ਕਿਸਾਨਾਂ ਦੀ ਟਰੈਟਕਰ ਰੈਲੀ ਤੈਅ ਯੋਜਨਾ ਅਨੁਸਾਰ ਹੀ ਹੋਵੇਗੀ
Published : Jan 22, 2021, 11:38 pm IST
Updated : Jan 22, 2021, 11:38 pm IST
SHARE ARTICLE
image
image

ਕਿਸਾਨਾਂ ਦੀ ਟਰੈਟਕਰ ਰੈਲੀ ਤੈਅ ਯੋਜਨਾ ਅਨੁਸਾਰ ਹੀ ਹੋਵੇਗੀ


ਨਵੀਂ ਦਿੱਲੀ, 22 ਜਨਵਰੀ: ਅੰਦੋਲਨਕਾਰੀ ਕਿਸਾਨ ਆਗੂਆਂ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ 26 ਜਨਵਰੀ ਦੀ ਪ੍ਰਸਤਾਵਿਤ ਟਰੈਕਟਰ ਰੈਲੀ ਦਿੱਲੀ ਦੇ ਭੀੜ ਵਾਲੇ ਇਲਾਕੇ ਆਊਟਰ ਰਿੰਗ ਰੋਡ 'ਤੇ ਹੀ ਹੋਵੇਗੀ, ਜਿਵੇਂ ਕਿ ਪਹਿਲਾਂ ਫ਼ੈਸਲਾ ਕੀਤਾ ਗਿਆ ਸੀ | ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਦਾ 11ਵਾਂ ਗੇੜ ਵੀ ਬੇਸਿੱਟਾ ਹੀ ਰਿਹਾ | 
 ਮੀਟਿੰਗ ਤੋਂ ਬਾਹਰ ਨਿਕਲਣ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਉਣਾ ਹੈ ਕਿ ਰੈਲੀ ਸ਼ਾਂਤਮਈ ਰਹੇ | ਰਾਜੇਵਾਲ ਨੇ ਕਿਹਾ ਕਿ ਟਰੈਕਟਰ 26 ਜਨਵਰੀ ਨੂੰ ਆਊਟਰ ਰਿੰਗ ਰੋਡ 'ਤੇ ਮਾਰਚ ਕਰਨਗੇ ਜਿਵੇਂ ਪਹਿਲਾਂ ਯੋਜਨਾ ਸੀ | ਅਸੀਂ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਇਹ ਸ਼ਾਂਤਮਈ ਬਣੇ ਰਹਿਣਾ ਯਕੀਨੀ ਬਣਾਉਣਾ ਸਰਕਾਰ ਦਾ ਕੰਮ ਹੈ | ਕਿਸਾਨ ਯੂਨੀਅਨਾਂ ਨੇ ਸ਼ੁਕਰਵਾਰ ਨੂੰ ਸਰਕਾਰ ਨੂੰ ਦਸਿਆ ਕਿ ਉਹ ਚਾਹੁੰਦੇ ਹਨ ਕਿ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ | ਹਾਲਾਂਕਿ, ਕੇਂਦਰ ਸਰਕਾਰ ਨੇ 


ਕਿਸਾਨ ਆਗੂਆਂ ਨੂੰ 12-18 ਮਹੀਨਿਆਂ ਲਈ ਇਨ੍ਹਾਂ ਕਾਨੂੰਨਾਂ ਦੇ ਲਾਗੂ ਕਰਨ ਨੂੰ ਰੱਦ ਕਰਨ ਦੇ ਅਪਣੇ ਪ੍ਰਸਤਾਵ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ |
 ਯੂਨੀਅਨ ਨੇਤਾਵਾਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਅਪਣੇ ਅੰਦੋਲਨ ਨੂੰ ਤੇਜ਼ ਕਰਨਗੇ | ਜ਼ਿਕਰਯੋਗ ਹੈ ਕਿ 28 ਨਵੰਬਰ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਕਈ ਸਰਹੱਦਾਂ 'ਤੇ ਡੇimageimageਟੇ ਹੋਏ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਹਨ | ਕਿਸਾਨ ਨਵੇਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ | (ਪੀਟੀਆਈ)

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement