
ਨੀਨਾ ਪੁਰੇਵਾਲ ਉੱਤਰੀ ਖੇਤਰ ਵਿੱਚ ਸੰਭਾਲਣਗੇ ਆਪਣੀ ਜ਼ਿੰਮੇਵਾਰੀ
ਚੰਡੀਗੜ੍ਹ: ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਪਰਿਵਾਰ ਦੀ ਧੀ ਨੀਨਾ ਪੁਰੇਵਾਲ ਨੂੰ ਸੂਬਾਈ ਅਦਾਲਤ ਦੀ ਜੱਜ ਬਣਨ ਦਾ ਮਾਣ ਹਾਸਲ ਹੋਇਆ ਹੈ। ਉਹ 31 ਜਨਵਰੀ ਨੂੰ ਅਹੁਦਾ ਸੰਭਾਲਣਗੇ।
Nina Purewal
ਬ੍ਰਿਟਿਸ਼ ਸਰਕਾਰ ਵਲੋਂ ਉਹਨਾਂ ਦੀ ਨਿਯੁਕਤੀ ਦਾ ਐਲਾਨ ਕਰਦੇ ਹੋਏ ਦੋ ਹੋਰ ਨਵੇਂ ਜੱਜ ਸਕਾਟ ਮੁਲਡਰ ਅਤੇ ਮਾਈਕਲ ਮੁਨਰੋ ਨੂੰ ਵੀ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਨੀਨਾ ਪੁਰੇਵਾਲ ਉੱਤਰੀ ਖੇਤਰ ਵਿੱਚ ਆਪਣੀ ਜ਼ਿੰਮੇਵਾਰੀ ਸੰਭਾਲਣਗੇ।
Nina Purewal
ਨੀਨਾ ਨੇ ਵਿਕਟੋਰੀਆ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ ਹਾਸਲ ਕੀਤੀ। ਉਸਨੇ 2005 ਵਿੱਚ ਗ੍ਰੈਜੂਏਸ਼ਨ ਕੀਤੀ ਅਤੇ 2013 ਵਿੱਚ ਆਕਸਫੋਰਡ ਯੂਨੀਵਰਸਿਟੀ ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਵਿੱਚ ਮਾਸਟਰ ਦੀ ਡਿਗਰੀ ਹਾਸਲ ਕੀਤੀ।