
ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਾ ਨਹੀਂ ਕਰਦੀ : ਕੈਪਟਨ
ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦਸਿਆ
ਚੰਡੀਗੜ੍ਹ, 22 ਜਨਵਰੀ (ਗੁਰਉਪਦੇਸ਼ ਭੁੱਲਰ): ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਰੜੇ ਹੱਥੀਂ ਲੈਂਦਿਆਂ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਨੂੰ 'ਅਣਮਨੁੱਖੀ' ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸੂਬੇ ਦੇ ਹਰ ਉਸ ਕਿਸਾਨ ਦੇ ਪਰਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ ਜੋ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਦੌਰਾਨ ਜਾਨਾਂ ਵਾਰ ਗਏ | ਇਹ ਸਵਾਲ ਕਰਦੇ ਹੋਏ ''ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਕਿਉਾ ਭੱਜ ਰਹੀ ਹੈ?'', ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰ ਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਸਾਰੀਆਂ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰੇ ਪਿੱਛੋਂ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ | ਇਹ ਸਪੱਸ਼ਟ ਕਰਦੇ ਹੋਏ ਕਿ ਭਾਰਤ ਦੇ ਸੰਵਿਧਾਨ ਵਿਚ
ਵੀ ਕਈ ਵਾਰ ਸੋਧਾਂ ਹੋ ਚੁੱਕੀਆਂ ਹਨ, ਉਨ੍ਹਾਂ ਪੁਛਿਆ ਕਿ ਭਾਰਤ ਸਰਕਾਰ ਇਹ ਕਾਨੂੰਨ ਵਾਪਸ ਨਾ ਲੈਣ ਉਤੇ ਅੜੀ ਕਿਉਾ ਹੋਈ ਹੈ |
ਕੇਂਦਰ ਸਰਕਾਰ ਵਲੋਂ ਸਿਰਫ਼ ਅਪਣੇ ਬਹੁਮਤ ਦੇ ਜ਼ੋਰ ਉਤੇ ਬਿਨਾਂ ਕਿਸੇ ਚਰਚਾ ਤੋਂ ਸੰਸਦ ਵਿਚ ਇਹ ਕਾਨੂੰਨ ਪਾਸ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਕਰਾਰਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਕੀਮਤ ਸਾਰਾ ਦੇਸ਼ ਚੁਕਾ ਰਿਹਾ ਹੈ | ਉਨ੍ਹਾਂ ਇਹ ਵੀ ਸਵਾਲ ਕੀਤਾ ''ਕੀ ਦੇਸ਼ ਵਿਚ ਕੋਈ ਸੰਵਿਧਾਨ ਹੈ? ਖੇਤੀਬਾੜੀ ਅਨੁਸੂਚੀ-7 ਦੇ ਤਹਿਤ ਸੂਬਿਆਂ ਦਾ ਵਿਸ਼ਾ ਹੈ ਇਸ ਲਈ ਕੇਂਦਰ ਵਲੋਂ ਸੂਬਾਈ ਮਾਮਲੇ ਵਿਚ ਦਖ਼ਲਅੰਦਾਜ਼ੀ ਕਿਉਾ ਕੀਤੀ ਗਈ ਹੈ | 20ਵੇਂ ਫ਼ੇਸਬੁੱਕ ਲਾਈਵ ਸੈਸ਼ਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦਾ ਹਰ ਬਾਸ਼ਿੰਦਾ ਕਿਸਾਨਾਂ ਦੀ ਹਮਾਇਤ ਕਰਦਾ ਹੈ | ਉਨ੍ਹਾਂ ਕਿਹਾ ''ਦਿੱਲੀ ਦੀ ਸਰਹੱਦ ਉਤੇ ਬੈਠੇ ਸਾਡੇ ਕਿਸਾਨਾਂ ਬਾਰੇ ਸਮੂਹ ਪੰਜਾਬੀਆਂ ਨੂੰ ਚਿੰਤਾ ਹੈ ਕਿਉਾ ਜੋ ਉਹ ਕੇਂਦਰ ਸਰਕਾਰ ਨੂੰ ਉਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਜ਼ੋਰ ਪਾਉਣ ਹਿੱਤ ਉਸ ਸਥਾਨ ਉਤੇ ਡਟੇ ਹੋਏ ਹਨ ਜੋ ਕਾਨੂੰਨ ਸਾਨੂੰ ਬਿਨਾਂ ਵਿਸ਼ਵਾਸ ਵਿਚ ਲਿਆਂ ਲਾਗੂ ਕਰ ਦਿਤੇ ਗਏ ਸਨ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਬਜ਼ੁਰਗ ਵੀ ਉਨ੍ਹਾਂ ਸਰਹੱਦਾਂ ਉਤੇ ਅਪਣੇ ਲਈ ਨਹੀਂ ਸਗੋਂ ਅਪਣੇ ਬੱਚਿਆਂ ਅਤੇ ਪੋਤੇ-ਪੋਤਰੀਆਂ ਦੇ ਭਵਿੱਖ ਲਈ ਬੈਠੇ ਹੋਏ ਹਨ |
ਮੁੱਖ ਮੰਤਰੀ ਨੇ ਇਹ ਵੀ ਦਸਿਆ ਕਿ ਦੁੱਖ ਦੀ ਗੱਲ ਤਾਂ ਇਹ ਹੈ ਕਿ ''ਠੰਢ ਕਾਰਨ ਹਰ ਦਿਨ ਅਸੀ ਅਪਣੇ ਕਿਸਾਨਾਂ ਦੀਆਂ ਜਾਨਾਂ ਗੁਆ ਰਹੇ ਹਾਂ ਅਤੇ ਹੁਣ ਤਕ ਤਕਰੀਬਨ 76 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ |'' ਉਨ੍ਹਾਂ ਇਹ ਵੀ ਦਸਿਆ ਕਿ ਮਿ੍ਤਕ ਕਿਸਾਨਾਂ ਦੇ ਪਰਵਾਰਾਂ ਨੂੰ 5 ਲੱਖ ਰੁਪਏ ਤਕ ਦਾ ਮੁਆਵਜ਼ਾ ਦਿਤੇ ਜਾਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵਲੋਂ ਇਨ੍ਹਾਂ ਕਿਸਾਨਾਂ ਦੇ ਪਰਵਾਰਾਂ ਵਿਚੋਂ ਇਕ ਮੈਂਬਰ ਨੂੰ ਨੌਕਰੀ ਵੀ ਪ੍ਰਦਾਨ ਕੀਤੀ ਜਾਵੇਗੀ |''
ਫ਼ਿਰੋਜ਼ਪੁਰ ਵਾਸੀ ਵਲੋਂ ਕੀਤੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਖੇਤੀਬਾੜੀ ਸੁਧਾਰਾਂ ਵਾਲੇ ਉਚ ਤਾਕਤੀ ਕਮੇਟੀ ਦੇ ਮੁੱਦੇ ਉਤੇ ਝੂਠ ਫੈਲਾ ਰਹੀ ਹੈ | ਆਰ.ਟੀ.ਆਈ. ਦੇ ਜਵਾਬ ਵਿਚ ਦੋਵਾਂ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ | ਇਸ ਗੱਲ ਵਲ ਇਸ਼ਾਰਾ ਕਰਦਿਆਂ ਕਿ ਸ਼ੁਰੂਆਤ ਵਿਚ ਤਾਂ ਪੰਜਾਬ ਕਮੇਟੀ ਦਾ ਹਿੱਸਾ ਹੀ ਨਹੀਂ ਸੀ, ਉਨ੍ਹਾਂ ਕਿਹਾ ਕਿ ਉਨ੍ਹਾਂ (ਮੁੱਖ ਮੰਤਰੀ) ਵਲੋਂ ਕੇਂਦਰ ਨੂੰ ਲਿਖਣ ਤੋਂ ਬਾਅਦ ਹੀ ਪੰਜਾਬ ਦਾ ਨਾਮ ਸ਼ਾਮਲ ਕੀਤਾ ਗਿਆ ਜਦੋਂ ਤਕ ਕਮੇਟੀ ਦੀ ਪਹਿਲੀ ਮੀਟਿੰਗ ਸੂਬੇ ਦੀ ਨੁਮਾਇੰਦਗੀ ਤੋਂ ਬਿਨਾਂ ਹੀ ਹੋ ਗਈ ਸੀ | ਦੂਜੀ ਮੀਟਿੰਗ ਵਿੱਚ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹੋਏ ਜਿਸ ਵਿਚ ਵਿੱਤੀ ਮਾਮਲੇ ਵਿਚਾਰੇ ਗਏ ਜਦੋਂ ਕਿ ਤੀਜੀimage ਤੇ ਆਖ਼ਰੀ ਮੀਟਿੰਗ ਵਿਚ ਕੋਈ ਸਿਆਸਤਦਾਨ ਨਹੀਂ ਸੱਦਿਆ ਗਿਆ ਅਤੇ ਸਿਰਫ਼ ਖੇਤੀਬਾੜੀ ਸਕੱਤਰ ਹੀ ਸ਼ਾਮਲ ਹੋਏ |