'ਹੁਣ ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ'
Published : Jan 22, 2022, 7:50 pm IST
Updated : Jan 22, 2022, 7:50 pm IST
SHARE ARTICLE
Dr. S Karuna Raju
Dr. S Karuna Raju

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਲੈਣ ਹਿੱਤ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਸ਼ੁਰੂਆਤ

ਚੰਡੀਗੜ੍ਹ : ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰਾਂ ਲਈ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ਇੱਕ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ ਲਾਂਚ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ਨਿਚਰਵਾਰ ਨੂੰ ਦਿੱਤੀ।

ਸੂਬੇ ਦੇ ਵੋਟਰਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ  ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

Dr. S Karuna RajuDr. S Karuna Raju

ਰਿਟਰਨਿੰਗ ਅਫ਼ਸਰਾਂ ਨੂੰ ਐਪ ‘ਤੇ ਕੇਵਲ ਸਹੀ ਦਸਤਾਵੇਜ਼ ਅਪਲੋਡ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ  ਉਮੀਦਵਾਰ ਅਪਰਾਧਿਕ ਪਿਛੋਕੜ ਨੂੰ ਦਰਸਾਉਣ ਲਈ ‘ਹਾਂ’ ਜਾਂ ‘ਨਹੀਂ’ ਵਾਲਾ ਚੈੱਕਬਾਕਸ ਟਿੱਕ ਕੀਤਾ ਜਾਵੇ ਅਤੇ ਉਮੀਦਵਾਰ ਵਲੋਂ ਔਫਲਾਈਨ ਨਾਮਜ਼ਦਗੀ ਸਮੇਂ ਜਮ੍ਹਾ ਕਰਵਾਏ ਗਏ ਸਕੈਨਡ ਦਸਤਾਵੇਜ਼ ਹੀ ਅਪਲੋਡ ਕੀਤੇ ਜਾਣ।

ਅਪਰਾਧਿਕ ਪਿਛੋਕੜ ਸਬੰਧੀ ਵੇਰਵੇ ਕੇ.ਵਾਈ.ਸੀ (ਨੋਅ ਯੂਅਰ ਕੈਂਡੀਡੇਟ) ਐਪ ਰਾਹੀਂ ਜਨਤਕ ਕੀਤੇ ਵੇਰਵਿਆਂ ਨਾਲ ਮੇਲ ਖਾਂਦੇ ਹੋਣੇ ਚਾਹੀਦੇ ਹਨ। ਰਿਟਰਨਿੰਗ ਅਫਸਰ ਵਲੋਂ ਵੇਰਵਿਆਂ ਨੂੰ ਦੁਬਾਰਾ ਤਸਦੀਕ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਮੀਦਵਾਰ ਦੁਆਰਾ ਜਮਾ ਕੀਤੇ ਗਏ ਵੇਰਵਿਆਂ ਦੇ ਅਨੁਸਾਰ ਹੀ ਚੈਕਬਾਕਸ ਨੂੰ “ਹਾਂ’’ ਜਾਂ “ਨਹੀਂ’’ ਵਜੋਂ ਉਚਿਤ ਢੰਗ ਨਾਲ ਚਿੰਨਿਤ ਕੀਤਾ ਗਿਆ ਹੋਵੇ।

ਵੱਖ -ਵੱਖ ਮੋਬਾਈਲ ਵੋਟਰ ਫ੍ਰੈਂਡਲੀ ਐਪਸ ਸ਼ੁਰੂ ਕਰਨ ਜਿਹੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਕੁਝ ਹੋਰ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ  ਈ.ਸੀ.ਆਈ. ਵਲੋਂ ਇੱਕ ਹੋਰ ਐਪਲੀਕੇਸ਼ਨ ‘ਸੁਵਿਧਾ ਐਪ’ ਵੀ ਲਾਂਚ ਕੀਤੀ ਗਈ ਹੈ, ਜੋ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੋਵਾਂ ਲਈ ਮੀਟਿੰਗਾਂ, ਰੈਲੀਆਂ ਆਦਿ ਕਰਵਾਉਣ ਤੋਂ ਪਹਿਲਾਂ ਪ੍ਰਵਾਨਗੀ ਲੈਣ ਲਈ ਅਰਜ਼ੀ ਦੇਣ ਸਬੰਧੀ ਇੱਕ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਦੀ ਹੈ।  ਇਹ ਐਂਡਰੌਇਡ ਐਪ ਰਾਹੀਂ ਵੀ ਕੀਤਾ ਜਾ ਸਕਦਾ ਹੈ।    

No Caption

ਇੱਕ ਹੋਰ ਮਹੱਤਵਪੂਰਨ ਐਪ ‘ਸੀਵਿਜਿਲ’ ਹੈ ਜੋ ਆਦਰਸ਼ ਚੋਣ ਜ਼ਾਬਤੇ/ਖ਼ਰਚ ਦੀ ਉਲੰਘਣਾ ਦਾ ਅਸਲ ਸਮਾਂ, ਸਬੂਤ-ਆਧਾਰਿਤ ਵੇਰਵੇ ਅਤੇ ਸਬੰਧਤ ਸਥਾਨ ਦੇ ਡੇਟਾ ਸਮੇਤ ਲਾਈਵ ਫੋਟੋ/ਵੀਡੀਓ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਫਲਾਇੰਗ ਸਕੁਐਡ ਫਿਰ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫ਼ੈਸਲਾ ਲੈਂਦਾ ਹੈ।

Elections Elections

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਵੋਟਰ ਹੈਲਪਲਾਈਨ’ ਨਾਂ ਦੀ ਇੱਕ ਹੋਰ ਨਵੀਂ ਐਂਡਰਾਇਡ ਅਧਾਰਤ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾ ਕਰਾਉਣ, ਅਰਜ਼ੀ ਦੀ ਸਥਿਤੀ ਦਾ ਪਤਾ ਲਗਾਉਣ, ਸ਼ਿਕਾਇਤਾਂ ਦਾਇਰ ਕਰਨ ਅਤੇ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਜਵਾਬ ਮੋਬਾਈਲ ਐਪ ‘ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਦੇ ਸੰਪਰਕ ਵੇਰਵਿਆਂ ਨੂੰ ਜਾਣਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਵੋਟਰ ਹੈਲਪਲਾਈਨ ਐਪ www.nvsp.in ਪੋਰਟਲ ’ਤੇ ਜਾ ਕੇ ਜਾਂ 1950 ਹੈਲਪਲਾਈਨ ਨੰਬਰ ਤੇ ਕਾਲ ਕਰਕੇ ਵਰਤੀ ਜਾ ਸਕਦੀ ਹੈ।

Assembly electionAssembly election

ਡਾ. ਰਾਜੂ ਨੇ ਇਹ ਵੀ ਦੱਸਿਆ ਕਿ ਦਿਵਿਆਂਗ ਵਿਅਕਤੀਆਂ (ਪੀ.ਡਬਲਯ.ੂਡੀ.) ਨੂੰ ਨਵੀਂ ਰਜਿਸਟ੍ਰੇਸ਼ਨ, ਪਤੇ ਵਿੱਚ ਤਬਦੀਲੀ, ਵੇਰਵਿਆਂ ਵਿੱਚ ਤਬਦੀਲੀ ਅਤੇ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਦੁਆਰਾ ਖੁਦ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਬੇਨਤੀ ਕਰਨ ਦੇ ਯੋਗ ਬਣਾਉਣ ਲਈ ‘ਪੀ.ਡਬਲਯੂ.ਡੀ .ਐਪ’ ਵੀ ਲਾਂਚ ਕੀਤੀ ਗਈ ਹੈ। ਸਿਰਫ਼ ਆਪਣੇ ਸੰਪਰਕ ਵੇਰਵਿਆਂ ਨੂੰ ਦਰਜ ਕਰਕੇ, ਬੂਥ ਲੈਵਲ ਅਫ਼ਸਰ ਨੂੰ ਘਰ-ਘਰ ਜਾਣ ਦੀ ਸਹੂਲਤ ਉਪਲਬਧ ਹੋ ਜਾਂਦੀ ਹੈ। ਦਿਵਿਆਂਗ ਵਿਅਕਤੀ ਪੋਲਿੰਗ ਦੌਰਾਨ ਵੀਲਚੇਅਰ ਲਈ ਵੀ ਬੇਨਤੀ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement