
ਬੀਤੇ ਦਿਨੀਂ 34 ਸੀਟਾਂ ‘ਤੇ BJP ਨੇ ਐਲਾਨੇ ਸੀ ਉਮੀਦਵਾਰ
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਪਿੱਛੋਂ ਇਕ ਹੋਰ ਸੂਚੀ ਜਾਰੀ ਕੀਤੀ ਜਿਸ ਵਿਚ ਸਿਰਫ਼ ਅਸ਼ਵਨੀ ਸ਼ਰਮਾ ਦਾ ਨਾਮ ਸੀ ਤੇ ਉਹਨਾਂ ਨੂੰ ਪਠਾਨਕੋਟ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਭਾਜਪਾ ਨੇ ਕੱਲ੍ਹ ਸ਼ਾਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿਚ ਪੰਜਾਬ ਭਾਜਪਾ ਨੇ ਆਪਣੀ ਪਹਿਲੀ ਸੂਚੀ ਦੇ ਵਿਚ 34 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ।
ਲਿਸਟ ਜਾਰੀ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 12 ਉਮੀਦਵਾਰ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਨ, ਜਦਕਿ 8 SC ਭਾਈਚਾਰੇ ਨਾਲ ਸਬੰਧਿਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਾ ਸਾਡਾ ਸੰਕਲਪ ਹੈ। ਇਸ ਦੌਰਾਨ ਜਾਰੀ ਕੀਤੀ ਗਈ ਸੂਚੀ ਵਿਚ 13 ਉਮੀਦਵਾਰ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ।