
ਐੱਸਟੀਐੱਫ ਲੁਧਿਆਣਾ ਰੇਂਜ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਨੂੰ ਇਕ ਕਿਲੋ ਸੌ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਲੁਧਿਆਣਾ: ਐੱਸਟੀਐੱਫ ਲੁਧਿਆਣਾ ਰੇਂਜ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਨੂੰ ਇਕ ਕਿਲੋ ਸੌ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ ਸਾਢੇ ਪੰਜ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਲਾਡੋਵਾਲ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਇਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ ਇਕ ਕਿਲੋ ਸੌ ਗ੍ਰਾਮ ਹੈਰੋਇਨ ਅਤੇ 54000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਨਸੀਮ ਸ਼ਫੀ ਉਰਫ਼ ਬਿੱਲਾ ਲੁਧਿਆਣਾ ਨਿਵਾਸੀ ਵਜੋਂ ਹੋਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਬਾਰਡਰ ਖੇਤਰ 'ਚੋ ਹੈਰੋਇਨ ਸਸਤੇ ਭਾਅ 'ਚ ਲਿਆ ਕੇ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਪਰਚੂਨ ਦੇ ਰੂਪ ਵਿਚ ਵੇਚਦਾ ਸੀ। ਉਹਨਾਂ ਕਿਹਾ ਕਿ ਦੋਸ਼ੀ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ ਦੇ ਵਿਚ ਲਿਪਤ ਹੈ ਅਤੇ ਇਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਸ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।