ਪੇਂਡੂ ਵਿਕਾਸ ਫ਼ੰਡ ’ਚ ਕਟੌਤੀ ਕਰ ਕੇ ਕੇਂਦਰ ਕਿਸਾਨ ਅੰਦੋਲਨ ਦਾ ਬਦਲਾ ਲੈ ਰਿਹੈ : ਢੀਂਡਸਾ
Published : Jan 22, 2021, 9:20 pm IST
Updated : Jan 22, 2021, 9:20 pm IST
SHARE ARTICLE
Parminder Singh Dhindsa
Parminder Singh Dhindsa

ਕੇਂਦਰ ਨੇ ਪੈਸਾ ਘਟਾ ਕੇ ਸੂਬੇ ਦੇ ਵਿਕਾਸ ਕੰਮਾਂ ’ਚ ਰੁਕਵਾਟ ਖੜੀ ਕਰਨ ਦੀ ਕੋਸ਼ਿਸ਼ ਕੀਤੀ 

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪੇਂਡੂ ਵਿਕਾਸ ਫ਼ੰਡ (ਆਰਡੀਐਫ਼) ਵਿਚ ਕਟੌਤੀ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਕਾਰਨ ਹੀ ਕੇਂਦਰ ਸਰਕਾਰ ਹੁਣ ਪੰਜਾਬ ਤੋਂ ਬਦਲਾ ਲੈਣ ਲਈ ਉਤਾਰੂ ਹੋ ਚੁੱਕੀ ਹੈ। 

Parminder Dhindsa Parminder Dhindsa

 ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਨੂੰ ਮਿਲਦੇ ਤਿੰਨ ਫ਼ੀ ਸਦੀ ਪੇਂਡੂ ਵਿਕਾਸ ਫ਼ੰਡ ਨੂੰ ਘਟਾ ਕੇ ਇਕ ਫ਼ੀ ਸਦੀ ਕਰ ਦੇਣ ਦਾ ਫ਼ੈਸਲਾ ਇਕ ਪਾਸੜ ਹੈ ਅਤੇ ਕੇਂਦਰ ਹੁਣ ਵਿਤਕਰੇ ਦੀ ਰਾਹ ’ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੰਡ ਪੇਂਡੂ ਵਿਕਾਸ ’ਤੇ ਹੀ ਖ਼ਰਚ ਹੁੰਦਾ ਹੈ। ਪਰ ਕੇਂਦਰ ਨੇ ਪੈਸਾ ਘਟਾ ਕੇ ਪੰਜਾਬ ਦੇ ਵਿਕਾਸ ਕੰਮਾਂ ਵਿਚ ਰੁਕਵਾਟ ਖੜੀ ਕਰਨ ਦੀ ਕੋਸ਼ਿਸ਼ ਕੀਤੀ ਹੈ। 

Parminder DhindsaParminder Dhindsa

ਸ: ਢੀਂਡਸਾ ਨੇ ਕਿਹਾ ਕਿ ਪਹਿਲਾਂ ਕੇਂਦਰ ਨੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਡਰਾਉਣ ਲਈ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭਜਵਾਏ ਗਏ। ਹੁਣ ਜਦੋਂ ਕੇਂਦਰ ਦੀਆਂ ਸਾਰੀਆਂ ਕੋਝੀਆਂ ਸਾਜ਼ਸ਼ਾਂ ਨਾਕਾਮ ਹੋ ਚੁੱਕੀਆਂ ਹਨ ਤਾਂ ਪੰਜਾਬ ਦੇ ਪੇਂਡੂ ਵਿਕਾਸ ਕੰਮਾਂ ਵਿਚ ਲੱਗਣ ਵਾਲੇ ਪੈਸਿਆਂ ਵਿਚ ਕਟੌਤੀ ਕਰ ਕੇ ਕੇਂਦਰ ਸਰਕਾਰ ਸੂਬੇ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ।

Parminder DhindsaParminder Dhindsa

ਉਨ੍ਹਾਂ ਕਿਹਾ ਕਿ ਇਸ ਕਟੌਤੀ ਨਾਲ ਸੂਬੇ ਨੂੰ ਵਿੱਤੀ ਰੂਪ ਵਿਚ ਵੱਡੀ ਮਾਰ ਝੱਲਣੀ ਪਵੇਗੀ ਅਤੇ ਇਸ ਫ਼ੈਸਲੇ ਦਾ ਸਿੱਧਾ ਅਸਰ ਪੇਂਡੂ ਵਿਕਾਸ ’ਤੇ ਪਵੇਗਾ। ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਨੂੰ ਵੱਡਾ ਦਿਲ ਦਿਖਾਉਂਦਿਆਂ ਇੰਜ ਵਿਤਕੇਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਫ਼ੰਡ ਵਿਚ ਕੀਤੀ ਗਈ ਕਟੌਤੀ ਦਾ ਫ਼ੈਸਲਾ ਵਾਪਿਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਇਸ ਵਿਰੁਧ ਕੋਈ ਕਾਨੂੰਨੀ ਰਾਹ ਲੱਭਣ ਲਈ ਕਿਹਾ ਹੈ। ਜਿਸ ਨਾਲ ਕੇਂਦਰ ਦੀ ਇਸ ਕੋਝੀ ਸਾਜ਼ਸ਼ ਨੂੰ ਨਾਕਾਮ ਕੀਤਾ ਜਾ ਸਕੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement