
ਮੁਹੰਮਦ ਮੁਸਤਫ਼ਾ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ -ਅਸ਼ੋਕ ਸਰੀਨ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਜਲੰਧਰ ਦੇ ਉਪ ਪ੍ਰਧਾਨ ਅਸ਼ੋਕ ਸਰੀਨ ਨੇ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਲਿਖੀ ਹੈ ਅਤੇ PPCC ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
Mohammad Mustafa
ਅਸ਼ੋਕ ਸਰੀਨ ਨੇ ਚੋਣ ਕਮਿਸ਼ਨ ਨੂੰ ਇੱਕ ਸ਼ਿਕਾਇਤ ਪੱਤਰ ਭੇਜਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ, ''ਚੁਣਾਵੀ ਮੰਚ 'ਤੇ ਹਿੰਦੂ ਸਮਾਜ ਦੇ ਲੋਕਾਂ ਨੂੰ ਘਰ 'ਚ ਵੜ੍ਹ ਕੇ ਮਾਰਨ ਵਾਲੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ PPCC ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਿਨਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ''।
Ashok Sareen
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੀ ਇੱਕ ਵਿਵਾਦਤ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਕਹਿ ਰਹਿ ਹਨ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲੂਸ ਦੇ ਬਰਾਬਰ ਦੀ ਇਜਾਜ਼ਤ ਦਿੱਤੀ ਗਈ ਤਾਂ ਮੈਂ ਅਜਿਹੀ ਸਥਿਤੀ ਪੈਦਾ ਕਰ ਦਿਆਂਗਾ ਕਿ ਸੰਭਾਲਣਾ ਮੁਸ਼ਕਲ ਹੋ ਜਾਵੇਗਾ।
photo
ਮੁਸਤਫ਼ਾ ਪੰਜਾਬ ਸਰਕਾਰ ਵਿੱਚ ਮੰਤਰੀਅਤੇ ਮਲੇਰਕੋਟਲਾ ਤੋਂ ਕਾਂਗਰਸੀ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਹਨ। ਇਸ ਦੇ ਮੱਦੇਨਜ਼ਰ ਹੀ ਹੁਣ ਭਾਜਪਾ ਯੁਵਾ ਮੋਰਚਾ ਦੇ ਵਾਈਸ ਪ੍ਰੈਜ਼ੀਡੈਂਟ ਸਰੀਨ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਮੁਸਤਫ਼ਾ 'ਤੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।