
ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
ਨਵੀਂ ਦਿੱਲੀ/ਚੰਡੀਗੜ੍ਹ, 22 ਜਨਵਰੀ (ਭੁੱਲਰ) : ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਖ਼ਾਤਰ ਅਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦਿ੍ਸ਼ਮਾਨ ਕਰੇਗੀ | ਫੁੱਲ ਡਰੈੱਸ ਰੀਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਅੰਮਿ੍ਤਸਰ ਵਿਖੇ 1 ਅਪ੍ਰੈਲ, 1621 ਨੂੰ ਪ੍ਰਕਾਸ਼ ਧਾਰਿਆ | ਮੁਗ਼ਲਾਂ ਵਿਰੁਧ ਲੜਾਈ ਦੌਰਾਨ ਬਹਾਦਰੀ ਦਿਖਾਉਣ ਕਰ ਕੇ ਨੌਵੇਂ ਪਾਤਿਸ਼ਾਹ ਨੂੰ ਉਨ੍ਹਾਂ ਦੇ ਪਿਤਾ ਅਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਤੇਗ਼ ਬਹਾਦਰ (ਤਲਵਾਰ ਦੇ ਧਨੀ) ਦਾ ਨਾਮ ਦਿਤਾ |
'ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਮਹਾਨ ਦਾਰਸ਼ਨਿਕ, ਅਧਿਆਤਮਕ ਰਹਿਨੁਮਾ ਅਤੇ ਕਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 57 ਸਲੋਕਾਂ ਸਮੇਤ 15 ਰਾਗਾਂ ਵਿੱਚ ਗੁਰਬਾਣੀ ਰਚੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਲ ਕੀਤਾ |
ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਾਦੀ ਸਮੁੱਚੀ ਝਾਕੀ ਚਾਰ-ਚੁਫ਼ੇਰੇ ਰੂਹਾਨੀਅਤ ਦਾ ਪਾਸਾਰ ਕਰੇਗੀ | ਟਰੈਕਟਰ ਵਾਲੇ ਅਗਲੇ ਹਿੱਸੇ 'ਤੇ ਪਾਵਨ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ | ਟ੍ਰੇਲਰ ਵਾਲੇ ਹਿੱਸੇ ਦੇ ਸ਼ੁਰੂ ਵਿਚ 'ਪ੍ਰਭਾਤ ਫੇਰੀ' ਦਰਸਾਈ ਜਾਵੇਗੀ ਅਤੇ ਸੰਗਤ ਕੀਰਤਨ ਕਰਦੀ ਵਿਖਾਈ ਦੇਵੇਗੀ | ਟ੍ਰੇਲਰ ਦੇ ਆਖ਼ਰੀ ਹਿੱਸੇ ਵਿਚ ਗੁਰਦਵਾਰਾ ਸ੍ਰੀ ਰਕਾਬ ਗੰਜ ਸਾਹਿਬ ਨੂੰ ਦਰਸਾਇਆ ਗਿਆ ਹੈ, ਜੋ ਉਸ ਥਾਂ ਉਸਾਰਿਆ ਗਿਆ ਹੈ, ਜਿਥੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਅਤੇ ਉਨ੍ਹਾਂ ਦੇ imageਪੁੱਤਰ ਭਾਈ ਨਗਾਹੀਆ ਜੀ ਨੇ ਗੁਰੂ ਸਾਹਿਬ ਦੇ ਬਿਨਾਂ ਸੀਸ ਦੇ ਧੜ ਦਾ ਸਸਕਾਰ ਕਰਨ ਲਈ ਅਪਣਾ ਘਰ ਸਾੜ ਦਿਤਾ ਸੀ |