
ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ।
ਭਦੌੜ: ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ। ਇਸ ਦੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।
ਉਹਨਾਂ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ ਰਿਹਾ ਸਗੋਂ ਇਕ ਸਿਆਸੀ ਪਾਰਟੀ ਬਣ ਚੁੱਕਿਆ ਹੈ ਅਤੇ ਵੱਖ ਵੱਖ ਪਾਰਟੀਆਂ ਤੋਂ ਨਾਖੁਸ਼ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਾਰਟੀ ਲਈ ਕੰਮ ਕਰ ਰਹੇ ਆਗੂਆਂ ਨੂੰ ਟਿਕਟਾਂ ਨਹੀਂ ਦਿੱਤੀਆਂ ਜਾ ਰਹੀਆਂ, ਮੋਰਚੇ ਨੇ ਸੰਘਰਸ਼ਸ਼ੀਲ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਭਗਵੰਤ ਸਿੰਘ ਸਮਾਓ ਦਾ ਕਹਿਣਾ ਹੈ ਕਿ ਮੋਰਚੇ ਵਿਚ ਕਿਸਾਨ ਆਗੂਆਂ ਤੋਂ ਬਿਨ੍ਹਾਂ ਕਿਸੇ ਹੋਰ ਵਰਗ ਦਾ ਨੁਮਾਇੰਦਾ ਨਹੀਂ ਹੈ। ਇਸ ਵਿਚ ਸਮਾਜ ਦੇ ਬਾਕੀ ਵਰਗਾਂ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਉਹ ਹਲਕਾ ਭਦੌੜ ਤੋਂ ਹੀ ਅਪਣੇ ਝੰਡੇ ਹੇਠ ਹੀ ਚੋਣ ਲੜਨਗੇ। ਭਗਵੰਤ ਸਿੰਘ ਸਮਾਓ ਦਾ ਕਹਿਣਾ ਹੈ ਕਿ ਉਹਨਾਂ ਨੂੰ ਮੋਰਚੇ ਵਿਚ ਅਸਲ ਅਸੂਲ ਨਹੀਂ ਦਿਖਾਏ ਦਿੱਤੇ, ਇਸ ਦੇ ਚਲਦਿਆਂ ਹੀ ਉਹਨਾਂ ਨੇ ਇਹ ਫੈਸਲਾ ਲਿਆ ਹੈ।