ਗਣਤੰਤਰ ਦਿਵਸ ਮੌਕੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
Published : Jan 22, 2021, 5:26 pm IST
Updated : Jan 22, 2021, 5:26 pm IST
SHARE ARTICLE
Punjab Tableau for Republic day portrays supreme sacrifice of Guru Tegh Bahadur Ji
Punjab Tableau for Republic day portrays supreme sacrifice of Guru Tegh Bahadur Ji

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ 

ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ।

Punjab Tableau for Republic day portrays supreme sacrifice of Guru Tegh Bahadur JiPunjab Tableau for Republic day portrays supreme sacrifice of Guru Tegh Bahadur Ji

ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਅੰਮ੍ਰਿਤਸਰ ਵਿਖੇ 1 ਅਪ੍ਰੈਲ, 1621 ਨੂੰ ਪ੍ਰਕਾਸ਼ ਧਾਰਿਆ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਦਿਖਾਉਣ ਕਰਕੇ ਨੌਵੇਂ ਪਾਤਿਸ਼ਾਹ ਨੂੰ ਉਨ੍ਹਾਂ ਦੇ ਪਿਤਾ ਅਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਤੇਗ਼ ਬਹਾਦਰ (ਤਲਵਾਰ ਦੇ ਧਨੀ) ਦਾ ਨਾਮ ਦਿੱਤਾ।

 Guru Tegh Bahadur JiGuru Tegh Bahadur Ji

‘ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਮਹਾਨ ਦਾਰਸ਼ਨਿਕ, ਅਧਿਆਤਮਕ ਰਹਿਨੁਮਾ ਅਤੇ ਕਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 57 ਸਲੋਕਾਂ ਸਮੇਤ 15 ਰਾਗਾਂ ਵਿੱਚ ਗੁਰਬਾਣੀ ਰਚੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਕੀਤਾ।

ਨੌਵੇਂ ਪਾਤਿਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਪ੍ਰਤੀ ਪ੍ਰੇਮ-ਪਿਆਰ, ਅਮਨ, ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨ ਹਿੱਤ ਦੂਰ-ਦੁਰਾਡੇ ਤੱਕ ਯਾਤਰਾਵਾਂ ਕੀਤੀਆਂ। ਔਰੰਗਜ਼ੇਬ ਦੀ ਕੱਟੜ ਧਾਰਮਿਕ ਨੀਤੀ ਅਤੇ ਜ਼ੁਲਮ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਤਾਂ ਦੀ ਗਾਥਾ ਸੁਣ ਕੇ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਨੂੰ ਵੰਗਾਰਿਆ। ਇਸਲਾਮ ਕਬੂਲਣ ਤੋਂ ਇਨਕਾਰ ਕਰਨ 'ਤੇ ਮੁਗ਼ਲ ਬਾਦਸ਼ਾਹ ਦੇ ਹੁਕਮ 'ਤੇ ਨੌਵੇਂ ਪਾਤਿਸ਼ਾਹ ਨੂੰ 11 ਨਵੰਬਰ, 1675 ਨੂੰ ਚਾਂਦਨੀ ਚੌਕ, ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ।

Punjab Tableau for Republic day portrays supreme sacrifice of Guru Tegh Bahadur JiPunjab Tableau for Republic day portrays supreme sacrifice of Guru Tegh Bahadur Ji

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਂਦੀ ਸਮੁੱਚੀ ਝਾਕੀ ਚਾਰ-ਚੁਫੇਰੇ ਰੂਹਾਨੀਅਤ ਦਾ ਪਾਸਾਰ ਕਰੇਗੀ। ਟਰੈਕਟਰ ਵਾਲੇ ਅਗਲੇ ਹਿੱਸੇ 'ਤੇ ਪਾਵਨ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ। ਟ੍ਰੇਲਰ ਵਾਲੇ ਹਿੱਸੇ ਦੇ ਸ਼ੁਰੂ ਵਿੱਚ ‘ਪ੍ਰਭਾਤ ਫੇਰੀ' ਦਰਸਾਈ ਜਾਵੇਗੀ ਅਤੇ ਸੰਗਤ ਕੀਰਤਨ ਕਰਦੀ ਵਿਖਾਈ ਦੇਵੇਗੀ। ਟ੍ਰੇਲਰ ਦੇ ਆਖ਼ਰੀ ਹਿੱਸੇ ਵਿੱਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਨੂੰ ਦਰਸਾਇਆ ਗਿਆ ਹੈ, ਜੋ ਉਸ ਥਾਂ ਉਸਾਰਿਆ ਗਿਆ ਹੈ, ਜਿਥੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਅਤੇ ਉਨ੍ਹਾਂ ਦੇ ਪੁੱਤਰ ਭਾਈ ਨਗਾਹੀਆ ਜੀ ਨੇ ਗੁਰੂ ਸਾਹਿਬ ਦੇ ਬਿਨਾਂ ਸੀਸ ਦੇ ਧੜ ਦਾ ਸਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ।

Rakab Ganj Rakab Ganj Sahib

ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਪੰਜਾਬ ਦੀ ਝਾਕੀ ਨੂੰ ਲਗਾਤਾਰ ਪੰਜਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। ਸਾਲ 2019 ਵਿੱਚ ਪੰਜਾਬ ਦੀ ਝਾਕੀ ਨੇ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਤੀਜਾ ਸਥਾਨ ਜਿੱਤਿਆ ਸੀ। ਉਦੋਂ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਝਾਕੀ ਨੇ ਸਭ ਪਾਸੇ ਪ੍ਰਸ਼ੰਸਾ ਖੱਟੀ ਸੀ। ਇਸ ਤੋਂ ਪਹਿਲਾਂ 1967 ਅਤੇ 1982 ਵਿੱਚ ਵੀ ਪੰਜਾਬ ਦੀ ਝਾਕੀ ਤੀਜੇ ਸਥਾਨ 'ਤੇ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement