ਦਰਦਨਾਕ ਹਾਦਸਾ: ਦਰਖ਼ਤ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਤਿੰਨ ਦੋਸਤਾਂ ਦੀ ਮੌਤ
Published : Jan 22, 2022, 3:26 pm IST
Updated : Jan 22, 2022, 3:26 pm IST
SHARE ARTICLE
Tragic accident
Tragic accident

ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

 

ਲੌਂਗੋਵਾਲ: ਅੱਜ ਤੜਕਸਾਰ ਹੀ ਕਸਬੇ ’ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਸੰਗਰੂਰ ਰੋਡ ’ਤੇ ਪਿੰਡ ਕਿਲਾ ਭਰੀਆਂ ਦੇ ਨਜ਼ਦੀਕ ਇਕ ਸੜਕ ਹਾਦਸੇ ’ਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।

Tragic accident
Tragic accident

 

ਮ੍ਰਿਤਕਾਂ ਦੀ ਪਹਿਚਾਣ ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਝਾੜੋਂ ਪੱਤੀ ਦੇ ਵਸਨੀਕ ਬੇਅੰਤ ਸਿੰਘ ਪੁੱਤਰ ਗੁਰਜੀਤ ਸਿੰਘ  ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਆਪਣੀ ਕਾਰ 'ਚ ਸਵਾਰ ਹੋ ਕਿ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੀ ਕਾਰ ਬੇਕਾਬੂ ਹੋ  ਹੋ ਗਈ ਤੇ ਇਕ ਦਰਖ਼ਤ ਨਾਲ ਟਕਰਾ ਗਈ।

Tragic accidentTragic accident

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਤਿੰਨੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।  ਨੌਜਵਾਨਾਂ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement