ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

By : GAGANDEEP

Published : Jan 22, 2023, 7:56 pm IST
Updated : Jan 22, 2023, 7:58 pm IST
SHARE ARTICLE
Aman Arora
Aman Arora

ਸਰਕਾਰੀ ਫੰਡਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ - ਅਮਨ ਅਰੋੜਾ

 


ਸੁਨਾਮ ਊਧਮ ਸਿੰਘ ਵਾਲਾ - ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ।

ਨਿਰੀਖਣ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ। ਕੈਬਨਿਟ ਮੰਤਰੀ  ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਉਤੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ।

ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੇ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement