ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, 31 ਨੂੰ ਵਿਸ਼ਵਾਸਘਾਤ ਦਿਹਾੜਾ ਮਨਾਉਣਗੇ ਕਿਸਾਨ
Published : Jan 22, 2022, 4:03 pm IST
Updated : Feb 1, 2022, 4:53 pm IST
SHARE ARTICLE
 Farmers Organizations Meeting, 31st Farmers will celebrate Betrayal Day
Farmers Organizations Meeting, 31st Farmers will celebrate Betrayal Day

ਮੰਗਾਂ ਨਾ ਮੰਨਣ 'ਤੇ ਸੰਯੁਕਤ ਕਿਸਾਨ ਮੋਰਚਾ ਸ਼ੁਰੂ ਕਰੇਗਾ ਯੂਪੀ-ਉੱਤਰਾਖੰਡ ਮਿਸ਼ਨ

 

ਬਰਨਾਲਾ - ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ਤੋਂ ਸੰਘਰਸ਼ ਸਮੇਟਣ ਸਮੇਂ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ ਕਿ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਐੱਮਐੱਸਪੀ ਉੱਪਰ ਕਮੇਟੀ ਬਣਾਈ ਜਾਵੇਗੀ

 Farmers Organizations Meeting, 31st Farmers will celebrate Betrayal DayFarmers Organizations Meeting, 31st Farmers will celebrate Betrayal Day

ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਇਸ ਤੋਂ ਇਲਾਵਾ ਲਖੀਮਪੁਰ ਖੇੜੀ ਦੇ ਕਤਲੇਆਮ ਤੇ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਅਤੇ ਗ੍ਰਿਫ਼ਤਾਰ ਨਹੀਂ ਕੀਤਾ ਸਗੋਂ ਉਲਟਾ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਸਾਰੇ ਘਟਨਾਕ੍ਰਮ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ। ਜਿਸ ਵਿਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ਉਪਰ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ

 Farmers Organizations Meeting, 31st Farmers will celebrate Betrayal DayFarmers Organizations Meeting, 31st Farmers will celebrate Betrayal Day

 ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਪੰਜਾਬ ਦੀਆਂ ਇਹਨਾਂ ਜਥੇਬੰਦੀਆਂ ਵੱਲੋਂ 26 ਅਤੇ 27 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੁਖਵਿੰਦਰ ਸਿੰਘ ਖੋਸਾ, ਹਰਭਜਨ ਸਿੰਘ ਬੁੱਟਰ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਾਗੜੀ, ਹਰਸੁਲਿੰਦਰ ਸਿੰਘ, ਰਘਬੀਰ ਸਿੰਘ, ਗੁਰਚਰਨ ਸਿੰਘ ਭੀਖੀ, ਗੁਰਪ੍ਰੀਤ ਸਿੰਘ ਛੀਨਾ, ਇੰਦਰਜੀਤ ਸਿੰਘ ਕੋਟਬੁੱਢਾ, ਗੁਰਬਖ਼ਸ਼ ਸਿੰਘ ਬਰਨਾਲਾ, ਹਰਪਾਲ ਸਿੰਘ ਸੰਘਾ, ਬਲਦੇਵ ਸਿੰਘ ਸਿਰਸਾ, ਅਵਤਾਰ ਸਿੰਘ ਮਹਿਮਾ ਆਦਿ ਆਗੂ ਹਾਜ਼ਰ ਸਨ।
 
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement