
ਸ਼ੁੱਕਰਵਾਰ ਨੂੰ ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਸਵੇਰੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ
ਚੰਡੀਗੜ੍ਹ - ਪੰਜਾਬ ਵਿਚ ਸ਼ੁੱਕਰਵਾਰ ਦਾ ਦਿਨ ਠੰਢ ਤੋਂ ਰਾਤ ਭਰਿਆ ਰਿਹਾ। ਮੌਸਮ ਵਿਚ ਆਏ ਬਦਲਾਅ ਕਾਰਨ ਹੁਣ ਧੁੰਦ ਘਟ ਗਈ ਹੈ। ਦਿਨੇ ਧੁੱਪ ਦੇਖਣ ਨੂੰ ਮਿਲੀ ਪਰ ਸ਼ਾਮ ਹੁੰਦੇ ਹੀ ਆਸਮਾਨ ਵਿਚ ਬੱਦਲ ਛਾ ਗਏ ਤੇ ਕੜਾਕੇਦਾਰ ਹਵਾ ਚੱਲ ਪਈ ਤੇ ਠੰਢ ਫਿਰ ਵਧ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਸੇ ਤਹਿਤ ਮੌਸਮ ਵਿਚ ਆਏ ਬਦਲਾਅ ਕਾਰਨ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਗਿਆ ਜਦੋਂ ਕਿ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਸੈਲਸੀਅਸ ਦੇ ਵਿਚ ਰਿਹਾ।
ਸ਼ੁੱਕਰਵਾਰ ਨੂੰ ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਸਵੇਰੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ। ਸੋਮਵਾਰ ਨੂੰ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖ਼ਤਮ ਹੋ ਜਾਵੇਗਾ ਤੇ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਚ ਆ ਰਹੇ ਬਦਲਾਅ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਐਡਵਾਈਜਰੀ ਜਾਰੀ ਕੀਤੀ ਗਈ ਹੈ ਕਿ ਉਹ ਦੋ ਦਿਨਾਂ ਤੱਕ ਫਸਲਾਂ ਦੀ ਸਿੰਚਾਈ ਨਾ ਕਰਨ ਤੇ ਨਾ ਹੀ ਸਪਰੇਅ ਦਾ ਛਿੜਕਾਅ ਕਰਨ।