
ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ 'ਚ ਕੰਨੜ ਅਦਾਕਾਰਾ ਨੂੰ ਦਿਤੀ ਜ਼ਮਾਨਤ
ਨਵੀਂ ਦਿੱਲੀ, 21 ਜਨਵਰੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਾਰਕੋਟਿਕਸ ਰੈਕੇਟ ਮਾਮਲੇ ਵਿਚ ਕੰਨੜ ਅਦਾਕਾਰਾ ਰਾਗਿਨੀ ਦਿਵੇਦੀ ਨੂੰ ਜ਼ਮਾਨਤ ਦੇ ਦਿਤੀ ਹੈ |
ਜਸਟਿਸ ਆਰ.ਐਫ. ਨਰੀਮਨ, ਜਸਟਿਸ ਨਵੀਨ ਸਿਨਹਾ ਅਤੇ ਜਸਟਿਸ ਕੇ.ਐੱਮ. ਜੋਸਫ਼ ਦੇ ਬੈਂਚ ਨੇ ਕਰਨਾਟਕ ਹਾਈ ਕੋਰਟ ਦੇ ਪਿਛਲੇ ਸਾਲ 3 ਨਵੰਬਰ ਦੇ ਫ਼ੈਸਲੇ ਨੂੰ ਰੱਦ ਕਰ ਦਿਤਾ ਸੀ, ਜਿਸ ਵਿਚ ਇਸ ਅਭਿਨੇਤਰੀ ਅਤੇ ਹੋਰਾਂ ਨੂੰ ਜ਼ਮਾਨਤ ਨਹੀਂ ਦਿਤੀ ਗਈ ਸੀ |
ਉਨ੍ਹਾਂ ਖਿਲਾਫ ਨਸ਼ਿਆਂ ਦੀ ਰੋਕਥਾਮ ਸਬੰਧੀ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ |
ਵੀਡੀਉ ਕਾਨਫ਼ਰੰਸ ਰਾਹੀਂ ਸੁਣਵਾਈ ਦੌਰਾਨ ਦਿ੍ਵੇਦੀ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੇ ਕਿਹਾ ਕਿ ਅਦਾਕਾਰਾ ਜੇਲ ਵਿਚ ਹੈ ਜਦਕਿ ਤਿੰਨ ਹੋਰ ਸਹਿ ਮੁਲਜ਼ਮ ਜ਼ਮਾਨਤ 'ਤੇ ਬਾਹਰ ਹਨ |
ਉਨ੍ਹਾਂ ਕਿਹਾ ਕਿ ਦਿ੍ਵੇਦੀ ਨੂੰ ਪਿਛਲੇ ਸਾਲ 2 ਦਸੰਬਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਪਰ ਉਸ ਕੋਲੋਂ ਕੋਈ ਪਦਾਰਥ ਬਰਾਮਦ ਨਹੀਂ ਹੋਇਆ ਸੀ | ਉਨ੍ਹਾਂ ਨੇ ਕੇਸ ਨਾਲ ਜੁੜੇ ਕਈ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਬੇਨਤੀ ਕੀਤੀ | ਉਨ੍ਹਾਂ ਨੇ ਕੇਸ ਨਾਲ ਜੁੜੇ ਕਈ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਬੇਨਤੀ ਕੀਤੀ | (ਪੀਟੀਆਈ)
ਸਰਕਾਰੀ ਵਕੀਲ ਵਲੋਂ ਪੇਸ਼ ਵਕੀਲ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਕੇਸ ਨਿਜੀ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਖਪਤ ਬਾਰੇ ਨਹੀਂ ਸੀ, ਸਗੋਂ ਦਿ੍ਵੇਦੀ ਨੇ ਵੱਖ-ਵੱਖ ਥਾਵਾਂ' ਤੇ 'ਰੇਵ ਪਾਰਟੀ' ਦਾ ਆਯੋਜਨ ਕੀਤਾ ਸੀ ਅਤੇ ਉਨ੍ਹਾਂ ਵਿਚ ਨਸ਼ਿਆਂ ਦੀ ਸਪਲਾਈ ਕੀਤੀ ਸੀ | (ਪੀਟੀਆਈ)
------------------