਾ ਅਤੇ ਦਿੱਲੀ ਪੁਲਿਸ ਵਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਹਮਲਾ ਕਰਵਾ ਕੇ ਸ਼ੀਸ਼ੇ ਭੰਨਣਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਦੇਸ਼ ਵਾਸੀਆਂ ਨੂੰ ਉਮੀਦ ਸੀ ਕਿ ਸਰਕਾਰ ਕਿਸਾਨਾਂ ਦੀ ਸਿੱਧੀ-ਸਾਦੀ ਮੰਗ ਨੂੰ ਮੰਨਦੇ ਹੋਏ ਤੁਰਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਮੰਨੇਗੀ | ਪ੍ਰੰਤੂ ਬਹੁਤ ਦੁਖਦਾਈ ਹੈ ਕਿ ਮੋਦੀ ਸਰਕਾਰ ਦੇ ਮੰਤਰੀਆਂ ਨੇ ਉਲਟਾ ਗੁੰਡਿਆਂ ਦੀ ਤਰ੍ਹਾਂ ਕਿਸਾਨ ਆਗੂਆਂ ਨੂੰ ਹੀ ਡਰਾਉਣਾ ਸ਼ੁਰੂ ਕਰ ਦਿਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਵਲੋਂ ਕਿਸਾਨ ਆਗੂਆਂ ਡਾਕਟਰ ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਨੂੰ ਲਗਾਤਾਰ ਦਿਤੀਆਂ ਜਾ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਪਰਵਾਰਾਂ ਵਿਰੁਧ ਕੀਤੀ ਜਾ ਰਹੀ ਭੱਦੀ ਸ਼ਬਦਵਲੀ ਨੇ ਭਾਰਤੀ ਜਨਤਾ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਲਿਆ ਦਿਤਾ ਹੈ |
   ਉਨ੍ਹਾਂ ਕਿਹਾ ਕਿ ਲੋਕਤੰਤਰਿਕ ਦੇਸ਼ 'ਚ ਹਰੇਕ ਨਾਗਰਿਕ ਨੂੰ ਅਪਣੀ ਗੱਲ ਕਹਿਣ ਦੀ ਆਜ਼ਾਦੀ ਹੈ, ਪ੍ਰੰਤੂ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਇਹ ਕਹਿਣਾ ਕਿ ਉਨ੍ਹਾਂ ਮੀਡੀਆ ਵਿਚ ਅਪਣੀ ਗੱਲ ਕਿਉਾ ਕੀਤੀ, ਇਹ ਕਿਸੇ ਐਾਮਰਜੈਂਸੀ ਤੋਂ ਘੱਟ ਨਹੀਂ ਹੈ, ਜਿਸ ਦੌਰਾਨ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾਂਦਾ ਹੈ |
   ਭਗਵੰਤ ਮਾਨ ਨੇ ਕਿਹਾ ਕਿ ਇਕ ਲੋਕਤੰਤਰ ਢੰਗ ਨਾਲ ਚੁਣੇ ਗਈ ਕੇਂਦਰ ਸਰਕਾਰ ਅੱਜ ਦੇਸ਼ ਵਿਚ ਇਕ ਤਾਨਾਸ਼ਾਹ ਦੀ ਤਰ੍ਹਾਂ ਰਾਜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਅਪਣੇ ਦੇਸ਼ ਦੇ ਅੰਨਦਾਤਾ ਦੀ ਮੰਗ ਨੂੰ ਮੰਨਦੀ ਹੋਈ ਤੁਰਤ ਕਾਲੇ ਕਾਨੂੰਨ ਰੱਦ ਕਰਦੀ, ਪ੍ਰੰਤੂ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ | ਉਨ੍ਹਾਂ ਕਿਹਾ imageimageਕਿ ਸਰਕਾਰ ਕਿਸਾਨਾਂ ਨੂੰ ਡਰਾਉਣ, ਧਮਕਾਉਣ ਜਾਂ ਭਟਕਾਉਣ ਵਾਲੀਆਂ ਘਟੀਆਂ ਚਾਲਾਂ ਬੰਦ ਕਰ ਕੇ ਤੁਰਤ ਮੌਤ ਦੇ ਵਾਰੰਟ ਕਾਲੇ ਕਾਨੂੰਨਾਂ ਨੂੰ ਤੁਰਤ ਵਾਪਸ ਲਵੇ |   

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement